ਚੰਡੀਗੜ੍ਹ ਮੇਅਰ ਦੀ ਚੋਣ ਦੇ ਮਾਮਲੇ ਵਿਚ ਵੱਡੀ ਅਪਡੇਟ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਮੇਅਰ ਨੇ ਅਸਤੀਫਾ ਦੇ ਦਿੱਤਾ ਹੈ।ਆਮ ਆਦਮੀ ਪਾਰਟੀ ਦੇ ਕੌਂਸਲਰ ਵੱਲੋਂ ਚੰਡੀਗੜ੍ਹ ਮੇਅਰ ਦੀ ਚੋਣ ਦੇ ਮਾਮਲੇ ਵਿਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਨੂੰ ਚੁਣੌਤੀ ਦਿੰਦਿਆਂ ਦਾਇਰ ਪਟੀਸ਼ਨ ’ਤੇ ਸੁਣਵਾਈ ਅੱਜ 19 ਫਰਵਰੀ ਨੂੰ ਹੋਣੀ ਹੈ।
ਜ਼ਿਕਰਯੋਗ ਹੈ ਕਿ ਆਪ ਦੇ ਤਿੰਨ ਕੌਂਸਲਰਾਂ ਦੇ ਭਾਜਪਾ ਵਿਚ ਸ਼ਾਮਲ ਹੋਣ ਦੇ ਨਾਲ ਸਮੀਕਰਣ ਬਦਲ ਗਏ ਹਨ ਤੇ ਹੁਣ ਅਕਾਲੀ ਦਲ ਤੇ ਮੈਂਬਰ ਪਾਰਲੀਮੈਂਟ ਦੀ ਵੋਟ ਮਿਲਾ ਕੇ ਭਾਜਪਾ ਕੋਲ 19 ਵੋਟਾਂ ਹੋ ਗਈਆਂ ਹਨ ਜਦੋਂ ਕਿ ਆਪ ਕੋਲ 10 ਤੇ ਕਾਂਗਰਸ ਕੋਲ 7 ਵੋਟਾਂ ਹੀ ਰਹਿ ਗਈਆਂ ਹਨ।
ਸੁਪਰੀਮ ਕੋਰਟ ਵਿਚ ਸੁਣਵਾਈ ਤੋਂ ਪਹਿਲਾਂ ਮੇਅਰ ਮਨੋਜ ਸੋਨਕਰ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਭਾਜਪਾ ਵਿਚ ਸ਼ਾਮਲ ਹੋਏ ਕੌਂਸਲਰਾਂ ਵਿਚ ਪੂਨਮ ਦੇਵੀ, ਨੇਹਾ ਮੁਸਾਵਟ ਤੇ ਗੁਰਚਰਨ ਕਾਲਾ ਸ਼ਾਮਲ ਹਨ।