ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤਿੰਨ ਮੈਚਾਂ ਦੀ ਸੀਰੀਜ਼ ਦਾ ਪਹਿਲਾ ਵਨਡੇ ਮੈਚ ਅੱਜ ਹੈਦਰਾਬਾਦ ਦੇ ਰਾਜੀਵ ਗਾਂਧੀ ਇੰਟਰਨੈਸ਼ਨਲ ਸਟੇਡੀਅਮ ‘ਚ ਖੇਡਿਆ ਜਾ ਰਿਹਾ ਹੈ। ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਭਾਰਤ ਨੇ ਸ਼ੁਭਮਨ ਗਿੱਲ ਦੇ ਸ਼ਾਨਦਾਰ ਦੋਹਰੇ ਸੈਂਕੜੇ ਦੀ ਬਦੌਲਤ 50 ਓਵਰਾਂ ‘ਚ 8 ਵਿਕਟਾਂ ਦੇ ਨੁਕਸਾਨ ‘ਤੇ 349 ਦੌੜਾਂ ਬਣਾਈਆਂ। ਇਸ ਤਰ੍ਹਾਂ ਭਾਰਤ ਨੇ ਨਿਊਜ਼ੀਲੈਂਡ ਨੂੰ ਜਿੱਤ ਲਈ 350 ਦੌੜਾਂ ਦਾ ਟੀਚਾ ਦਿੱਤਾ ਹੈ।

ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਭਾਰਤ ਨੂੰ ਪਹਿਲਾ ਝਟਕਾ ਉਦੋਂ ਲੱਗਾ ਜਦੋਂ ਉਸ ਦਾ ਕਪਤਾਨ ਰੋਹਿਤ ਸ਼ਰਮਾ 34 ਦੌੜਾਂ ਦੇ ਨਿੱਜੀ ਸਕੋਰ ‘ਤੇ ਟਿਕਨਰ ਵਲੋਂ ਆਊਟ ਹੋ ਕੇ ਪਵੇਲੀਅਨ ਪਰਤ ਗਿਆ। ਭਾਰਤ ਨੂੰ ਦੂਜਾ ਝਟਕਾ ਉਦੋਂ ਲੱਗਾ ਜਦੋਂ ਵਿਰਾਟ ਕੋਹਲੀ ਸਿਰਫ 8 ਦੌੜਾਂ ਦੇ ਨਿੱਜੀ ਸਕੋਰ ‘ਤੇ ਸੈਂਟਨਰ ਵਲੋਂ ਆਊਟ ਹੋ ਗਏ। ਇਸ ਤੋਂ ਬਾਅਦ ਭਾਰਤੀ ਦੀ ਤੀਜੀ ਵਿਕਟ ਈਸ਼ਾਨ ਕਿਸ਼ਨ ਦੇ ਤੌਰ ‘ਤੇ ਡਿੱਗੀ। ਈਸ਼ਾਨ 5 ਦੌੜਾਂ ਦੇ ਨਿੱਜੀ ਸਕੋਰ ‘ਤੇ ਲਾਕਾ ਫਰਗਿਊਸਨ ਦਾ ਸ਼ਿਕਾਰ ਬਣਿਆ। ਭਾਰਤ ਦੀ ਤੀਜੀ ਵਿਕਟ ਸੂਰਯਕੁਮਾਰ ਦੇ ਤੌਰ ‘ਤੇ ਡਿੱਗੀ। ਸੂਰਯਕੁਮਾਰ 31 ਦੌੜਾਂ ਬਣਾ ਮਿਸ਼ੇਲ ਵਲੋਂ ਆਊਟ ਹੋ ਕੇ ਪਵੇਲੀਅਨ ਪਰਤ ਗਿਆ।

ਦੋਵੇਂ ਦੇਸ਼ਾਂ ਦੀ ਪਲੇਇੰਗ ਇਲੈਵਨ :

ਨਿਊਜ਼ੀਲੈਂਡ : ਫਿਨ ਐਲਨ, ਡੇਵੋਨ ਕੌਨਵੇ, ਹੈਨਰੀ ਨਿਕੋਲਸ, ਡੇਰਿਲ ਮਿਸ਼ੇਲ, ਟਾਮ ਲਾਥਮ (ਵਿਕਟਕੀਪਰ, ਕਪਤਾਨ), ਗਲੇਨ ਫਿਲਿਪਸ, ਮਾਈਕਲ ਬ੍ਰੇਸਵੈਲ, ਹੈਨਰੀ ਸ਼ਿਪਲੇ, ਮਿਸ਼ੇਲ ਸੈਂਟਨਰ, ਲਾਕੀ ਫਰਗਿਊਸਨ, ਬਲੇਅਰ ਟਿੱਕਨਰ

ਭਾਰਤ : ਰੋਹਿਤ ਸ਼ਰਮਾ (ਕਪਤਾਨ), ਸ਼ੁਭਮਨ ਗਿੱਲ, ਵਿਰਾਟ ਕੋਹਲੀ, ਈਸ਼ਾਨ ਕਿਸ਼ਨ (ਵਿਕਟਕੀਪਰ), ਸੂਰਯਕੁਮਾਰ ਯਾਦਵ, ਹਾਰਦਿਕ ਪੰਡਯਾ, ਵਾਸ਼ਿੰਗਟਨ ਸੁੰਦਰ, ਸ਼ਾਰਦੁਲ ਠਾਕੁਰ, ਕੁਲਦੀਪ ਯਾਦਵ, ਮੁਹੰਮਦ ਸਿਰਾਜ, ਮੁਹੰਮਦ ਸ਼ੰਮੀ