ਖਰੜ ਵਿੱਚ ਅੱਜ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਨਗਰ ਕੌਂਸਲ ਖਰੜ ਦੇ 15 ਮੌਜੂਦਾ ਕੌਂਸਲਰ ਵੱਖ ਵੱਖ ਪਾਰਟੀਆਂ ਨੂੰ ਅਲਵਿਦਾ ਕਰਦੇ ਹੋਏ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਕੈਬਨਿਟ ਮੰਤਰੀ ਅਤੇ ਖਰੜ ਤੋਂ ਵਿਧਾਇਕ ਅਨਮੋਲ ਗਗਨ ਮਾਨ ਵੱਲੋਂ ਉਨ੍ਹਾਂ ਦਾ ਪਾਰਟੀ ਵਿੱਚ ਸ਼ਾਮਲ ਹੋਣ ‘ਤੇ ਸਵਾਗਤ ਕੀਤਾ ਗਿਆ।