ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਵੱਲੋਂ ਅੱਜ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਮੁਲਾਕਾਤ ਕੀਤੀ ਗਈ।ਉਨ੍ਹਾਂ ਨੇ ਪਿੰਡ ਮੂਸਾ ਦੇ ਸਰਕਾਰੀ ਸਕੂਲ ਵਿੱਚ ਸਟਾਫ ਦੀ ਵੱਡੀ ਕਮੀ ਹੋਣ ਦੇ ਚਲਦਿਆਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਚੰਡੀਗੜ੍ਹ ਵਿਖੇ ਮਿਲ ਕੇ ਮੰਗ ਪੱਤਰ ਦਿੱਤਾ। ਉਨ੍ਹਾਂ ਨੇ ਤੁਰੰਤ ਇਨ੍ਹਾਂ ਖਾਲੀ ਪਈਆਂ ਅਸਾਮੀਆਂ ਨੂੰ ਭਰਨ ਦੀ ਮੰਗ ਕੀਤੀ ਹੈ। ਇਸ ਪੱਤਰ ‘ਚ ਲਿਖਿਆ ਹੈ ਕਿ ਖਾਲੀ ਪਈਆਂ ਅਸਾਮੀਆਂ ਕਾਰਨ ਪਿੰਡ ਮੂਸਾ ਤੇ ਆਲੇ ਦੁਆਲੇ ਦੇ ਪਿੰਡਾਂ ਤੋਂ ਆ ਰਹੇ ਬੱਚਿਆਂ ਦੀ ਪੜ੍ਹਾਈ ਦਾ ਨੁਕਸਾਨ ਹੋ ਰਿਹਾ ਹੈ।
ਜਾਣਕਾਰੀ ਅਨੁਸਾਰ ਮੂਸਾ ਪਿੰਡ ਦੇ ਸਰਕਾਰੀ ਸਕੂਲ ਵਿੱਚ ਪ੍ਰਿੰਸੀਪਲ ਸਮੇਤ 9 ਪੋਸਟਾਂ ਖਾਲੀ ਹਨ ਜਿਨ੍ਹਾਂ ਵਿਚ ਪ੍ਰਿੰਸੀਪਲ, ਲੈਕਚਰਾਰ ਇੰਗਲਿਸ਼, ਲੈਕਚਰਾਰ ਹਿਸਟਰੀ, ਲੈਕਚਰਾਰ ਪੋਲ ਸਾਇੰਸ, ਲੈਕਚਰਾਰ ਪੰਜਾਬੀ, ਡੀ ਪੀ ਮਾਸਟਰ, ਲਾਇਬਰੇਰੀਅਨ, ਲਾਇਬਰੇਰੀ ਰਿਸਟਰੋਡ, ਮਾਲੀ ਕਮ ਚੌਕੀਦਾਰ ਖਾਲੀ ਹਨ।
ਇਸ ਮੰਗ ਪੱਤਰ ਦੇ ਵਿਚ ਉਨ੍ਹਾਂ ਇਹ ਵੀ ਲਿਖਿਆ ਹੈ ਕਿ ਪਤਾ ਲੱਗਿਆ ਹੈ ਕਿ ਇਸ ਸਕੂਲ ਦੇ ਵਿੱਚੋਂ ਛੇ ਅਧਿਆਪਕ ਹੋਰ ਬਦਲੀ ਕਰਵਾ ਕੇ ਜਾਣਾ ਚਾਹੁੰਦੇ ਹਨ। ਉਨ੍ਹਾਂ ਸਰਕਾਰ ਨੂੰ ਇਹ ਵੀ ਅਪੀਲ ਕੀਤੀ ਹੈ ਕਿ ਜੇਕਰ ਕਿਸੇ ਅਧਿਆਪਕ ਦੀ ਬਦਲੀ ਕੀਤੀ ਜਾਂਦੀ ਹੈ ਤਾਂ ਤੁਰੰਤ ਉਨ੍ਹਾਂ ਦੀ ਜਗ੍ਹਾ ਤੇ ਅਧਿਆਪਕ ਨੂੰ ਤਾਇਨਾਤ ਕੀਤਾ ਜਾਵੇ।