ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਵਿਵਾਦਾਂ ਚ ਬੁਰੀ ਤਰ੍ਹਾਂ ਨਾਲ ਘਿਰੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅੱਜ ਪੁਲਿਸ ਵਲੋਂ ਅੰਮ੍ਰਿਤਸਰ ਤੋਂ ‘ਚ ਟਰਾਂਜਿਟ ਰਿਮਾਂਡ ਤੇ ਲਿਆ ਕੇ ਅਦਾਲਤ ਚ ਪੇਸ਼ ਕੀਤਾ ਗਿਆ ਜਿਥੇ ਕਿ ਮਾਣਯੋਗ ਅਦਾਲਤ ਵਲੋਂ ਲਾਰੈਂਸ ਬਿਸ਼ਨੋਈ ਦਾ 7 ਦਿਨਾਂ ਦਾ ਪੁਲਿਸ ਰਿਮਾਂਡ ਦਿੱਤਾ ਗਿਆ। ਲਾਰੈਂਸ ਬਿਸ਼ਨੋਈ ਨੂੰ ਹੁਸ਼ਿਆਰਪੁਰ ਅਦਾਲਤ ਚ ਪੇਸ਼ ਕਰਨ ਮੌਕੇ ਪੁਲਿਸ ਵਲੋਂ ਸੁਰੱਖਿਆ ਦੇ ਕਰੜੇ ਕੀਤੇ ਹੋਏ ਸਨ।
ਸਾਲ 2019 ‘ਚ ਹੁਸ਼ਿਆਰਪੁਰ ‘ਚ ਇਕ ਸ਼ਰਾਬ ਕਾਰੋਬਾਰੀ ਦੇ ਘਰ ‘ਤੇ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਸੀ ਜਿਸ ਤੋਂ ਬਾਅਦ ਪੁਲਿਸ ਵਲੋਂ ਅਣਪਛਾਤਿਆਂ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਸੀ ਤੇ ਪੁਲਿਸ ਵਲੋ ਉਸ ਮਾਮਲੇ ‘ਚ ਹੀ ਲਾਰੈਂਸ ਬਿਸ਼ਨੋਈ ਦੀ ਗ੍ਰਿਫਤਾਰੀ ਪਾਉਣ ਲਈ ਇਥੇ ਪੇਸ਼ ਕੀਤਾ ਗਿਆ। ਲਾਰੈਂਸ ਦੇ ਵਕੀਲ ਨੇ ਦੱਸਿਆ ਕਿ ਜਦੋਂ ਇਹ ਘਟਨਾ ਵਾਪਰੀ ਸੀ ਤਾਂ ਉਸ ਵਕਤ ਲਾਰੈਂਸ ਭਗਤਗੜ੍ਹ ਜੇਲ੍ਹ ਚ ਮੌਜੂਦ ਸੀ ਤੇ ਉਸਦੀ ਇਸ ਮਾਮਲੇ ਚ ਕਿਸੇ ਵੀ ਤਰ੍ਹਾਂ ਦੀ ਕੋਈ ਸ਼ਮੂਲੀਅਤ ਨਹੀਂ ਐ। ਹੁਣ ਜਦੋਂ ਪੰਜਾਬ ਪੁਲਿਸ ਉਸਨੂੰ ਲੈ ਕੇ ਆਈ ਹੈ ਤਾਂ ਹੁਸ਼ਿਆਰਪੁਰ ਪੁਲਿਸ ਉਕਤ ਮਾਮਲੇ ਵਿੱਚ ਵੀ ਪੁੱਛਗਿੱਛ ਕਰਨਾ ਚਾਹੁੰਦੀ ਹੈ।