ਤਰਨਤਾਰਨ ‘ਚ ਮਿੱਟੀ ਦੀ ਢਿੱਗ ਹੇਠਾਂ ਆਉਣ ਕਾਰਨ 2 ਭਰਾਵਾਂ ਦੀ ਹੋਈ ਮੌ.ਤ || News of Punjab
ਤਰਨਤਾਰਨ ਦੇ ਪਿੰਡ ਚੰਬਾ ਖੁਰਦ ‘ਚ ਦੋ ਭਰਾਵਾਂ ਨਾਲ ਵੱਡਾ ਹਾਦਸਾ ਵਾਪਰ ਗਿਆ ਜਿੱਥੇ ਕਿ ਮਿੱਟੀ ਦੀ ਢਿੱਗ ਹੇਠਾਂ ਆਉਣ ਕਾਰਨ ਦੋਵਾਂ ਦੀ ਮੌਤ ਹੋ ਗਈ | ਮ੍ਰਿਤਕ ਨੌਜਵਾਨਾਂ ਦੀ ਪਛਾਣ ਪ੍ਰਿਤਪਾਲ ਤੇ ਯੁਵਰਾਜ ਸਿੰਘ ਵਜੋਂ ਹੋਈ ਹੈ ।
ਮਿਲੀ ਜਾਣਕਾਰੀ ਅਨੁਸਾਰ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋ ਖੇਤੀ ਲਈ ਪਾਣੀ ਦੀ ਪਾਈਪ ਲਾਈਨ ਵਿਛਾਉਣ ਦਾ ਕੰਮ ਚੱਲ ਰਿਹਾ ਸੀ । ਇਸ ਦੌਰਾਨ ਖੁਦਾਈ ਸਮੇਂ ਮਿੱਟੀ ਦੀ ਢਿੱਗ ਹੇਠਾਂ ਆਉਣ ਕਾਰਨ ਦੋਵੇਂ ਨੌਜਵਾਨਾਂ ਦੀ ਮੌਤ ਹੋ ਗਈ। ਦੋਵੇਂ ਨੌਜਵਾਨਾਂ ਦੀ ਉਮਰ ਮਹਿਜ਼ 17 ਤੋਂ 20 ਸਾਲ ਦੇ ਵਿਚ ਦੱਸੀ ਜਾ ਰਹੀ ਹੈ।
ਮਲਬਾ ਹਟਾਉਣ ਤੋਂ ਬਾਅਦ ਦੋਵਾਂ ਨੂੰ ਹਸਪਤਾਲ ਵੀ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਹਨਾਂ ਨੂੰ ਮ੍ਰਿਤਕ ਐਲਾਨ ਦਿੱਤਾ | ਇੰਨੀ ਛੋਟੀ ਉਮਰ ਦੋਵੇਂ ਨੌਜਵਾਨ ਪਰਿਵਾਰ ਵਾਲਿਆਂ ਨੂੰ ਹਮੇਸ਼ਾ ਲਈ ਅਲਵਿਦਾ ਕਹਿ ਗਏ। ਪੁੱਤਰਾਂ ਦੀ ਅਚਾਨਕ ਹੋਈ ਮੌਤ ਨਾਲ ਪਰਿਵਾਰ ਵਾਲਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ ਅਤੇ ਪਿੰਡ ਵਿੱਚ ਸੋਗ ਦੀ ਲਹਿਰ ਛਾਈ ਹੋਈ ਹੈ |