ਲੁਧਿਆਣਾ ‘ਚ 14 ਸਾਲਾ ਲੜਕੀ ਨਾਲ ਜਬਰ ਜਨਾਹ, ਦੋਸ਼ੀ ‘ਤੇ FIR ਦਰਜ
ਥਾਣਾ ਲਾਡੂਵਾਲ ਅਧੀਨ ਆਉਂਦੇ ਇਲਾਕੇ ‘ਚ ਨਬਾਲਗ ਲੜਕੀ ਨਾਲ ਜਬਰ ਜਨਾਹ ਹੋਣ ਦੀ ਸ਼ਰਮਨਾਕ ਘਟਨਾ ਸਾਹਮਣੇ ਆਈ ਹੈ। ਇਸ ਮਾਮਲੇ ‘ਚ ਪੁਲਿਸ ਨੇ ਲੜਕੀ ਦੇ ਭਰਾ ਦੀ ਸ਼ਿਕਾਇਤ ‘ਤੇ ਗੁਆਂਢ ‘ਚ ਰਹਿਣ ਵਾਲੇ ਗਗਨਦੀਪ ਸਿੰਘ ਉਰਫ ਗਗਨਾ ਖਿਲਾਫ਼ ਮੁਕੱਦਮਾ ਦਰਜ ਕਰ ਲਿਆ ਹੈ।
ਪੰਜਾਬ ਚ ਨਵੇਂ ਚੁਣੇ ਗਏ ਪੰਚਾਂ ਦਾ 19 ਨਵੰਬਰ ਨੂੰ ਹੋਵੇਗਾ ਸਹੁੰ ਚੁੱਕ ਸਮਾਗਮ || Punjab News
ਜਾਣਕਾਰੀ ਮੁਤਾਬਕ ਦੇਰ ਰਾਤ ਲੜਕੀ ਘਰ ‘ਚੋਂ ਅਚਾਨਕ ਲਾਪਤਾ ਹੋ ਗਈ। ਬੱਚੀ ਦੇ ਭਰਾ ਨੇ ਜਦ ਉਸਨੂੰ ਲੱਭਣਾ ਸ਼ੁਰੂ ਕੀਤਾ ਤਾਂ ਪਤਾ ਲੱਗਾ ਕਿ ਉਹ ਖਾਲੀ ਪਲਾਟ ਦੀ ਕੰਧ ਟੱਪ ਕੇ ਘਰ ਦੇ ਅੰਦਰ ਦਾਖਲ ਹੋ ਰਹੀ ਸੀ। ਭਰਾ ਵੱਲੋਂ ਪੁੱਛਣ ‘ਤੇ ਲੜਕੀ ਨੇ ਦੱਸਿਆ ਕਿ ਗੁਆਂਢ ‘ਚ ਰਹਿਣ ਵਾਲਾ ਗਗਨਦੀਪ ਕਈ ਮਹੀਨਿਆਂ ਤੋਂ ਡਰਾ ਧਮਕਾ ਕੇ ਉਸਦੀ ਆਬਰੂ ਲੁੱਟ ਰਿਹਾ ਸੀ।
ਪੁਲਿਸ ਨੇ ਐਫਆਈਆਰ ਦਰਜ ਕਰ ਕੇ ਮੁਲਜ਼ਮ ਦੀ ਤਲਾਸ਼ ਕੀਤੀ ਸ਼ੁਰੂ
ਲੜਕੀ ਨੇ ਦੱਸਿਆ ਕਿ ਮੁਲਜ਼ਮ ਉਸਨੂੰ ਫੋਨ ਕਰ ਕੇ ਬੁਰੀ ਤਰ੍ਹਾਂ ਧਮਕਾ ਰਿਹਾ ਸੀ। ਇਸ ਮਾਮਲੇ ‘ਚ ਤੁਰੰਤ ਕਾਰਵਾਈ ਕਰਦਿਆਂ ਥਾਣਾ ਲਾਡੂਵਾਲ ਦੀ ਪੁਲਿਸ ਨੇ ਐਫਆਈਆਰ ਦਰਜ ਕਰ ਕੇ ਮੁਲਜ਼ਮ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ।