ਫਿਲਮ ਅਦਾਕਾਰ ਕੰਗਣਾ ਰਣੌਤ ਨੇ ਆਪਣੇ ਖਿਲਾਫ ਬਠਿੰਡਾ ਦੀ ਸਥਾਨਕ ਅਦਾਲਤ ‘ਚ ਚੱਲ ਰਹੇ ਮਾਣਹਾਨੀ ਦੇ ਕੇਸ ਨੂੰ ਪੰਜਾਬ ਐਂਡ ਹਰਿਆਣਾ ਕੋਰਟ ‘ਚ ਚੁਣੌਤੀ ਦਿੱਤੀ ਹੈ।ਪਟੀਸ਼ਨ ‘ਚ ਬਠਿੰਡਾ ਮੈਜਿਸਟ੍ਰੇਟ ਅਦਾਲਤ ਵਲੋਂ ਸ਼ੁਰੂ ਕੀਤੀ ਕਾਰਵਾਈ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਹੈ।

ਇਹ ਮਾਮਲਾ ਸ਼ੁੱਕਰਵਾਰ ਨੂੰ ਜਸਟਿਸ ਮੀਨਾਕਸ਼ੀ ਆਈ ਮਹਿਤਾ ਦੀ ਬੈਂਚ ਸਾਹਮਣੇ ਸੁਣਵਾਈ ਲਈ ਆਇਆ ਸੀ ਅਤੇ ਹੁਣ 11 ਜੁਲਾਈ ਨੂੰ ਅਗਲੀ ਸੁਜ਼ਵਾਈ ਹੋਵੇਗੀ।ਦੱਸ ਦਈਏ ਕਿ ਮਾਣਹਾਨੀ ਦਾ ਕੇਸ 73 ਸਾਲਾ ਮਹਿੰਦਰ ਕੌਰ ਨੇ ਬਠਿੰਡਾ ਮੈਜਿਸਟ੍ਰੇਟ ਅਦਾਲਤ ‘ਚ ਦਾਇਰ ਕੀਤਾ ਸੀ।ਜਨਵਰੀ 2021 ਵਿੱਚ ਦਾਇਰ ਇੱਕ ਸ਼ਿਕਾਇਤ ਵਿੱਚ ਮਹਿੰਦਰ ਕੌਰ ਨੇ ਦੋਸ਼ ਲਾਇਆ ਸੀ ਕਿ ਕਿਸਾਨ ਅੰਦੋਲਨ ਦੌਰਾਨ ਕੰਗਣਾ ਰਣੌਤ ਨੇ ਇੱਕ ਅਪਮਾਨਜਨਕ ਟਵੀਟ ਪੋਸਟ ਕੀਤਾ ਸੀ, ਜਿਸ ਵਿੱਚ ਉਸ ਵਿਰੁੱਧ ਝੂਠੇ ਦੋਸ਼ ‘ਤੇ ਟਿੱਪਣੀਆਂ ਕੀਤੀਆਂ ਗਈਆਂ ਸਨ।

LEAVE A REPLY

Please enter your comment!
Please enter your name here