ਸਿੱਧੂ ਮੂਸੇਵਾਲਾ ਦੇ ਕਤਲ ਲਈ ਵਰਤੇ ਗਏ ਹਥਿਆਰਾਂ ਨੂੰ ਸਪਲਾਈ ਕਰਨ ਵਾਲਾ NIA ਨੇ ਕੀਤਾ ਕਾਬੂ! ਲਾਰੈਂਸ ਗੈਂਗ ਨਾਲ ਗੂੜ੍ਹਾ ਸੰਬੰਧ

0
29

ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਨੇ ਹਥਿਆਰਾਂ ਦੇ ਸਪਲਾਇਰ ਸ਼ਾਹਬਾਜ਼ ਅੰਸਾਰੀ ਨੂੰ ਬੁਲੰਦਸ਼ਹਿਰ ਤੋਂ ਗ੍ਰਿਫਤਾਰ ਕੀਤਾ ਹੈ। NIA ਦਾ ਕਹਿਣਾ ਹੈ ਕਿ ਸ਼ਾਹਬਾਜ਼ ਨੇ ਲਾਰੇਂਸ ਬਿਸ਼ਨੋਈ ਗੈਂਗ ਨੂੰ ਹਥਿਆਰਾਂ ਦੀ ਸਪਲਾਈ ਕੀਤੀ ਸੀ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਇਨ੍ਹਾਂ ਹਥਿਆਰਾਂ ਨਾਲ ਕਤਲ ਕੀਤਾ ਗਿਆ ਸੀ। NIA ਨੇ ਵੀਰਵਾਰ ਨੂੰ ਸ਼ਾਹਬਾਜ਼ ਨੂੰ ਦਿੱਲੀ ਸਥਿਤ ਆਪਣੇ ਹੈੱਡਕੁਆਰਟਰ ‘ਤੇ ਪੁੱਛਗਿੱਛ ਲਈ ਬੁਲਾਇਆ, ਜਿਸ ਤੋਂ ਬਾਅਦ ਉਸ ਦੀ ਗ੍ਰਿਫਤਾਰੀ ਦਿਖਾਈ ਗਈ।

NIA ਸਿੱਧੂ ਮੂਸੇਵਾਲਾ ਕਤਲ ਮਾਮਲੇ ‘ਚ ਦੋ ਵਾਰ ਖੁਰਜਾ ‘ਚ ਛਾਪੇਮਾਰੀ ਕਰ ਚੁੱਕੀ ਹੈ। ਇਸ ਤੋਂ ਪਹਿਲਾਂ ਸ਼ਾਹਬਾਜ਼ ਨੂੰ ਦਿੱਲੀ ਹੈੱਡਕੁਆਰਟਰ ‘ਤੇ ਪੁੱਛਗਿੱਛ ਲਈ ਦੋ ਵਾਰ ਬੁਲਾਇਆ ਗਿਆ ਸੀ। ਹਰ ਵਾਰ ਪੁੱਛਗਿੱਛ ਤੋਂ ਬਾਅਦ ਉਸ ਨੂੰ ਛੱਡ ਦਿੱਤਾ ਜਾਂਦਾ ਸੀ। ਹੁਣ ਤੀਜੀ ਵਾਰ NIA ਨੇ ਸ਼ਾਹਬਾਜ਼ ਨੂੰ ਵੀਰਵਾਰ ਨੂੰ ਦਿੱਲੀ ਬੁਲਾਇਆ ਅਤੇ ਆਖਿਰਕਾਰ ਉਸ ਨੂੰ ਗ੍ਰਿਫਤਾਰ ਕਰ ਲਿਆ।

ਬੁਲੰਦਸ਼ਹਿਰ ਜ਼ਿਲ੍ਹੇ ਦੇ ਖੁਰਜਾ ਦਾ ਰਹਿਣ ਵਾਲਾ ਸ਼ਾਹਬਾਜ਼ ਅੰਸਾਰੀ ਬਦਨਾਮ ਹਥਿਆਰ ਸਪਲਾਇਰ ਕੁਰਬਾਨ ਦਾ ਪੁੱਤਰ ਹੈ। ਕੁਰਬਾਨ ਦੀ ਕਈ ਸਾਲ ਪਹਿਲਾਂ ਮੌਤ ਹੋ ਚੁੱਕੀ ਹੈ। ਕੁਰਬਾਨ ਅਤੇ ਉਸ ਦੇ ਭਰਾ ਰਿਹਾਨ ਨੂੰ 19 ਅਗਸਤ 2016 ਨੂੰ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਗ੍ਰਿਫਤਾਰ ਕੀਤਾ ਸੀ। ਦੋਵਾਂ ਭਰਾਵਾਂ ਕੋਲੋਂ 10 ਆਟੋਮੈਟਿਕ ਵਿਦੇਸ਼ੀ ਪਿਸਤੌਲ ਅਤੇ 157 ਕਾਰਤੂਸ ਬਰਾਮਦ ਕੀਤੇ ਗਏ ਸਨ।

ਇਹ ਖੁਲਾਸਾ ਹੋਇਆ ਸੀ ਕਿ ਹਥਿਆਰਾਂ ਦੀ ਇਹ ਖੇਪ ਪਾਕਿਸਤਾਨ ਤੋਂ ਨੇਪਾਲ ਦੇ ਰਸਤੇ ਭਾਰਤ ਆਈ ਸੀ। ਇਸ ਦੇ ਨਾਲ ਹੀ ਦਿੱਲੀ ਪੁਲਿਸ ਨੇ ਖੁਰਜਾ (ਬੁਲੰਦਸ਼ਹਿਰ) ਸਥਿਤ ਦੋਵਾਂ ਭਰਾਵਾਂ ਦੇ ਘਰ ਛਾਪਾ ਮਾਰ ਕੇ ਕੁਝ ਹਥਿਆਰ ਵੀ ਬਰਾਮਦ ਕੀਤੇ ਸਨ। ਸੂਤਰਾਂ ਅਨੁਸਾਰ ਸ਼ਾਹਬਾਜ਼ ਦਾ ਪੂਰਾ ਪਰਿਵਾਰ ਪਿਛਲੇ ਕਈ ਸਾਲਾਂ ਤੋਂ ਹਥਿਆਰਾਂ ਦੀ ਸਪਲਾਈ ਦੇ ਕਾਰੋਬਾਰ ਨਾਲ ਜੁੜਿਆ ਹੋਇਆ ਹੈ। ਇਨ੍ਹਾਂ ਖਿਲਾਫ ਸਥਾਨਕ ਪੱਧਰ ‘ਤੇ ਵੀ ਕਈ ਮਾਮਲੇ ਦਰਜ ਹਨ।

LEAVE A REPLY

Please enter your comment!
Please enter your name here