ਸਿੱਧੂ ਮੂਸੇਵਾਲਾ ਦਾ ਅੱਜ ਇੱਕ ਹੋਰ ਨਵਾਂ ਗੀਤ ਰਿਲੀਜ਼ ਹੋ ਗਿਆ ਹੈ। ਇਸ ‘ਵਾਰ’ ‘ਚ ਸਿੱਧੂ ਮੂਸੇਵਾਲਾ ਨੇ ਹਰੀ ਸਿੰਘ ਨਲੂਆ ਦੀ ਬਹਾਦਰੀ ਦਾ ਜ਼ਿਕਰ ਕੀਤਾ ਹੈ। ਸਰਦਾਰ ਹਰੀ ਸਿੰਘ ਨਲਵਾ ਸਿੱਖ ਇਤਿਹਾਸ ਵਿੱਚ ਪ੍ਰਮੁੱਖ ਯੋਧਾ ਤੇ ਜਰਨੈਲ ਹੋਇਆ ਹੈ। ਹਰੀ ਸਿੰਘ ਨਲੂਆ ਮਹਾਰਾਜਾ ਰਣਜੀਤ ਸਿੰਘ ਦਾ ਸੈਨਾਪਤੀ ਸੀ। ਇਸ ਵਾਰ ਨੇ ਰਿਲੀਜ਼ ਹੁੰਦੇ ਹੀ ਰਿਕਾਰਡ ਤੋੜ ਦਿੱਤੇ ਹਨ।ਕੁੱਝ ਹੀ ਘੰਟਿਆਂ ‘ਚ ਇਸਦੇ 3.9M ਵਿਊਜ਼ ਹੋ ਗਏ ਹਨ।

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਵੀ ਕਿਹਾ ਕਿ ਉਨ੍ਹਾਂ ਦੀ ਉਮੀਦ ਤੋਂ ਵੀ ਜ਼ਿਆਦਾ ਲੋਕਾਂ ਵੱਲੋਂ ਇਸ ‘ਵਾਰ’ ਨੂੰ ਪਿਆਰ ਮਿਲ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਰਿਲੀਜ਼ ਹੋਣ ਤੋਂ ਪਹਿਲਾਂ ਹੀ ਢਾਈ ਲੱਖ ਦੇ ਕਰੀਬ ਲੋਕ ਆਨਲਾਇਨ ਬੈਠੇ ਸਨ। ਉਨ੍ਹਾਂ ਨੇ ਕਿਹਾ ਕਿ ਅੱਜ ਵੀ ਲੋਕਾਂ ਵੱਲੋਂ ਸਿੱਧੂ ਦੀ ਆਵਾਜ਼ ਨੂੰ ਬਹੁਤ ਪਿਆਰ ਮਿਲਿਆ। ਇਸਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਇਸ ਨੂੰ ਗੀਤ ਤਾਂ ਨਹੀਂ ਕਹਿ ਸਕਦੇ, ਤੁਸੀਂ ਇਸ ਨੂੰ ਵਾਰ ਕਹਿ ਸਕਦੇ ਹੋ। ਇਸਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਇਹ ਧਾਰਮਿਕ ‘ਵਾਰ’ ਹੈ। ਬਲਕੌਰ ਸਿੰਘ ਨੇ ਇਹ ਵੀ ਕਿਹਾ ਕਿ ਪਹਿਲੀ ਪਤਾਸ਼ਾਹੀ ਗੁਰੂ ਨਾਨਕ ਦੇਵ ਜੀ ਦਾ ਅੱਜ ਜਨਮ ਦਿਹਾੜਾ ਹੈ।ਇਸ ਲਈ ਅੱਜ ਇਸ ‘ਵਾਰ’ ਦੇ ਰਿਲੀਜ਼ ਹੋਣ ਦੀ ਹੋਰ ਵੀ ਜ਼ਿਆਦਾ ਖ਼ੁਸ਼ੀ ਹੋਈ ਹੈ। ਲੋਕਾਂ ਵੱਲੋਂ ਇਸ ਨੂੰ ਬਹੁਤ ਪਸੰਦ ਕੀਤਾ ਜਾ ਰਿਹਾ ਹੈ।

LEAVE A REPLY

Please enter your comment!
Please enter your name here