ਪਿਕਅੱਪ ਪਲਟਣ ਨਾਲ ਵਾਪਰਿਆ ਦਰਦਨਾਕ ਹਾਦਸਾ, 17 ਲੋਕਾਂ ਦੀ ਮੌਤ
ਛੱਤੀਸਗੜ੍ਹ ਦੇ ਕਵਰਧਾ ਵਿੱਚ ਇੱਕ ਤੇਜ਼ ਰਫ਼ਤਾਰ ਪਿਕਅੱਪ ਪਲਟਣ ਕਾਰਨ 17 ਲੋਕਾਂ ਦੀ ਮੌਤ ਹੋ ਗਈ। 8 ਤੋਂ ਵੱਧ ਲੋਕ ਜ਼ਖਮੀ ਹੋਏ ਦਸੇ ਜਾ ਰਹੇ ਹਨ। ਇਹ ਸਾਰੇ ਆਦਿਵਾਸੀ ਹਨ। ਦੱਸਿਆ ਜਾ ਰਿਹਾ ਹੈ ਕਿ ਪਿਕਅੱਪ ਬੇਕਾਬੂ ਹੋ ਕੇ 20 ਫੁੱਟ ਡੂੰਘੇ ਟੋਏ ‘ਚ ਜਾ ਡਿੱਗੀ। ਇਹ ਹਾਦਸਾ ਕੁੱਕਦੂਰ ਥਾਣਾ ਖੇਤਰ ਦੇ ਬਹਿਪਾਨੀ ਪਿੰਡ ਨੇੜੇ ਹੋਇਆ।
ਐਸਪੀ ਅਭਿਸ਼ੇਕ ਪੱਲਵ ਨੇ ਦੱਸਿਆ ਕਿ ਮਰਨ ਵਾਲਿਆਂ ਵਿੱਚ 16 ਔਰਤਾਂ ਅਤੇ ਇੱਕ ਪੁਰਸ਼ ਸ਼ਾਮਲ ਹੈ। ਜ਼ਖਮੀਆਂ ਨੂੰ ਐਂਬੂਲੈਂਸ ਰਾਹੀਂ ਹਸਪਤਾਲ ਭੇਜਿਆ ਗਿਆ ਹੈ। ਹਾਦਸੇ ਦੌਰਾਨ ਪਿਕਅੱਪ ਵਿੱਚ 25 ਲੋਕ ਸਵਾਰ ਸਨ। ਇਹ ਆਪਣੇ ਪਿੰਡ ਪਰਤ ਰਿਹਾ ਸੀ, ਜਦੋਂ ਇਹ ਹਾਦਸਾ ਵਾਪਰਿਆ।
ਇਹ ਵੀ ਪੜ੍ਹੋ:
ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਆਪ੍ਰੇਸ਼ਨ ਇਨਵੈਸ਼ਨ ‘ਚ ਫੜੇ 18 ਅਪਰਾਧੀ
ਆਸ-ਪਾਸ ਦੇ ਲੋਕਾਂ ਨੇ ਦੇਖਿਆ ਤਾਂ ਉਨ੍ਹਾਂ ਪਿੰਡ ਨੂੰ ਸੂਚਨਾ ਦਿੱਤੀ। ਇਸ ਤੋਂ ਬਾਅਦ ਪਿੰਡ ਵਾਸੀ ਲੋਕਾਂ ਦੀ ਮਦਦ ਲਈ ਮੌਕੇ ‘ਤੇ ਪਹੁੰਚੇ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਹਾਦਸੇ ਦੇ ਸਮੇਂ ਪਿਕਅੱਪ ਵਿੱਚ 30 ਤੋਂ 35 ਲੋਕ ਸਵਾਰ ਸਨ। ਸ਼ੱਕ ਜਤਾਇਆ ਜਾ ਰਿਹਾ ਹੈ ਕਿ ਇਹ ਹਾਦਸਾ ਪਿਕਅੱਪ ਦੀ ਬ੍ਰੇਕ ਫੇਲ ਹੋਣ ਕਾਰਨ ਵਾਪਰਿਆ ਹੈ।
ਦੱਸਿਆ ਜਾ ਰਿਹਾ ਹੈ ਕਿ ਗੱਡੀ ‘ਚ ਸਵਾਰ ਸਾਰੇ ਲੋਕ ਪਿਕਅਪ ‘ਚ ਸੇਮਹਾਰਾ ਪਿੰਡ ਤੋਂ ਰਵਾਨਾ ਹੋਏ ਸਨ। ਇਸ ਤੋਂ ਬਾਅਦ ਦੁਪਹਿਰ ਕਰੀਬ 2 ਵਜੇ ਉਹ ਪਿੰਡ ਪਰਤ ਰਹੇ ਸਨ। ਜਿਸ ਦੌਰਾਨ ਇਹ ਹਾਦਸਾ ਵਾਪਰਿਆ।