ਸਿੱਧੂ ਮੂਸੇਵਾਲਾ ਨੇ ਜਿਸ ਥਾਰ ਵਿੱਚ ਆਖਰੀ ਸਵਾਰੀ ਕੀਤੀ ਸੀ ਉਹ ਥਾਰ ਹੁਣ ਸਿੱਧੂ ਮੂਸੇਵਾਲਾ ਦੇ ਘਰ ਪਹੁੰਚ ਗਈ ਹੈ। ਸਿੱਧੂ ਮੂਸੇਵਾਲਾ ਦਾ 29 ਮਈ ਗੈਂਗਸਟਰਾਂ ਵੱਲੋਂ ਗੋਲੀਆਂ ਮਾਰ ਕੇ ਕਤਲ ਕੀਤਾ ਗਿਆ ਸੀ। ਸਿੱਧੂ ਮੂਸੇਵਾਲਾ ਜਦੋਂ ਆਪਣੇ ਪਿੰਡ ਮੂਸੇ ਤੋਂ ਜਾ ਰਹੇ ਸਨ ਤਾਂ ਪਿੰਡ ਜਵਾਹਰਕੇ ਵਿੱਚ ਗੋਲੀਆਂ ਮਾਰ ਕੇ ਥਾਰ ਵਿੱਚ ਕਤਲ ਕਰ ਦਿੱਤਾ ਸੀ। ਸਿੱਧੂ ਮੂਸੇਵਾਲਾ ਦੀ ਲਾਸਟ ਰਾਇਡ ਸਮੇਂ ਵਰਤੀ ਗਈ ਥਾਰ ਘਰ ਪਹੁੰਚੀ ਤਾਂ ਉਸਦੀ ਪਿਤਾ ਬਲਕੌਰ ਸਿੰਘ ਭਾਵੁਕ ਹੋ ਗਏ। ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਚਾਹੁੰਦੇ ਹਨ ਕਿ ਇਨ੍ਹਾਂ ਸਾਰੀਆਂ ਨਿਸ਼ਾਨੀਆਂ ਵਾਲੀ ਇਹ ਥਾਰ ਹਵੇਲੀ ਵਿੱਚ ਪ੍ਰਦਰਸ਼ਿਤ ਹੋਵੇ ਅਤੇ ਪ੍ਰਸ਼ੰਸਕ ਇਸ ਨੂੰ ਦੇਖ ਸਕਣ।
ਜ਼ਿਕਰਯੋਗ ਹੈ ਕਿ ਕਤਲ ਤੋਂ ਬਾਅਦ ਸਿੱਧੂ ਮੂਸੇਵਾਲਾ ਦੀ ਥਾਰ ਮਾਨਸਾ ਪੁਲਿਸ ਦੀ ਹਿਰਾਸਤ ਵਿੱਚ ਸੀ। ਅਦਾਲਤ ਦੇ ਹੁਕਮਾਂ ‘ਤੇ ਕਾਰ ਪਰਿਵਾਰ ਨੂੰ ਸੌਂਪ ਦਿੱਤੀ ਗਈ ਹੈ। ਕਾਰ ਨੂੰ ਮਾਨਸਾ ਦੇ ਪਿੰਡ ਮੂਸੇ ਵਿਖੇ ਸਿੱਧੂ ਮੂਸੇਵਾਲਾ ਦੀ ਹਵੇਲੀ ਵਿਖੇ ਲਿਆ ਕੇ ਖੜ੍ਹਾ ਕੀਤਾ ਗਿਆ। ਥਾਰ ਦੇ ਨਾਲ ਹੀ ਸਿੱਧੂ ਮੂਸੇਵਾਲਾ ਦਾ ਪਿਸਤੌਲ ਵੀ ਉਸਦੇ ਪਿਤਾ ਨੂੰ ਸੌਂਪਿਆ ਗਿਆ ਹੈ।
ਦੱਸ ਦਈਏ ਕਿ ਘਟਨਾ ਵਾਲੇ ਦਿਨ ਸਿੱਧੂ ਮੂਸੇਵਾਲਾ ‘ਤੇ 30 ਗੋਲੀਆਂ ਚਲਾਈਆਂ ਗਈਆਂ ਸਨ। ਪੁਲੀਸ ਨੇ ਥਾਰ ਵਿੱਚੋਂ ਤਿੰਨ ਵੱਖ-ਵੱਖ ਹਥਿਆਰਾਂ ਦੇ 30 ਖੋਲ ਬਰਾਮਦ ਕੀਤੇ ਸਨ। ਥਾਰ ‘ਤੇ ਵੀ 30 ਦੇ ਕਰੀਬ ਗੋਲੀਆਂ ਚਲਾਈਆਂ ਗਈਆਂ। ਇਹਨਾਂ ਗੋਲੀਆਂ ਦੇ ਨਿਸ਼ਾਨ ਹਾਲੇ ਵੀ ਥਾਰ ਤੇ ਮੌਜੂਦ ਹਨ।