ਸੰਗਰੂਰ ਲੋਕ ਸਭਾ ਸੀਟ ਲਈ ਅੱਜ ਜ਼ਿਮਨੀ ਚੋਣ ਹੋ ਰਹੀ ਹੈ। ਜਿਸ ਲਈ ਵੋਟਿੰਗ ਜਾਰੀ ਹੈ। ਇੱਥੇ ਸਵੇਰੇ 8 ਵਜੇ ਤੋਂ ਵੋਟਿੰਗ ਸ਼ੁਰੂ ਹੋਈ ਜੋ ਸ਼ਾਮ 6 ਵਜੇ ਤੱਕ ਚੱਲੇਗੀ। ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਲਈ ਕਾਂਗਰਸ ਦੇ ਉਮੀਦਵਾਰ ਦਲਵੀਰ ਸਿੰਘ ਗੋਲਡੀ ਨੇ ਆਪਣੀ ਵੋਟ ਪਾਈ। ਗੋਲਡੀ ਨੇ ਕਿਹਾ ਕਿ ਪੰਜਾਬ ਦਾ ਪੈਸਾ ਆਮ ਆਦਮੀ ਪਾਰਟੀ ਵਲੋਂ ਪ੍ਰਚਾਰ ਲਈ ਹਿਮਾਚਲ ਤੇ ਗੁਜਰਾਤ ਵਿਚ ਖਰਚ ਕੀਤਾ ਹੈ।
ਵੋਟਾਂ ਪਾਉਣ ਲਈ ਅੱਜ ਸਵੇਰ ਤੋਂ ਹੀ ਵੋਟਰਾਂ ਦੀਆਂ ਲੰਬੀਆਂ ਲਾਈਨਾਂ ਲੱਗਣੀਆਂ ਸ਼ੁਰੂ ਹੋ ਗਈਆਂ ਹਨ। ਹਲਕੇ ਵਿਚ 1766 ਪੋਲਿੰਗ ਬੂਥ ਬਣਾਏ ਗਏ ਹਨ ਜਿਹਨਾਂ ਵਿਚੋਂ 296 ਸੰਵੇਦਨਸ਼ੀਲ ਐਲਾਨ ਗਏ ਹਨ। ਪੋਲਿੰਗ ਨੂੰ ਲੈ ਕੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਸੰਗਰੂਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਭਾਜਪਾ ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ ਅਤੇ ਆਪ ਉਮੀਦਵਾਰ ਗੁਰਮੇਲ ਸਿੰਘ ਸਰਪੰਚ ਨੇ ਵੀ ਵੋਟ ਪਾ ਦਿੱਤੀ ਹੈ। ਇਸਦੇ ਨਾਲ ਹੀ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਵੀ ਵੋਟ ਪਾ ਦਿੱਤੀ ਹੈ।