ਕਾਂਗਰਸ ਵੱਲੋਂ ਵੱਖ ਵੱਖ ਰਾਜਾਂ ਦੇ 12 ਜਨਰਲ ਸੈਕਟਰੀਆਂ ਅਤੇ 12 ਇੰਚਾਰਜਾਂ ਦਾ ਐਲਾਨ ਕੀਤਾ ਗਿਆ ਹੈ। ਹਰੀਸ਼ ਚੌਧਰੀ ਦੀ ਥਾਂ ‘ਤੇ ਦੇਵੇਂਦਰ ਯਾਦਵ ਨੂੰ ਪੰਜਾਬ ਕਾਂਗਰਸ ਦਾ ਇੰਚਾਰਜ ਲਾਇਆ ਗਿਆ ਹੈ। ਕਾਂਗਰਸ ਜਨਰਲ ਸਕੱਤਰ ਪ੍ਰਿੰਅਕਾ ਗਾਂਧੀ ਨੂੰ ਉੱਤਰ ਪ੍ਰਦੇਸ਼ ਪਾਰਟੀ ਇੰਚਾਰਜ ਦੇ ਅਹੁਦੇ ਤੋਂ ਮੁਕਤ ਕਰ ਦਿੱਤਾ ਅਤੇ ਅਵਿਨਾਸ਼ ਪਾਂਡੇ ਨੂੰ ਇੰਚਾਰਜ ਲਾ ਦਿੱਤਾ ਹੈ।











