ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਗੀਤ ਲੀਕ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਮੂਸੇਵਾਲਾ ਦਾ ਗੀਤ SYL ਪਹਿਲਾਂ ਹੀ ਲੀਕ ਹੋ ਗਿਆ ਸੀ। ਮਾਨਸਾ ਪੁਲਿਸ ਨੇ ਇਸ ਸੰਬੰਧੀ ਮਾਮਲਾ ਦਰਜ ਕਰ ਲਿਆ ਹੈ। ਪੰਜਾਬ ਪੁਲਿਸ ਨੇ 4 ਲੋਕਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਕਿਸੇ ਵਲੋਂ ਇਸ ਗੀਤ ‘ਤੇ ਟਿਕਟੌਕ ‘ਤੇ ਵੀਡਿਓ ਬਣਾ ਕੇ ਪਾਈ ਗਈ ਸੀ। ਇਸ ਸਬੰਧੀ ਮੂਸੇਵਾਲਾ ਦੇ ਪਿਤਾ ਵੱਲੋਂ ਸ਼ਿਕਾਇਤ ਦਿੱਤੀ ਗਈ ਸੀ, ਜਿਸ ਦੇ ਆਧਾਰ ’ਤੇ ਪੁਲਿਸ ਨੇ ਕੇਸ ਦਰਜ ਕਰ ਲਿਆ ਹੈ।
ਸ਼ਿਕਾਇਤ ਵਿੱਚ ਕਿਹਾ ਗਿਆ ਹੈ ਕਿ ਹਾਲ ਹੀ ਵਿੱਚ ਰਿਲੀਜ਼ ਹੋਇਆ ਗੀਤ SYL ਨੂੰ ਇੱਕ ਵਿਅਕਤੀ ਵੱਲੋਂ 20 ਤਰੀਕ ਨੂੰ ਇੱਕ ਵਟਸਐਪ ਗਰੁੱਪ ਵਿੱਚ ਲੀਕ ਕੀਤਾ ਗਿਆ ਸੀ। ਜਿਸ ਸਬੰਧੀ ਮਾਨਸਾ ਪੁਲਿਸ ਨੂੰ ਸ਼ਿਕਾਇਤ ਦਿੱਤੀ ਗਈ। ਇਸ ਦੇ ਨਾਲ ਹੀ ਪੁਲਸ ਨੇ ਕੁਝ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ।