ਪੰਜਾਬ ਸਰਕਾਰ ਨੇ 1158 ਅਸਿਸਟੈਂਟ ਪ੍ਰੋਫੈਸਰਾਂ-ਲਾਇਬ੍ਰੇਰੀਅਨਾਂ ਦੀ ਭਰਤੀ ਲਈ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਰੀਵਿਊ ਪਟੀਸ਼ਨ ਦਾਇਰ ਕਰ ਦਿੱਤੀ ਹੈ। ਹਾਈਕੋਰਟ ਅੱਜ ਇਸ ਪਟੀਸ਼ਨ ‘ਤੇ ਸੁਣਵਾਈ ਕਰਨ ਜਾ ਰਿਹਾ ਹੈ। ਇਸ ਦੇ ਨਾਲ ਹੀ ਅਸਿਸਟੈਂਟ ਪ੍ਰੋਫੈਸਰ ਐਸੋਸੀਏਸ਼ਨ ਨੇ ਵੀ ਕਿਹਾ ਹੈ ਕਿ ਉਹ ਇੰਤਜ਼ਾਰ ਕਰਨ ਤੋਂ ਇਲਾਵਾ ਕੁਝ ਨਹੀਂ ਕਰ ਸਕਦੇ।
ਦੇਖਦੇ ਹਾਂ ਕਿ ਕੀ ਪੰਜਾਬ ਸਰਕਾਰ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰ ਪਾਉਂਦੀ ਹੈ ਜਾਂ ਅਗਲੀ ਤਰੀਕ ਹੀ ਲੈ ਪਾਉਂਦੀ ਹੈ।ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੰਜਾਬ ਸਰਕਾਰ ਦੇ ਸੋਸ਼ਲ ਮੀਡੀਆ ‘ਤੇ ਪੋਸਟ ਪਾ ਕੇ ਜਾਣਕਾਰੀ ਦਿੱਤੀ ਕਿ ਸਰਕਾਰ ਵੱਲੋਂ 1158 ਅਸਿਸਟੈਂਟ ਪ੍ਰੋਫੈਸਰਾਂ-ਲਾਇਬ੍ਰੇਰੀਅਨਾਂ ਦੀ ਭਰਤੀ ਸਬੰਧੀ ਦਾਇਰ ਪਟੀਸ਼ਨ ਦੀ ਅੱਜ 29 ਨਵੰਬਰ ਨੂੰ ਸੁਣਵਾਈ ਹੋਵੇਗੀ। ਪੰਜਾਬ ਸਰਕਾਰ ਹਾਈ ਕੋਰਟ ਤੋਂ 1158 ਅਸਿਸਟੈਂਟ ਪ੍ਰੋਫੈਸਰਾਂ-ਲਾਇਬ੍ਰੇਰੀਅਨਾਂ ਦੀ ਭਰਤੀ ਦੌਰਾਨ ਚੁਣੇ ਗਏ 600 ਪ੍ਰੋਫੈਸਰਾਂ ਨੂੰ ਤੁਰੰਤ ਸਟੇਸ਼ਨ ਅਲਾਟ ਕਰਨ ਦੀ ਮੰਗ ਕਰੇਗੀ।