ਅੰਮ੍ਰਿਤਸਰ ਸ਼ਹਿਰ ਤੋਂ ਇਸ ਵੇਲੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਪਿੰਡ ਭਕਨਾ ਨੇੜੇ ਗੈਂਗਸਟਰਾਂ ਅਤੇ ਪੁਲਿਸ ਵਿਚਾਲੇ ਮੁਕਾਬਲੇ ਦੌਰਾਨ ਦੋ ਗੈਂਗਸਟਰ ਮਾਰੇ ਗਏ। ਸਿੱਧੂ ਗਾਇਕ ਮੂਸੇਵਾਲਾ ਦੇ ਕਤਲ ਮਾਮਲੇ ‘ਚ ਬੁੱਧਵਾਰ ਨੂੰ ਅੰਮ੍ਰਿਤਸਰ ‘ਚ ਐਂਟੀ ਗੈਂਗਸਟਰ ਟਾਸਕ ਫੋਰਸ ਨੇ ਗੈਂਗਸਟਰਾਂ ਨੂੰ ਢੇਰ ਕਰ ਦਿੱਤਾ ਹੈ। ਪੁਲਿਸ ਦੇ ਇਸ ਮੁਕਾਬਲੇ ‘ਚ ਗੈਂਗਸਟਰ ਜਗਰੂਪ ਸਿੰਘ ਰੂਪਾ ਤੇ ਮਨੂ ਕੁੱਸਾ ਮਾਰੇ ਗਏ। ਇਸ ਦੌਰਾਨ ਹਜ਼ਾਰਾਂ ਦੀ ਗਿਣਤੀ ਦੇ ਵਿੱਚ ਗੈਂਗਸਟਰਾਂ ਵੱਲੋਂ ਚਲਾਈਆਂ ਗੋਲੀਆਂ ਗਈਆਂ ਅਤੇ ਗੈਂਗਸਟਰਾਂ ਵੱਲੋਂ ਲੇਟੈਸਟ ਹਥਿਆਰ ਇਸਤੇਮਾਲ ਕੀਤੇ ਗਏ ਸਨ।
ਉਥੇ ਹੀ ਇਸ ਬਾਰੇ ਐਂਟੀ ਗੈਂਗਸਟਰ ਟਾਸਕ ਫੋਰਸ ਦੇ ਏਡੀਜੀਪੀ ਪ੍ਰਮੋਦ ਬਾਨ ਨੇ ਕਿਹਾ ਕਿ ਗੈਂਗਸਟਰ ਜਗਰੂਪ ਸਿੰਘ ਰੂਪਾ ਤੇ ਮਨੂ ਕੁੱਸਾ ਮਾਰੇ ਗਏ। ਮੌਕੇ ਤੋਂ ਇੱਕ ਏਕੇ-47 ਅਤੇ ਪਿਸਤੌਲ ਬਰਾਮਦ ਕੀਤਾ ਗਿਆ ਹੈ।