ਸੂਫੀ ਗਾਇਕਾ ਜੋਤੀ ਨੂਰਾਂ ਨੇ ਆਪਣੇ ਪਤੀ ਕੁਨਾਲ ਪਾਸੀ ਤੋਂ ਤਲਾਕ ਲੈਣ ਲਈ ਅਦਾਲਤ ਵਿੱਚ ਕੇਸ ਦਾਇਰ ਕੀਤਾ ਹੈ। ਉਸ ਨੇ ਆਪਣੀ ਜਾਨ ਨੂੰ ਖਤਰਾ ਦੱਸਦੇ ਹੋਏ ਪੁਲਿਸ ਤੋਂ ਸੁਰੱਖਿਆ ਦੀ ਮੰਗ ਕੀਤੀ ਹੈ। ਦੱਸ ਦੇਈਏ ਕਿ ਜੋਤੀ ਨੂਰਾਂ ਨੇ ਆਪਣੇ ਪਤੀ ਪਾਸੀ ‘ਤੇ ‘ਟੌਪ ਕਲਾਸ ਨਸ਼ੇੜੀ ਆਦੀ’ ਹੋਣ ਦਾ ਦੋਸ਼ ਵੀ ਲਗਾਇਆ ਹੈ। ਸੂਫੀ ਗਾਇਕ ਜੋਤੀ ਨੂਰਾਂ ਨੇ ਕਿਹਾ, ‘ਮੈਂ 2014 ‘ਚ ਕੁਨਾਲ ਪਾਸੀ ਨਾਲ ਆਪਣੀ ਮਰਜ਼ੀ ਨਾਲ ਵਿਆਹ ਕੀਤਾ ਸੀ। ਜੋਤੀ ਦੁਆਰਾ ਚੁੱਕੇ ਗਏ ਇਸ ਕਦਮ ਦਾ ਕਈ ਪੰਜਾਬੀ ਸਿਤਾਰੇ ਸਮਰਥਨ ਕਰ ਰਹੇ ਹਨ। ਇਸ ਵਿਚਕਾਰ ਅਦਾਕਾਰ ਨੀਰੂ ਬਾਜਵਾ ) ਨੇ ਵੀ ਜੋਤੀ ਨੂਰਾ ਦੇ ਸਮਰਥਨ ਵਿੱਚ ਪੋਸਟ ਸ਼ੇਅਰ ਕੀਤੀ ਹੈ।
ਅਦਾਕਾਰਾ ਨੀਰੂ ਬਾਜਵਾ ਨੇ ਗਾਇਕਾ ਜੋਤੀ ਨੂਰਾਂ ਦੀ ਤਸਵੀਰ ਸ਼ੇਅਰ ਕਰਦੇ ਹੋਏ ਲਿਖਿਆ- ਤੁਹਾਡੇ ‘ਤੇ ਮਾਣ ਹੈ @jyotinooran_official ਬਿਲਕੁਲ ਸਹੀ ਕੀਤਾ👏✊❤️ ਅਸੀਂ ਤੁਹਾਡੇ ਨਾਲ ਹਾਂ… ਤੁਹਾਨੂੰ ਦੇਖ ਕੇ ਹੋਰ ਕੁੜੀਆ ਨੂੰ ਹਿੰਮਤ ਮਿਲੂ ॥ #stopdomesticviolence #justiceformandeep
ਜਾਣੋ ਕੀ ਹੈ ਪੂਰਾ ਮਾਮਲਾ ?
ਜਾਣਕਾਰੀ ਲਈ ਦੱਸ ਦੇਈਏ ਕਿ ਸੂਫੀ ਗਾਇਕਾ ਨੇ ਆਪਣੇ ਪਤੀ ‘ਤੇ 20 ਕਰੋੜ ਰੁਪਏ ਦੇ ਗਬਨ ਦਾ ਵੀ ਦੋਸ਼ ਲਗਾਇਆ। ਜੋਤੀ ਨੂਰਾਂ ਨੇ ਦੋਸ਼ ਲਾਇਆ ਕਿ ਦੇਸ਼-ਵਿਦੇਸ਼ ਵਿੱਚ ਸ਼ੋਅ ਕਰਕੇ ਜੋ ਕਰੋੜਾਂ ਰੁਪਏ ਕਮਾਏ ਹਨ, ਉਸ ਨੂੰ ਕੁਨਾਲ ਪਾਸੀ ਨੇ ਗਾਇਬ ਕਰ ਦਿੱਤਾ। ਨੂਰਾਂ ਨੇ ਦੱਸਿਆ ਕਿ ਉਸ ਦਾ ਪਤੀ ਸਾਰੇ ਸ਼ੋਅ ਬੁੱਕ ਕਰਦਾ ਸੀ ਅਤੇ ਪੈਸਿਆਂ ਦਾ ਹਿਸਾਬ ਕਿਤਾਬ ਵੀ ਉਸ ਕੋਲ ਸੀ। ਹੁਣ ਉਸਦੇ ਬੈਂਕ ਖਾਤੇ ਵਿੱਚ ਸਿਰਫ਼ 92 ਹਜ਼ਾਰ ਰੁਪਏ ਬਚੇ ਹਨ।
ਇਸ ਤੋਂ ਅੱਗੇ ਜੋਤੀ ਨੇ ਦੱਸਿਆ ਕਿ ਮੈਂ 2014 ‘ਚ ਕੁਨਾਲ ਪਾਸੀ ਨਾਲ ਆਪਣੀ ਮਰਜ਼ੀ ਨਾਲ ਵਿਆਹ ਕੀਤਾ ਸੀ। ਉਸ ਸਮੇਂ ਮੈਨੂੰ ਪਤਾ ਸੀ ਕਿ ਉਹ ਸਿਰਫ਼ ਸਿਗਰਟ ਪੀਂਦਾ ਹੈ। ਕਰੀਬ ਇਕ ਸਾਲ ਬਾਅਦ ਜਦੋਂ ਉਸ ਨੇ ਮੇਰੇ ਨਾਲ ਕੁੱਟਮਾਰ ਕਰਨੀ ਸ਼ੁਰੂ ਕੀਤੀ ਤਾਂ ਪਤਾ ਲੱਗਾ ਕਿ ਉਹ ਅਫੀਮ, ਚਰਸ ਅਤੇ ਗਾਂਜੇ ਦਾ ਸੇਵਨ ਕਰਦਾ ਹੈ।