ਅੰਮ੍ਰਿਤਸਰ:ਹਿੰਦੂ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੇ ਕਤਲ ਦੇ ਮੁਲਜ਼ਮ ਸੰਦੀਪ ਸਿੰਘ ਸੰਨੀ ਨੂੰ ਅੱਜ ਇੱਕ ਵਾਰ ਫਿਰ ਤੋਂ ਅਦਾਲਤ ਵਿਚ ਪੇਸ਼ ਕੀਤਾ ਗਿਆ। ਇਸ ਤੋਂ ਪਹਿਲਾਂ ਵੀ ਅਦਾਲਤ ਵੱਲੋਂ ਸੰਦੀਪ ਸਿੰਘ ਸੰਨੀ ਨੂੰ ਸੱਤ ਦਿਨ ਦੇ ਰਿਮਾਂਡ ‘ਤੇ ਭੇਜਿਆ ਗਿਆ ਸੀ ਜਿਸ ਦਾ ਅੱਜ ਰਿਮਾਂਡ ਖਤਮ ਹੋ ਗਿਆ ਸੀ ਉਸ ਨੂੰ ਲੈ ਕੇ ਫਿਰ ਪੁਲਿਸ ਵੱਲੋਂ ਸੰਦੀਪ ਸਿੰਘ ਸੰਨੀ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ।

ਇਸ ਤੋਂ ਪਹਿਲਾਂ ਸੁਰੱਖਿਆ ਵਿਵਸਥਾ ਨੂੰ ਲੈ ਕੇ ਪੁਲਿਸ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ।ਇਸ ਮੌਕੇ ਪੁਲਿਸ ਅਧਿਕਾਰੀ ਜਗਜੀਤ ਸਿੰਘ ਵਾਲੀਆ ਨੇ ਕਿਹਾ ਕਿ ਅਦਾਲਤ ਵੱਲੋਂ ਸੰਦੀਪ ਸਿੰਘ ਸੰਨੀ ਦਾ ਤਿੰਨ ਦਿਨ ਦਾ ਰਿਮਾਂਡ ਹਾਸਲ ਹੋਇਆ ਹੈ। ਉੱਥੇ ਹੀ ਸੰਦੀਪ ਸਿੰਘ ਸੰਨੀ ਦੇ ਵਕੀਲ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ ਜੋ ਉਸ ਕੋਲੋਂ ਪਿਸਤੌਲ ਬਰਾਮਦ ਹੋਇਆ ਹੈ ਉਹ ਵੀ ਸੰਦੀਪ ਸਿੰਘ ਸੰਨੀ ਦਾ ਆਪਣਾ ਲਾਇਸੈਂਸੀ ਰਿਵਾਲਵਰ ਹੈ। ਹੁਣ ਸੰਦੀਪ ਸਿੰਘ ਸੰਨੀ ਨੂੰ 15 ਨਵੰਬਰ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਫਗਵਾੜਾ ਦੇ ਸਿਵਲ ਹਸਪਤਾਲ ’ਚ ਨੌਜਵਾਨ ਦੀ ਮੌਤ ‘ਤੇ ਭੜਕਿਆ ਪਰਿਵਾਰ, ਡਾਕਟਰ ਦੀ ਕੀਤੀ…

ਜ਼ਿਕਰਯੋਗ ਹੈ ਕਿ ਸੁਧੀਰ ਸੂਰੀ ਦੀ 4 ਨਵੰਬਰ ਨੂੰ ਹੱਤਿਆ ਕਰ ਦਿੱਤੀ ਗਈ ਸੀ, ਜਦੋਂ ਉਹ ਗੋਪਾਲ ਮੰਦਰ ਦੇ ਸਾਹਮਣੇ ਪ੍ਰਦਰਸ਼ਨ ਕਰ ਰਹੇ ਸਨ। ਇਲਜ਼ਾਮ ਹੈ ਕਿ ਸੰਦੀਪ ਉਸੇ ਸਮੇਂ ਇੱਕ ਕਾਰ ਵਿੱਚ ਉੱਥੇ ਪੁੱਜਿਆ ਤੇ ਆਪਣੇ ਪਿਸਤੌਲ ਨਾਲ ਸੂਰੀ ਉੱਤੇ ਪਿੱਛਿਓਂ ਕਈ  ਗੋਲੀਆਂ ਚਲਾਈਆਂ। ਇਸੇ ਦੌਰਾਨ ਹਸਪਤਾਲ ਲਿਜਾਂਦੇ ਸਮੇਂ ਸੂਰੀ ਦੀ ਮੌਤ ਹੋ ਗਈ।

LEAVE A REPLY

Please enter your comment!
Please enter your name here