ਆਏ ਦਿਨ ਸੜਕ ਹਾਦਸਿਆਂ ‘ਚ ਵਾਧਾ ਹੁੰਦਾ ਜਾ ਰਿਹਾ ਹੈ। ਜਿੱਥੇ ਪੰਜਾਬ ਸਰਕਾਰ ਵਲੋਂ ਇਨ੍ਹਾਂ ਸੜਕ ਹਾਦਸਿਆਂ ਦੌਰਾਨ ਜ਼ਖ਼ਮੀ ਹੋਏ ਲੋਕਾਂ ਨੂੰ ਹਸਪਤਾਲ ਪਹੁੰਚਾਉਣ ਲਈ ਨਵੇਕਲੀ ਪਹਿਲ ਕੀਤੀ ਜਾ ਰਹੀ ਹੈ। ਉੱਥੇ ਹੀ ‘ਸੜਕ ਸੁਰੱਖਿਆ ਫੋਰਸ’ ਦੀ ਸ਼ੁਰੂਆਤ ਤੋਂ ਪਹਿਲਾਂ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਨਾਲ ਅੱਜ ਸਵੇਰੇ ਇੱਕ ਭਿਆਨਕ ਹਾਦਸਾ ਵਾਪਰ ਗਿਆ। ਜਿਸ ‘ਚ ਕਈ ਪੁਲਿਸ ਮੁਲਾਜ਼ਮ ਜ਼ਖ਼ਮੀ ਹੋ ਗਏ।
ਅੱਜ ਤਾਜ਼ਾ ਮਾਮਲਾ ਮੁਕਤਸਰ ਤੋਂ ਸਾਹਮਣੇ ਆਇਆ ਹੈ। ਦੱਸ ਦਈਏ ਕਿ ਮੁਕਤਸਰ ‘ਚ ਅੱਜ ਸਵੇਰੇ 9 ਵਜੇ ਦੇ ਕਰੀਬ ਕੋਟਕਪੂਰਾ ਰੋਡ ‘ਤੇ ਪਿੰਡ ਚੜੇਵਾਨ ‘ਚ ਸੰਘਣੀ ਧੁੰਦ ਕਾਰਨ ਪੁਲਿਸ ਮੁਲਾਜ਼ਮਾਂ ਦੀ ਬੱਸ ਸੜਕ ਹਾਦਸੇ ਦਾ ਸ਼ਿਕਾਰ ਹੋ ਗਈ। ਜਾਣਕਾਰੀ ਅਨੁਸਾਰ ਪੁਲਿਸ ਮੁਲਾਜ਼ਮਾਂ ਦੀ ਬੱਸ ਦੀ ਸੜਕ ਕਿਨਾਰੇ ਖੜ੍ਹੇ ਟਰੱਕ ਨਾਲ ਟੱਕਰ ਹੋ ਗਈ। ਇਸ ਹਾਦਸੇ ‘ਚ 11 ਪੁਲਿਸ ਮੁਲਾਜ਼ਮ ਜ਼ਖ਼ਮੀ ਹੋ ਗਏ।
ਜਾਣਕਾਰੀ ਅਨੁਸਾਰ ਮੁਕਤਸਰ ਸਾਹਿਬ ਕੋਟਕਪੂਰਾ ਮੁੱਖ ਮਾਰਗ ਤੇ ਪੈਂਦੇ ਪਿੰਡ ਚੜ੍ਹੇਵਾਨ ਦੇ ਨਜ਼ਦੀਕ ਸੰਘਣੀ ਧੁੰਦ ਕਾਰਨ ਪੁਲਿਸ ਮੁਲਾਜ਼ਮਾਂ ਦੀ ਬੱਸ ਹਾਦਸਾ ਗ੍ਰਸਤ ਹੋਈ ਹੈ।
ਮਿਲੀ ਜਾਣਕਾਰੀ ਅਨੁਸਾਰ ਪੁਲਿਸ ਮੁਲਾਜ਼ਮ ਸ੍ਰੀ ਮੁਕਤਸਰ ਸਾਹਿਬ ਤੋਂ ਜਲੰਧਰ ਡਿਊਟੀ ਲਈ ਜਾ ਰਹੇ ਸਨ ਅਤੇ ਸੰਘਣੀ ਧੁੰਦ ਹੋਣ ਕਾਰਨ ਪੁਲਿਸ ਮੁਲਾਜ਼ਮਾਂ ਦੀ ਬੱਸ ਕਾਰ ਸੇਵਾ ਵਾਲਿਆਂ ਦੇ ਖੜ੍ਹੇ ਟਰੱਕ ਵਿੱਚ ਜਾ ਵੱਜੀ।
ਜਿਸ ਕਾਰਨ ਪੁਲਿਸ ਮੁਲਾਜ਼ਮਾਂ ਦੇ ਸੱਟਾਂ ਲੱਗੀਆਂ। ਜਾਣਕਾਰੀ ਅਨੁਸਾਰ ਜ਼ਖਮੀ ਪੁਲਿਸ ਮੁਲਾਜ਼ਮਾਂ ਨੂੰ ਸ੍ਰੀ ਮੁਕਤਸਰ ਸਾਹਿਬ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਜਿੱਥੇ ਉਹਨਾਂ ਦਾ ਇਲਾਜ ਚੱਲ ਰਿਹਾ।