ਸ੍ਰੀ ਦਰਬਾਰ ਸਾਹਿਬ ‘ਚ 2 ਨਵੇਂ ਗ੍ਰੰਥੀ ਸਿੰਘਾਂ ਦੀ ਹੋਈ ਨਿਯੁਕਤੀ || Punjab News

0
111
2 new Granthi Singhs have been appointed in Sri Darbar Sahib

ਸ੍ਰੀ ਦਰਬਾਰ ਸਾਹਿਬ ‘ਚ 2 ਨਵੇਂ ਗ੍ਰੰਥੀ ਸਿੰਘਾਂ ਦੀ ਹੋਈ ਨਿਯੁਕਤੀ

ਸ੍ਰੀ ਅਕਾਲ ਤਖਤ ਸਾਹਿਬ ‘ਤੇ ਸਮਾਗਮ ਤੋਂ ਬਾਅਦ ਸੱਚਖੰਡ ਸ੍ਰੀ ਦਰਬਾਰ ਸਾਹਿਬ ‘ਚ 2 ਨਵੇਂ ਗ੍ਰੰਥੀ ਸਿੰਘਾਂ ਦੀ ਨਿਯੁਕਤੀ ਹੋਈ ਹੈ  ਗਿਆਨੀ ਕੇਵਲ ਸਿੰਘ ਅਤੇ ਗਿਆਨੀ ਪਰਵਿੰਦਰਪਾਲ ਸਿੰਘ ਨੇ ਗ੍ਰੰਥੀ ਵਜੋਂ ਅਹੁਦਾ ਸੰਭਾਲ ਲਿਆ ਹੈ। ਜਿਸ ਦੇ ਤਹਿਤ ਪੰਜ ਸਿੰਘ ਸਾਹਿਬਾਨਾਂ ਨੇ ਦੋਹਾਂ ਗ੍ਰੰਥੀ ਸਿੰਘਾਂ ਨੂੰ ਦਸਤਾਰਾਂ ਭੇਂਟ ਕੀਤੀਆਂ।

ਸਮਾਗਮ ‘ਚ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਤਖਤ ਸ੍ਰੀ ਕੇਸਗੜ੍ਹ ਸਾਹਿਬ ਤੇ ਜਥੇਦਾਰ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਨਿਹੰਗ ਸਿੰਘ ਜਥੇਬੰਦੀਆਂ, ਸੰਪਰਦਾਵਾਂ ਅਤੇ ਸਭਾ ਸੁਸਾਇਟੀਆਂ ਸ਼ਾਮਿਲ ਹੋਈਆਂ।

5 ਜੁਲਾਈ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿਚ ਗ੍ਰੰਥੀ ਵਜੋਂ ਕੀਤਾ ਸੀ ਨਿਯੁਕਤ

ਸ਼੍ਰੋਮਣੀ ਕਮੇਟੀ ਦੀ 5 ਜੁਲਾਈ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿਚ ਦੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਿੰਘ ਸਾਹਿਬਾਨ ਦੀ ਲੋੜ ਪੂਰੀ ਕਰਦਿਆਂ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਪੰਜ ਪਿਆਰਿਆਂ ਵਿਚ ਸੇਵਾ ਨਿਭਾਅ ਰਹੇ ਗਿਆਨੀ ਕੇਵਲ ਸਿੰਘ ਅਤੇ ਬਟਾਲਾ ਵਾਸੀ ਕਥਾਵਾਚਕ ਗਿਆਨੀ ਪਰਵਿੰਦਰਪਾਲ ਸਿੰਘ ਨੂੰ ਗ੍ਰੰਥੀ ਵਜੋਂ ਨਿਯੁਕਤ ਕੀਤਾ ਸੀ।

ਇਹ ਵੀ ਪੜ੍ਹੋ : ਚੰਡੀਗੜ੍ਹ ‘ਚ ਕੈਮਰਿਆਂ ਰਾਹੀਂ 6 ਮਹੀਨਿਆਂ ਦੌਰਾਨ ਕੱਟੇ ਗਏ 4.21 ਲੱਖ ਚਲਾਨ

1 ਜੁਲਾਈ ਨੂੰ ਲਿਆ ਸੀ ਟੈਸਟ

ਇਸ ਸਬੰਧ ਵਿਚ ਤਖ਼ਤ ਸਾਹਿਬਾਨ ਦੇ ਜਥੇਦਾਰਾਂ ਅਤੇ ਸਿੰਘ ਸਾਹਿਬਾਨ ਵੱਲੋਂ ਵੱਖ-ਵੱਖ ਉਮੀਦਵਾਰਾਂ ਦਾ 1 ਜੁਲਾਈ ਨੂੰ ਟੈਸਟ ਲਿਆ ਸੀ, ਜਿਨ੍ਹਾਂ ਵਿੱਚੋਂ ਕੀਤੀ ਗਈ ਸਿਫਾਰਸ਼ ਅਨੁਸਾਰ ਦੋ ਗ੍ਰੰਥੀ ਸਿੰਘਾਂ ਦੀ ਨਿਯੁਕਤੀ ਕੀਤੀ ਗਈ ਸੀ। ਇਸ ਸਬੰਧੀ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੁਰਾਤਨ ਮਰਿਆਦਾ ਅਨੁਸਾਰ ਦਸਤਾਰ ਬੰਦੀ ਤੇ ਸੇਵਾ ਸੰਭਾਲ ਦਾ ਸਮਾਗਮ ਕੀਤਾ ਗਿਆ।

 

 

 

LEAVE A REPLY

Please enter your comment!
Please enter your name here