ਸੀਰਮ ਇੰਸਟੀਚਿਊਟ ਆਫ ਇੰਡੀਆ ਨਾਲ ਹੋਈ 1 ਕਰੋੜ ਦੀ ਠੱਗੀ

0
43

ਸੀਰਮ ਇੰਸਟੀਚਿਊਟ ਦੇ ਸੀਈਓ ਅਦਾਰ ਪੂਨਾਵਾਲਾ ਦੇ ਨਾਂ ’ਤੇ ਇਕ ਕਰੋੜ ਰੁਪਏ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਕਰੋਨਾ ਵੈਕਸੀਨ ਬਣਾਉਣ ਵਾਲੀ ਸੀਰਮ ਇੰਸਟੀਚਿਊਟ ਦੇ ਸੀਈਓ ਦੇ ਨਾਂ ’ਤੇ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਅਨੁਸਾਰ ਇਕ ਵਿਅਕਤੀ ਨੇ ਕੰਪਨੀ ਦੇ ਡਾਇਰੈਕਟਰਾਂ ਵਿਚੋਂ ਇਕ ਸਤੀਸ਼ ਦੇਸ਼ਪਾਂਡੇ ਨੂੰ ਫੋਨ ਕਰ ਕੇ ਕਿਹਾ ਕਿ ਉਹ ਅਦਾਰ ਪੂਨਾਵਾਲਾ ਬੋਲ ਰਿਹਾ ਹੈ ਤੇ ਉਸ ਨੇ ਸਤੀਸ਼ ਦੇਸ਼ਪਾਂਡੇ ਤੋਂ ਵੱਡੀ ਰਕਮ ਦੀ ਠੱਗੀ ਮਾਰ ਲਈ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਸੀਨੀਅਰ ਇੰਸਪੈਕਟਰ ਪ੍ਰਤਾਪ ਮਾਨਕਰ ਨੇ ਦੱਸਿਆ ਕਿ ਅਣਪਛਾਤੇ ਵਿਅਕਤੀਆਂ ਦੇ ਖਿਲਾਫ ਸੂਚਨਾ ਤਕਨਾਲੋਜੀ ਐਕਟ ਤਹਿਤ ਧੋਖਾਧੜੀ ਅਤੇ ਅਪਰਾਧਾਂ ਲਈ ਐਫਆਈਆਰ ਦਰਜ ਕੀਤੀ ਗਈ ਹੈ।

ਪੁਲਿਸ ਦੇ ਅਨੁਸਾਰ, SII ਦੇ ਡਾਇਰੈਕਟਰਾਂ ਵਿੱਚੋਂ ਇੱਕ ਸਤੀਸ਼ ਦੇਸ਼ਪਾਂਡੇ ਨੂੰ ਇੱਕ ਵਿਅਕਤੀ ਦਾ ਵਟਸਐਪ ਸੁਨੇਹਾ ਮਿਲਿਆ ਜਿਸ ਨੇ ਆਪਣੀ ਪਛਾਣ ਆਧਾਰ ਪੂਨਾਵਾਲਾ ਵਜੋਂ ਦੱਸੀ। ਇਸ ਵਿਅਕਤੀ ਨੇ ਦੇਸ਼ ਪਾਂਡੇ ਨੂੰ ਤੁਰੰਤ ਬੈਂਕ ਖਾਤਿਆਂ ਵਿੱਚ ਪੈਸੇ ਟਰਾਂਸਫਰ ਕਰਨ ਲਈ ਕਿਹਾ।

ਕੰਪਨੀ ਦੇ ਅਧਿਕਾਰੀਆਂ ਨੇ ਤੁਰੰਤ 1,01,01,554 ਰੁਪਏ ਆਨਲਾਈਨ ਟਰਾਂਸਫਰ ਕਰ ਦਿੱਤੇ ਪਰ ਬਾਅਦ ਵਿੱਚ ਪਤਾ ਲੱਗਾ ਕਿ ਪੂਨਾਵਾਲਾ ਨੇ ਕਦੇ ਵੀ ਅਜਿਹਾ ਕੋਈ ਵਟਸਐਪ ਮੈਸੇਜ ਨਹੀਂ ਭੇਜਿਆ ਸੀ।

LEAVE A REPLY

Please enter your comment!
Please enter your name here