ਸ਼੍ਰੋਮਣੀ ਅਕਾਲੀ ਦਲ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਪਾਰਟੀ ਦੀ ਸਥਾਪਨਾ ਦਿਵਸ ਮੌਕੇ 14 ਦਸੰਬਰ ਨੂੰ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਜਾਵੇਗੀ।
ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਅਤੇ ਸਾਬਕਾ ਮੰਤਰੀ ਪੰਜਾਬ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਥਾਪਨਾ ਦਿਵਸ ਦੇ ਸਬੰਧ ਵਿੱਚ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ, ਸ੍ਰੀ ਅਕਾਲ ਤਖਤ ਸਾਹਿਬ, ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾ ਦਿੱਤੇ ਗਏ ਹਨ ਜਿਹਨਾਂ ਦੇ ਭੋਗ 14 ਦਸੰਬਰ ਦਿਨ ਬੁੱਧਵਾਰ ਨੂੰ ਸਵੇਰੇ 10 ਪੈਣਗੇ ।
11 ਵਜੇ ਤੱਕ ਕੀਰਤਨ ਅਤੇ ਉਪਰੰਤ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਜਾਵੇਗੀ। ਡਾ. ਚੀਮਾ ਨੇ ਦੱਸਿਆ ਕਿ ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਪਾਰਟੀ ਦੀ ਸਮੁੱਚੀ ਲੀਡਰਸ਼ਿਪ, ਵੱਡੀ ਗਿਣਤੀ ਵਿੱਚ ਆਗੂ ਅਤੇ ਵਰਕਰ ਸ਼ਾਮਿਲ ਹੋਣਗੇ।