ਡੂੰਘੀ ਖੱਡ ‘ਚ ਡਿੱਗੀ ਬੱਸ, 2 ਲੋਕਾਂ ਦੀ ਹੋਈ ਮੌ.ਤ, ਕਈ ਜ਼ਖ਼ਮੀ
ਜੰਮੂ ਕਸ਼ਮੀਰ ਦੇ ਡੋਡਾ ਜ਼ਿਲ੍ਹੇ ‘ਚ ਸ਼ਨੀਵਾਰ ਨੂੰ ਇਕ ਬੱਸ ਸੜਕ ਤੋਂ ਫਿਸਲ ਕੇ 200 ਫੁੱਟ ਡੂੰਘੀ ਖੱਡ ‘ਚ ਡਿੱਗ ਗਈ। ਇਸ ਹਾਦਸੇ ‘ਚ 2 ਲੋਕਾਂ ਦੀ ਮੌਤ ਹੋ ਗਈ ਅਤੇ 25 ਲੋਕ ਜ਼ਖ਼ਮੀ ਹੋ ਗਏ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਇਹ ਹਾਦਸਾ ਦੁਪਹਿਰ ਕਰੀਬ 10.25 ਵਜੇ ਭਟਯਾਸ ਨੇੜੇ ਵਾਪਰਿਆ।
ਇਹ ਵੀ ਪੜ੍ਹੋ ਜਲੰਧਰ ਉਪ ਚੋਣ ਵੋਟਾਂ ਦੀ ਗਿਣਤੀ: ‘ਆਪ’ ਉਮੀਦਵਾਰ 6 ਗੇੜਾਂ ਤੋਂ…
ਬੱਸ ਭਲੇਸਾ ਤੋਂ ਥਾਥਰੀ ਜਾ ਰਹੀ ਸੀ। ਉਨ੍ਹਾਂ ਦੱਸਿਆ ਕਿ ਬਚਾਅ ਕਰਮੀਆਂ ਨੂੰ ਹਾਦਸੇ ਵਾਲੀ ਜਗ੍ਹਾ ‘ਤੇ ਇਕ ਔਰਤ ਮ੍ਰਿਤਕ ਮਿਲੀ, ਜਦੋਂ ਕਿ ਇਕ ਹੋਰ ਯਾਤਰੀ ਨੇ ਹਸਪਤਾਲ ‘ਚ ਦਮ ਤੋੜ ਦਿੱਤਾ। ਅਧਿਕਾਰੀਆਂ ਨੇ ਦੱਸਿਆ ਕਿ 9 ਜ਼ਖ਼ਮੀਆਂ ਦੀ ਹਾਲਤ ਗੰਭੀਰ ਹੈ ਅਤੇ ਉਨ੍ਹਾਂ ਦਾ ਡੋਡਾ ਦੇ ਸਰਕਾਰੀ ਮੈਡੀਕਲ ਕਾਲਜ ‘ਚ ਇਲਾਜ ਕੀਤਾ ਜਾ ਰਿਹਾ ਹੈ।