ਬੰਗਾਲ ‘ਚ 10 ਸਾਲਾ ਬੱਚੀ ਦੀ ਮਿਲੀ ਲਾ.ਸ਼

0
61

ਬੰਗਾਲ ‘ਚ 10 ਸਾਲਾ ਬੱਚੀ ਦੀ ਮਿਲੀ ਲਾ.ਸ਼

ਪੱਛਮੀ ਬੰਗਾਲ ਦੇ ਦੱਖਣੀ 24 ਪਰਗਨਾ ਦੇ ਜੈਨਗਰ ‘ਚ ਸ਼ਨੀਵਾਰ ਸਵੇਰੇ 10 ਸਾਲ ਦੀ ਬੱਚੀ ਦੀ ਲਾਸ਼ ਮਿਲੀ। ਪਰਿਵਾਰ ਨੇ ਦਾਅਵਾ ਕੀਤਾ ਹੈ ਕਿ ਬੱਚੀ ਦਾ ਬਲਾਤਕਾਰ ਤੋਂ ਬਾਅਦ ਕਤਲ ਕੀਤਾ ਗਿਆ ਹੈ। ਸਥਾਨਕ ਲੋਕਾਂ ਨੇ ਦੋਸ਼ ਲਾਇਆ ਕਿ ਲੜਕੀ 4 ਅਕਤੂਬਰ ਦੀ ਸ਼ਾਮ ਤੋਂ ਲਾਪਤਾ ਸੀ ਪਰ ਪੁਲਿਸ ਨੇ ਕਾਰਵਾਈ ਕਰਨ ਵਿੱਚ ਦੇਰੀ ਕੀਤੀ। ਘਟਨਾ ਦੇ ਵਿਰੋਧ ਵਿੱਚ ਲੋਕਾਂ ਨੇ ਮਹਿਸਮਾਰੀ ਪੁਲੀਸ ਚੌਕੀ ਨੂੰ ਅੱਗ ਲਾ ਦਿੱਤੀ। ਭੀੜ ਨੇ ਪੁਲਿਸ ‘ਤੇ ਪਥਰਾਅ ਕੀਤਾ। ਇਕ ਪੁਲਸ ਅਧਿਕਾਰੀ ਨੇ ਦੱਸਿਆ ਕਿ ਲੋਕਾਂ ਨੇ ਚੌਕੀ ਦੇ ਬਾਹਰ ਖੜ੍ਹੇ ਕਈ ਵਾਹਨਾਂ ਦੀ ਵੀ ਭੰਨਤੋੜ ਕੀਤੀ। ਲੋਕਾਂ ਦੇ ਰੋਹ ਨੂੰ ਦੇਖਦਿਆਂ ਪੁਲਿਸ ਮੁਲਾਜ਼ਮ ਪੁਲਿਸ ਚੌਕੀ ਛੱਡ ਕੇ ਭੱਜ ਗਏ।

ਇਸ ਤੋਂ ਬਾਅਦ ਇਲਾਕੇ ‘ਚ ਭਾਰੀ ਪੁਲਸ ਫੋਰਸ ਭੇਜ ਦਿੱਤੀ ਗਈ। ਪੁਲਿਸ ਨੇ ਭੀੜ ਨੂੰ ਕਾਬੂ ਕਰਨ ਲਈ ਅੱਥਰੂ ਗੈਸ ਦੇ ਗੋਲੇ ਛੱਡੇ। ਲੋਕਾਂ ਨੇ ਮੌਕੇ ’ਤੇ ਮੌਜੂਦ ਐਸਡੀਪੀਓ ਤੇ ਹੋਰ ਪੁਲਿਸ ਮੁਲਾਜ਼ਮਾਂ ਨੂੰ ਵੀ ਬੰਧਕ ਬਣਾਉਣ ਦੀ ਕੋਸ਼ਿਸ਼ ਕੀਤੀ।

ਪੁਲਿਸ ਨੇ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ 2 ਲੁਟੇਰਿਆ ਨੂੰ ਕੀਤਾ ਕਾਬੂ || Today News

ਕੁਲਤਾਲੀ ਗਣੇਸ਼ ਮੰਡਲ ਤੋਂ ਟੀਐਮਸੀ ਵਿਧਾਇਕ ਪਿੰਡ ਵਾਸੀਆਂ ਨੂੰ ਸ਼ਾਂਤ ਕਰਨ ਲਈ ਮੌਕੇ ‘ਤੇ ਗਏ, ਪਰ ਲੋਕਾਂ ਨੇ ਉਸ ਦਾ ਵੀ ਪਿੱਛਾ ਕੀਤਾ। ਮੰਡਲ ਨੇ ਬਾਅਦ ਵਿੱਚ ਮੀਡੀਆ ਨੂੰ ਕਿਹਾ ਕਿ ਉਹ ਲੋਕਾਂ ਦੇ ਗੁੱਸੇ ਨੂੰ ਸਮਝਦੇ ਹਨ, ਪਰ ਉਨ੍ਹਾਂ ਨੂੰ ਕਾਨੂੰਨ ਆਪਣੇ ਹੱਥ ਵਿੱਚ ਨਹੀਂ ਲੈਣਾ ਚਾਹੀਦਾ।

LEAVE A REPLY

Please enter your comment!
Please enter your name here