ਕਾਂਸਟੇਬਲਾਂ ਦੀ ਭਰਤੀ ਲਈ ਦੌੜ ਦੌਰਾਨ 12 ਨੌਜਵਾਨਾਂ ਦੀ ਹੋਈ ਮੌਤ, 100 ਤੋਂ ਵੱਧ ਬੇਹੋਸ਼
ਝਾਰਖੰਡ ਤੋਂ ਇਕ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਕਿ ਐਕਸਾਈਜ਼ ਕਾਂਸਟੇਬਲ ਦੀ ਭਰਤੀ ਲਈ ਦੌੜ ਪ੍ਰਕਿਰਿਆ ਦੌਰਾਨ 12 ਨੌਜਵਾਨਾਂ ਦੀ ਮੌਤ ਹੋ ਗਈ ਹੈ ਅਤੇ 100 ਤੋਂ ਵੱਧ ਬੇਹੋਸ਼ ਹੋ ਗਏ | ਦਰਅਸਲ , ਐਕਸਾਈਜ਼ ਕਾਂਸਟੇਬਲ ਦੀ ਭਰਤੀ ਲਈ ਦੌੜ ਪ੍ਰਕਿਰਿਆ ਚੱਲ ਰਹੀ ਸੀ। ਇਸ ਦੌਰਾਨ ਉਮੀਦਵਾਰਾਂ ਦੀ ਸਿਹਤ ਵਿਗੜਨ ਲੱਗ ਪਈ | ਹਾਲਾਤ ਇੰਨੇ ਖ਼ਰਾਬ ਹੋ ਗਏ ਕਿ 12 ਨੌਜਵਾਨਾਂ ਨੂੰ ਆਪਣੀ ਜਾਨ ਗਵਾਉਣੀ ਪੈ ਗਈ |
ਸਰਕਾਰ ਨੌਕਰੀਆਂ ਨਹੀਂ ਦੇ ਰਹੀ, ਸਗੋਂ ਮੌਤ ਦੇ ਰਹੀ…
100 ਤੋਂ ਵੱਧ ਬਿਮਾਰ ਹਨ ਅਤੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਇਸ ਸਭ ਦੇ ਵਿਚਕਾਰ ਸਭ ਤੋਂ ਵੱਡਾ ਸਵਾਲ ਇਹ ਉੱਠ ਰਿਹਾ ਹੈ ਕਿ ਉਮੀਦਵਾਰ ਨਾਲ ਅਜਿਹਾ ਕਿਉਂ ਵਾਪਰਿਆ? ਇਸ ਸਭ ਦੇ ਵਿਚਕਾਰ ਭਾਜਪਾ ਦੇ ਸੂਬਾ ਪ੍ਰਧਾਨ ਬਾਬੂਲਾਲ ਮਰਾਂਡੀ ਨੇ ਸਰਕਾਰ ‘ਤੇ ਹਮਲਾ ਬੋਲਦਿਆਂ ਕਿਹਾ ਕਿ ਇਹ ਸਰਕਾਰ ਨੌਕਰੀਆਂ ਨਹੀਂ ਦੇ ਰਹੀ, ਸਗੋਂ ਮੌਤ ਦੇ ਰਹੀ ਹੈ।
ਸੂਬਾ ਸਰਕਾਰ ਐਕਸ਼ਨ ਮੋਡ ਵਿੱਚ
ਕਾਂਸਟੇਬਲ ਦੀ ਭਰਤੀ ਦੌਰਾਨ 12 ਉਮੀਦਵਾਰਾਂ ਦੀ ਮੌਤ ਤੋਂ ਬਾਅਦ ਹੁਣ ਪੁਲਿਸ ਹੈੱਡਕੁਆਰਟਰ ਅਤੇ ਸੂਬਾ ਸਰਕਾਰ ਐਕਸ਼ਨ ਮੋਡ ਵਿੱਚ ਆ ਗਈ ਹੈ। ਝਾਰਖੰਡ ਪੁਲਿਸ ਹੈੱਡਕੁਆਰਟਰ ਵੱਲੋਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਪੀਣ ਵਾਲੇ ਪਾਣੀ ਦੀ ਸਹੂਲਤ ਵਿਸ਼ੇਸ਼ ਤੌਰ ‘ਤੇ ਚੋਣ ਕੇਂਦਰ ਦੇ ਨੇੜੇ ਮੁਹੱਈਆ ਕਰਵਾਏ ਜਾਣਗੇ। ਮੈਡੀਕਲ ਟੀਮ ਦੇ ਨਾਲ-ਨਾਲ ਬੈੱਡਾਂ ਅਤੇ ਦਵਾਈਆਂ ਦਾ ਵੀ ਢੁੱਕਵਾਂ ਪ੍ਰਬੰਧ ਕੀਤਾ ਗਿਆ ਹੈ।
ਜਾਂਚ ਮੁਤਾਬਕ ਉਮੀਦਵਾਰਾਂ ਦੀ ਮੌਤ ਦੇ ਤਿੰਨ ਮੁੱਖ ਕਾਰਨ
ਹੁਣ ਤੱਕ ਦੀ ਜਾਂਚ ਮੁਤਾਬਕ ਉਮੀਦਵਾਰਾਂ ਦੀ ਮੌਤ ਦੇ ਤਿੰਨ ਮੁੱਖ ਕਾਰਨ ਹਨ। ਹਾਲਾਂਕਿ ਅਜੇ ਤੱਕ ਇਸ ਦਾ ਕੋਈ ਠੋਸ ਕਾਰਨ ਪਤਾ ਨਹੀਂ ਲੱਗ ਸਕਿਆ ਹੈ। ਹਸਪਤਾਲ ਦੀ ਤਰਫੋਂ ਡਾਕਟਰ ਆਰਕੇ ਰੰਜਨ ਨੇ ਸਰੀਰਕ ਜਾਂਚ ਦੌਰਾਨ ਨੌਜਵਾਨਾਂ ਦੀ ਮੌਤ ਦਾ ਕਾਰਨ ਦਵਾਈ ਦਾ ਸੇਵਨ ਦੱਸਿਆ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾਕਟਰ ਰੰਜਨ ਨੇ ਕਿਹਾ ਕਿ ਅਸੀਂ ਅਜੇ ਮੌਤ ਦੇ ਕਾਰਨਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੇ ਹਾਂ, ਪਰ ਮੁੱਢਲੀ ਜਾਂਚ ਵਿੱਚ ਸਾਹ ਘੁੱਟਣ ਦਾ ਕਾਰਨ ਸਾਹਮਣੇ ਆਇਆ ਹੈ।
ਉਨ੍ਹਾਂ ਅੱਗੇ ਕਿਹਾ ਕਿ ਕੁਝ ਲੱਛਣਾਂ ਨੂੰ ਦੇਖ ਕੇ ਮੈਂ ਇਹ ਕਹਾਂਗਾ ਕਿ ਇਨ੍ਹਾਂ ਨੌਜਵਾਨਾਂ ਦਾ ਸਟੈਮਿਨਾ ਵਧਾਉਣ ਲਈ ਉਨ੍ਹਾਂ ਨੂੰ ਬੇਹੋਸ਼ੀ ਦੀ ਦਵਾਈ ਦਿੱਤੀ ਗਈ ਸੀ, ਜਿਸ ਦੀ ਜ਼ਿਆਦਾ ਖੁਰਾਕ ਲੈਣ ਨਾਲ ਮੌਤ ਵੀ ਹੋ ਸਕਦੀ ਹੈ। ਫਿਲਹਾਲ ਉਨ੍ਹਾਂ ਕਿਹਾ ਹੈ ਕਿ ਇਸ ਸਬੰਧੀ ਅਜੇ ਕੋਈ ਠੋਸ ਜਾਣਕਾਰੀ ਨਹੀਂ ਹੈ।
ਇਹ ਵੀ ਪੜ੍ਹੋ : ਪੈਰਾਲੰਪਿਕਸ ‘ਚ ਭਾਰਤ ਦਾ ਸ਼ਾਨਦਾਰ ਪ੍ਰਦਰਸ਼ਨ , ਹਾਈ ਜੰਪ ‘ਚ ਨਿਸ਼ਾਦ ਕੁਮਾਰ ਨੇ ਜਿੱਤਿਆ ਚਾਂਦੀ ਦਾ ਤਗਮਾ
ਫਿਲਹਾਲ ਮਾਮਲੇ ਦੀ ਕੀਤੀ ਜਾ ਰਹੀ ਜਾਂਚ
ਝਾਰਖੰਡ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਝਾਰਖੰਡ ਵਿੱਚ ਆਬਕਾਰੀ ਕਾਂਸਟੇਬਲਾਂ ਦੀ ਭਰਤੀ ਲਈ ਸਰੀਰਕ ਪ੍ਰੀਖਿਆ ਦੌਰਾਨ ਕੁਝ ਉਮੀਦਵਾਰਾਂ ਦੀ ਮੌਤ ਹੋ ਗਈ ਹੈ। ਪੁਲਿਸ ਨੇ ਦੱਸਿਆ ਕਿ ਝਾਰਖੰਡ ਐਕਸਾਈਜ਼ ਕਾਂਸਟੇਬਲ ਪ੍ਰਤੀਯੋਗੀ ਪ੍ਰੀਖਿਆਵਾਂ ਦੇ ਤਹਿਤ ਸਰੀਰਕ ਪ੍ਰੀਖਿਆ ਰਾਂਚੀ, ਗਿਰੀਡੀਹ, ਹਜ਼ਾਰੀਬਾਗ, ਪਲਾਮੂ, ਪੂਰਬੀ ਸਿੰਘਭੂਮ ਤੇ ਸਾਹੇਬਗੰਜ ਜ਼ਿਲ੍ਹਿਆਂ ਦੇ 7 ਕੇਂਦਰਾਂ ਵਿੱਚ ਚੱਲ ਰਹੀ ਸੀ। ਫਿਲਹਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।