ਕੇਂਦਰੀ ਜੇਲ੍ਹ ’ਚੋਂ ਤਲਾਸ਼ੀ ਦੌਰਾਨ ਬਰਾਮਦ ਹੋਏ 17 ਮੋਬਾਇਲ ਫੋਨ, 10 ਹਵਾਲਾਤੀਆਂ ਖ਼ਿਲਾਫ਼ ਮਾਮਲਾ ਦਰਜ
ਕੇਂਦਰੀ ਜੇਲ੍ਹ ਫਿਰੋਜ਼ਪੁਰ ਵਿਚ ਮੋਬਾਇਲ ਫੋਲ ਮਿਲਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਬੀਤੇ ਦਿਨ ਵੀ ਕੇਂਦਰੀ ਜੇਲ੍ਹ ਵਿਚ ਤਲਾਸ਼ੀ ਦੌਰਾਨ 17 ਮੋਬਾਇਲ ਫੋਨ ਬਰਾਮਦ ਹੋਏ ਹਨ। ਇਸ ਸਬੰਧ ਵਿਚ ਥਾਣਾ ਸਿਟੀ ਫਿਰੋਜ਼ਪੁਰ ਪੁਲਿਸ ਨੇ 10 ਹਵਾਲਾਤੀਆਂ ਅਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ 52-ਏ ਪਰੀਸੰਨਜ਼ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ।
ਭਾਰਤ ‘ਚ ਲਗਾਤਾਰ ਵੱਧ ਰਹੇ HMPV ਦੇ ਕੇਸ, ਹੁਣ ਆਸਾਮ ‘ਚ ਮਾਮਲਾ ਆਇਆ ਸਾਹਮਣੇ
ਜਾਣਕਾਰੀ ਦਿੰਦੇ ਹੋਏ ਸਬ ਇੰਸਪੈਕਟਰ ਸਰਵਨ ਸਿੰਘ ਨੇ ਦੱਸਿਆ ਕਿ ਪੱਤਰ ਨੰਬਰ 01 ਰਾਹੀਂ ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ ਫਿਰੋਜ਼ਪੁਰ ਨੇ ਦੱਸਿਆ ਕਿ ਉਹ ਬੀਤੇ ਦਿਨ ਕੇਂਦਰੀ ਜੇਲ੍ਹ ਫਿਰੋਜ਼ਪੁਰ ਵਿਚ ਸਮੇਤ ਸਾਥੀ ਕਰਮਚਾਰੀਆਂ ਦੀ ਤਲਾਸ਼ੀ ਦੌਰਾਨ ਨਾਮਜ਼ਦ ਦੋਸ਼ੀਅਨ ਹਵਾਲਾਤੀ ਅਤੇ ਅਣਪਛਾਤੇ ਵਿਅਕਤੀ ਕੋਲੋਂ ਲਵਾਰਿਸ 17 ਮੋਬਾਇਲ ਫੋਨ ਬਰਾਮਦ ਹੋਏ। ਜਾਂਚਕਰਤਾ ਨੇ ਦੱਸਿਆ ਕਿ ਪੁਲਿਸ ਨੇ ਉਕਤ ਦੋਸ਼ੀਅਨ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।