ਪੰਜਾਬ ਸਰਕਾਰ ਨੇ 12 ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਇਨ੍ਹਾਂ ਵਿੱਚ ਤਿੰਨ ਆਈਏਐਸ ਅਤੇ 9 ਪੀਸੀਐਸ ਅਧਿਕਾਰੀ ਸ਼ਾਮਲ ਹਨ। ਕੁਝ ਅਧਿਕਾਰੀਆਂ ਨੂੰ ਵਾਧੂ ਵਿਭਾਗਾਂ ਦੀ ਜ਼ਿੰਮੇਵਾਰੀ ਵੀ ਸੌਂਪੀ ਗਈ ਹੈ। ਡਾਇਰੈਕਟਰ ਉੱਚ ਸਿੱਖਿਆ ਦੀ ਜ਼ਿੰਮੇਵਾਰੀ ਸੰਭਾਲ ਰਹੇ ਆਈਏਐਸ ਅਧਿਕਾਰੀ ਸੰਯਮ ਅਗਰਵਾਲ ਨੂੰ ਹੁਣ ਸਿਹਤ ਵਿਭਾਗ ਦੇ ਵਿਸ਼ੇਸ਼ ਸਕੱਤਰ ਦੀ ਜ਼ਿੰਮੇਵਾਰੀ ਵੀ ਸੌਂਪੀ ਗਈ ਹੈ।
ਮਾਨ ਸਰਕਾਰ ਨੇ ਮੰਡੀਆਂ ਵਿੱਚ ਕੰਮ ਕਰਦੇ ਮਜ਼ਦੂਰਾਂ ਨੂੰ ਵੱਡੀ ਰਾਹਤ ਦਿੰਦਿਆਂ ਮਜ਼ਦੂਰੀ ਰੇਟ ਵਿੱਚ ਕੀਤਾ ਵਾਧਾ : ਕਟਾਰੂਚੱਕ
ਆਈਏਐਸ ਅਧਿਕਾਰੀ ਪੱਲਵੀ, ਜੋ ਪਹਿਲਾਂ ਜਲ ਸਪਲਾਈ ਅਤੇ ਸੈਨੀਟੇਸ਼ਨ ਦੇ ਵਿਸ਼ੇਸ਼ ਸਕੱਤਰ ਅਤੇ ਜਲ ਸਪਲਾਈ ਵਿਭਾਗ ਦੇ ਵਧੀਕ ਮੁਖੀ ਦੀ ਜ਼ਿੰਮੇਵਾਰੀ ਸੰਭਾਲ ਰਹੀ ਸੀ। ਹੁਣ ਉਨ੍ਹਾਂ ਨੂੰ ਵਿਸ਼ੇਸ਼ ਸਕੱਤਰ, ਜਲ ਸਪਲਾਈ ਅਤੇ ਸੈਨੀਟੇਸ਼ਨ ਦੀ ਵਾਧੂ ਜ਼ਿੰਮੇਵਾਰੀ ਸੌਂਪੀ ਗਈ ਹੈ, ਇਸ ਤੋਂ ਇਲਾਵਾ ਵਿਸ਼ੇਸ਼ ਸਕੱਤਰ, ਬਿਜਲੀ ਵਿਸ਼ੇਸ਼ ਸਕੱਤਰ ਦੀ ਵੀ ਜ਼ਿੰਮੇਵਾਰੀ ਸੌਂਪੀ ਗਈ ਹੈ।
ਸੁਖਜੀਤ ਸਿੰਘ ਨੂੰ ਸਿਹਤ ਅਤੇ ਪਰਿਵਾਰ ਭਲਾਈ ਦੇ ਵਧੀਕ ਸਕੱਤਰ ਅਤੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਦੇ ਵਧੀਕ ਸਕੱਤਰ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਤੋਂ ਪਹਿਲਾਂ ਉਹ ਸਿਹਤ ਅਤੇ ਪਰਿਵਾਰ ਭਲਾਈ ਦੇ ਵਧੀਕ ਸਕੱਤਰ, ਨਵੀਂ ਅਤੇ ਨਵਿਆਉਣਯੋਗ ਊਰਜਾ ਦੇ ਵਧੀਕ ਸਕੱਤਰ, ਅਨੁਸੂਚਿਤ ਜਾਤੀ ਕਮਿਸ਼ਨ ਦੇ ਮੈਂਬਰ ਸਕੱਤਰ ਦਾ ਕਾਰਜਭਾਰ ਸੰਭਾਲ ਰਹੇ ਸਨ। ਜਦੋਂ ਕਿ ਜਗਦੀਪ ਸਿੰਘ ਸਹਿਗਲ ਨੂੰ ਸੰਯੁਕਤ ਡਾਇਰੈਕਟਰ ਸਥਾਨਕ ਸੰਸਥਾ ਨਿਯੁਕਤ ਕੀਤਾ ਗਿਆ ਹੈ।