ਪੰਜਾਬ ਵਿਚ 15 ਅਤੇ 17 ਅਕਤੂਬਰ ਦੀ ਛੁੱਟੀ ਦਾ ਹੋਇਆ ਐਲਾਨ
ਪੰਚਾਇਤੀ ਚੋਣਾਂ ਕਾਰਨ ਪੰਜਾਬ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਚੋਣਾਂ ਕਾਰਨ 15 ਅਕਤੂਬਰ ਨੂੰ ਪੰਜਾਬ ਵਿਚ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਸਾਰੇ ਸਰਕਾਰੀ ਦਫ਼ਤਰ/ਬੋਰਡ/ ਕਾਰਪੋਰੇਸ਼ਨਾਂ ਅਤੇ ਵਿਦਿਅਕ ਅਦਾਰੇ ਬੰਦ ਰਹਿਣਗੇ। ਇਸ ਤੋਂ ਇਲਾਵਾ ਚੰਡੀਗੜ੍ਹ ਵਿੱਚ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨ ਬੰਦ ਰਹਿਣਗੇ।
ਇਹ ਵੀ ਪੜ੍ਹੋ : ਜਾਣੋ ਕੌਣ ਬਣੇਗਾ ਰਤਨ ਟਾਟਾ ਦਾ ਉੱਤਰਾਧਿਕਾਰੀ?
ਇਸ ਤੋਂ ਇਲਾਵਾ ਸੂਬਾ ਸਰਕਾਰ ਨੇ ਮਹਾਰਿਸ਼ੀ ਵਾਲਮੀਕਿ ਜੈਅੰਤੀ ਮੌਕੇ 17 ਅਕਤੂਬਰ ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਇਸ ਮੌਕੇ ਸਾਰੇ ਸਕੂਲ, ਦਫਤਰ ਬੰਦ ਰਹਿਣਗੇ।