ਪੀਲੀਭੀਤ ਵਿਚ 12 ਜੁਲਾਈ 1991 ਨੂੰ ਯੂ ਪੀ ਪੁਲਿਸ ਵੱਲੋਂ 11 ਸਿੱਖਾਂ ਦੇ ਬਣਾਏ ਫਰਜ਼ੀ ਐਨਕਾਉਂਟਰ ਮਾਮਲੇ ਵਿਚ ਸੀ ਬੀ ਆਈ ਅਦਾਲਤ ਵੱਲੋਂ ਦੋਸ਼ੀ ਠਹਿਰਾਏ ਗਏ 47 ਪੁਲਿਸ ਮੁਲਾਜ਼ਮਾਂ ਨੂੰ ਸੁਣਾਈ ਉਮਰ ਕੈਦ ਦੀ ਸਜ਼ਾ ਨੂੰ ਇਲਾਹਾਬਾਦ ਹਾਈਕੋਰਟ ਨੇ ਪਲਟ ਦਿੱਤਾ ਹੈ। ਹਾਈ ਕੋਰਟ ਨੇ ਇਹਨਾਂ ਮੁਲਾਜ਼ਮਾਂ ਦੀ ਸਜ਼ਾ ਘਟਾ ਕੇ 7-7 ਸਾਲ ਕਰ ਦਿੱਤੀ ਹੈ।
ਦੱਸਣਯੋਗ ਹੈ ਕਿ 12 ਜੁਲਾਈ 1991 ਨੂੰ ਪਟਨਾ ਸਾਹਿਬ ਤੇ ਹਜ਼ੂਰ ਸਾਹਿਬ ਤੋਂ ਸਿੱਖ ਸ਼ਰਧਾਲੂ ਪਰਤ ਰਹੇ ਸਨ ਜਿਹਨਾਂ ਵਿਚੋਂ 11 ਸਿੱਖਾਂ ਨੂੰ ਬੱਸਾਂ ਵਿਚੋਂ ਉਤਾਰ ਕੇ ਯੂ ਪੀ ਪੁਲਿਸ ਨੇ ਪੀਲੀਭੀਤ ਵਿਚ ਐਨਕਾਉਂਟਰ ਕੀਤਾ ਸੀ।
ਮਈ 1992 ਨੁੰ ਸੁਪਰੀਮ ਕੋਰਟ ਨੇ ਇਸ ਮਾਮਲੇ ਦੀ ਸੀ ਬੀ ਆਈ ਜਾਂਚ ਦੇ ਹੁਕਮ ਦਿੱਤੇ ਸਨ। ਸਾਲ 2016 ਵਿਚ ਲਖਨਊ ਵਿਚ ਸੀ ਬੀ ਆਈ ਕੋਰਟ ਨੇ 47 ਪੁਲਿਸ ਮੁਲਾਜ਼ਮਾਂ ਨੂੰ ਦੋਸ਼ੀ ਕਰਾਰ ਦਿੰਦਿਆਂ ਉਮਰ ਕੈਦ ਦੀ ਸਜ਼ਾ ਸੁਣਾਈ ਸੀ ਜਿਸਨੂੰ ਇਲਾਹਾਬਾਦ ਹਾਈਕੋਰਟ ਨੇ 7 ਸਾਲ ਦੀ ਸਜ਼ਾ ਵਿਚ ਬਦਲ ਦਿੱਤਾ ਹੈ।








