ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਸਟਰ ਮਾਈਂਡ ਲਾਰੈਂਸ ਬਿਸ਼ਨੋਈ ਨੂੰ ਅੱਜ ਸਵੇਰੇ ਅੰਮ੍ਰਿਤਸਰ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਅੰਮ੍ਰਿਤਸਰ ਪੁਲਿਸ ਬਿਸ਼ਨੋਈ ਤੋਂ ਰਾਣਾ ਕੰਦੋਵਾਲੀਆ ਮਾਰਡਰ ਕੇਸ ‘ਚ ਪੁੱਛਗਿੱਛ ਕਰ ਰਹੀ ਸੀ। ਇਸ ਵਾਰ ਫਿਰ ਤੋਂ ਅੰਮ੍ਰਿਤਸਰ ਪੁਲਿਸ ਵਲੋਂ ਰਿਮਾਂਡ ਲੈਣ ਦੀ ਕੋਸ਼ਿਸ਼ ਕੀਤੀ ਗਈ ਪਰ ਇਸ ਵਾਰ ਹੁਸ਼ਿਆਰਪੁਰ ਪੁਲਿਸ ਨੂੰ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਟਰਾਂਜ਼ਿਟ ਰਿਮਾਂਡ ਮਿਲ ਗਿਆ ਹੈ।
ਇੱਥੇ ਹੁਸ਼ਿਆਰਪੁਰ ਪੁਲਿਸ ਦੇ ਨਾਲ ਮੁਕਤਸਰ ਪੁਲਿਸ ਅਤੇ ਅੰਮ੍ਰਿਤਸਰ ਪੁਲਿਸ ਦੀ ਟੀਮ ਮੌਜੂਦ ਸੀ। ਦਲੀਲਾਂ ਦੀ ਸੁਣਵਾਈ ਮਗਰੋਂ ਹੁਸ਼ਿਆਰਪੁਰ ਪੁਲਿਸ ਨੂੰ ਅਦਾਲਤ ਨੇ ਟਰਾਂਜ਼ਿਟ ਰਿਮਾਂਡ ਦੇ ਦਿੱਤਾ। ਹੁਣ ਹੁਸ਼ਿਆਰਪੁਰ ਲਿਜਾ ਕੇ ਉਸ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਹੁਸ਼ਿਆਰਪੁਰ ਦੇ ਮਾਡਲ ਟਾਊਨ ਇਲਾਕੇ ਵਿਚ 2019 ‘ਚ ਐਨ ਆਰ ਆਈ ’ਤੇ ਗੋਲੀਆਂ ਚਲਾਉਣ ਤੇ ਸ਼ਰਾਬ ਦੇ ਠੇਕੇਦਾਰ ਤੋਂ ਰੰਗਦਾਰੀ ਮੰਗਣ ਦੇ ਮਾਮਲੇ ‘ਚ ਹੁਸ਼ਿਆਰਪੁਰ ਪੁਲਿਸ ਉਸ ਤੋਂ ਪੁੱਛ ਗਿੱਛ ਕਰੇਗੀ।