ਹਾਈਕੋਰਟ ‘ਚ ਬਿਕਰਮ ਮਜੀਠੀਆ ਦੀ ਜ਼ਮਾਨਤ ‘ਤੇ ਸੁਣਵਾਈ 29 ਤੱਕ ਟਲੀ

0
155
Bikram Majithia's bail petition will be heard today

ਅਕਾਲੀ ਆਗੂ ਸਾਬਕਾ ਮੰਤਰੀ ਬਿਕਰਮ ਮਜੀਠੀਆ ਨੂੰ ਅੱਜ ਵੀ ਜ਼ਮਾਨਤ ਨਹੀਂ ਮਿਲੀ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਉਨ੍ਹਾਂ ਦੀ ਸੁਣਵਾਈ ਟਲ ਗਈ। ਬਿਕਰਮ ਮਜੀਠੀਆ ਦੇ ਵਕੀਲ ਨੇ ਕਿਹਾ ਕਿ ਅੱਜ ਸਰਕਾਰੀ ਵਕੀਲ ਨਹੀਂ ਪਹੁੰਚੇ। ਉਨ੍ਹਾਂ ਨੇ ਕਿਹਾ ਕਿ ਇਸ ਲਈ ਅਦਾਲਤ ਨੇ ਇਸ ਲਈ ਪੰਜਾਬ ਸਰਕਾਰ ਨੂੰ ਤਾੜਨਾ ਕੀਤੀ ਕਿ ਅਗਲੀ ਵਾਰ ਅਜਿਹਾ ਬਹਾਨਾ ਨਹੀਂ ਚੱਲੇਗਾ। ਇਸ ਦੇ ਨਾਲ ਹੀ ਮਜੀਠੀਆ ਦੇ ਵਕੀਲ ਨੇ ਕੁਝ ਦਸਤਾਵੇਜ਼ ਪੂਰੇ ਕਰਨ ਦੀ ਗੱਲ ਵੀ ਕਹੀ।

ਜਿਸ ਤੋਂ ਬਾਅਦ ਹਾਈਕੋਰਟ ਨੇ ਸੁਣਵਾਈ 29 ਜੁਲਾਈ ਤੱਕ ਮੁਲਤਵੀ ਕਰ ਦਿੱਤੀ। ਮਜੀਠੀਆ ਖ਼ਿਲਾਫ਼ ਪਿਛਲੀ ਕਾਂਗਰਸ ਸਰਕਾਰ ਵੱਲੋਂ ਅੰਤਰਰਾਸ਼ਟਰੀ ਨਸ਼ਾ ਤਸਕਰਾਂ ਨਾਲ ਸਬੰਧ ਰੱਖਣ ਦੇ ਦੋਸ਼ ਤਹਿਤ ਕੇਸ ਦਰਜ ਕੀਤਾ ਗਿਆ ਸੀ। ਜਿਸ ਤੋਂ ਬਾਅਦ ਉਨ੍ਹਾਂ ਨੂੰ ਸੁਪਰੀਮ ਕੋਰਟ ਵੱਲੋਂ ਚੋਣ ਲੜਨ ਤੱਕ ਹੀ ਰਾਹਤ ਮਿਲੀ ਸੀ। ਬਿਕਰਮ ਮਜੀਠੀਆ ਨੇ ਇਸ ਸਾਲ 24 ਫਰਵਰੀ ਨੂੰ ਆਤਮ ਸਮਰਪਣ ਕੀਤਾ ਸੀ।

ਕੁਝ ਮਹੀਨੇ ਪਹਿਲਾਂ ਉਹ ਨਸ਼ਿਆਂ ਦੇ ਕੇਸ ਨੂੰ ਖਾਰਜ ਕਰਵਾਉਣ ਲਈ ਸੁਪਰੀਮ ਕੋਰਟ ਗਏ ਸਨ। ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਹਾਈ ਕੋਰਟ ਜਾਣ ਲਈ ਕਿਹਾ। ਹਾਈ ਕੋਰਟ ਦੇ ਚੀਫ਼ ਜਸਟਿਸ ਨੇ ਪਹਿਲਾਂ ਜਸਟਿਸ ਏ.ਜੀ. ਮਸੀਹ ਅਤੇ ਜਸਟਿਸ ਸੰਦੀਪ ਮੌਦਗਿਲ ਦੀ ਬੈਂਚ ਦਾ ਗਠਨ ਕੀਤਾ ਸੀ। ਇਨ੍ਹਾਂ ਵਿੱਚੋਂ ਜਸਟਿਸ ਮਸੀਹ ਨੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ। ਇਸ ਤੋਂ ਬਾਅਦ ਇਹ ਕੇਸ ਜਸਟਿਸ ਰਾਓ ਅਤੇ ਜਸਟਿਸ ਅਨੂਪ ਚਿਤਕਾਰਾ ਦੀ ਬੈਂਚ ਕੋਲ ਭੇਜ ਦਿੱਤਾ ਗਿਆ। ਹਾਲਾਂਕਿ ਜਸਟਿਸ ਅਨੂਪ ਚਿਤਕਾਰਾ ਨੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ।ਹੁਣ ਜਸਟਿਸ ਰਾਮਚੰਦਰ ਰਾਓ ਅਤੇ ਜਸਟਿਸ ਸੁਰੇਸ਼ਵਰ ਠਾਕੁਰ ਦੀ ਬੈਂਚ ਇਸ ‘ਤੇ ਸੁਣਵਾਈ ਕਰੇਗੀ।

LEAVE A REPLY

Please enter your comment!
Please enter your name here