ਆਜ਼ਾਦੀ ਦਿਹਾੜੇ ”ਤੇ ਲੁਧਿਆਣਾ ਦੇ 2 ਪੁਲਿਸ ਅਫਸਰਾਂ ਨੂੰ ਮਿਲੇਗਾ CM Medal
ਲੁਧਿਆਣਾ ਦੇ ਕਮਿਸ਼ਨਰੇਟ ’ਚ ਰਹਿ ਕੇ ਤਨਦੇਹੀ ਨਾਲ ਆਪਣੀ ਡਿਊਟੀ ਨਿਭਾਉਣ ਵਾਲੇ 2 ਪੁਲਸ ਅਧਿਕਾਰੀਆਂ ਨੂੰ ਆਜ਼ਾਦੀ ਦਿਵਸ ’ਤੇ ਸੀ. ਐੱਮ. ਮੈਡਲ ਨਾਲ ਨਿਵਾਜ਼ਿਆ ਜਾ ਰਿਹਾ ਹੈ, ਜਿਨ੍ਹਾਂ ’ਚ ਲੁਧਿਆਣਾ ਦੇ ਜੁਆਇੰਟ ਪੁਲਸ ਕਮਿਸ਼ਨਰ ਜਸਕਿਰਨਜੀਤ ਸਿੰਘ ਤੇਜਾ ਅਤੇ ਥਾਣਾ ਸਾਈਬਰ ਸੈੱਲ ਦੇ ਐੱਸ. ਐੱਚ. ਓ. ਇੰਸਪੈਕਟਰ ਜਤਿੰਦਰ ਸਿੰਘ ਸ਼ਾਮਲ ਹਨ।
ਇਹ ਵੀ ਪੜ੍ਹੋ:ਪੰਜਾਬ ਦੇ 7 ਅਫਸਰਾਂ ਨੂੰ ਮਿਲੇਗਾ ਬਹਾਦਰੀ ਪੁਰਸਕਾਰ, ਪੜ੍ਹੋ ਵੇਰਵਾ||Latest News
ਆਜ਼ਾਦੀ ਦਿਹਾੜੇ ਵਾਲੇ ਦਿਨ ਕੀਤਾ ਜਾਵੇਗਾ ਸਨਮਾਨਿਤ
ਪੰਜਾਬ ਸਰਕਾਰ ਦੇ ਡਿਪਾਰਟਮੈਂਟ ਆਫ ਹੋਮ ਅਫੇਅਰ ਐਂਡ ਜਸਟਿਸ ਤੋਂ ਜਾਰੀ ਹੋਏ ਨੋਟੀਫਿਕੇਸ਼ਨ ’ਚ ਜਿਥੇ ਪੰਜਾਬ ਦੇ ਕਈ ਜ਼ਿਲਿਆਂ ਦੇ ਅਧਿਕਾਰੀਆਂ ਦੇ ਨਾਂ ਸ਼ਾਮਲ ਹਨ, ਜਿਨ੍ਹਾਂ ਨੂੰ 15 ਅਗਸਤ ਦੇ ਆਜ਼ਾਦੀ ਦਿਹਾੜੇ ਵਾਲੇ ਦਿਨ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ’ਚੋਂ ਲੁਧਿਆਣਾ ਅੱਵਲ ਨੰਬਰ ’ਤੇ ਹੈ। ਗੱਲ ਚਾਹੇ ਕੰਟਰੋਲ ਦੀ ਹੋਵੇ ਜਾਂ ਨਸ਼ੇ ਦੀ ਰੋਕਥਾਮ ਦੀ, ਜਨਤਾ ਦੇ ਹਿੱਤ ’ਚ ਕੰਮ ਕਰਨ ਵਾਲੇ ਲੁਧਿਆਣਾ ਦੇ ਜੁਆਇੰਟ ਸੀ. ਪੀ./ਡੀ. ਸੀ. ਪੀ. ਜਸਕਿਰਨਜੀਤ ਸਿੰਘ ਤੇਜਾ ਨੂੰ ਸੀ. ਐੱਮ. ਮੈਡਲ ਨਾਲ ਨਿਵਾਜ਼ਿਆ ਜਾਵੇਗਾ।
ਇਹ ਵੀ ਪੜ੍ਹੋ:ਪ੍ਰਿੰਸੀਪਲ ਸਰਵਣ ਸਿੰਘ ਦਾ ਵਿਨੇਸ਼ ਫੋਗਾਟ ਲਈ ਵੱਡਾ ਐਲਾਨ || Sports News
ਉਨ੍ਹਾਂ ਨਾਲ ਸਾਈਬਰ ਥਾਣੇ ਦੇ ਐੱਸ. ਐੱਚ. ਓ. ਜਤਿੰਦਰ ਸਿੰਘ ਨੂੰ ਵੀ ਸੀ. ਐੱਮ. ਮੈਡਲ ਨਾਲ ਨਿਵਾਜ਼ਿਆ ਜਾ ਰਿਹਾ ਹੈ, ਜਿਨ੍ਹਾਂ ਨੇ ਕਈ ਸਾਈਬਰ ਠੱਗਾਂ ਨੂੰ ਜੇਲ ਦੀਆਂ ਸਲਾਖਾਂ ਪਿੱਛੇ ਪਹੁੰਚਾਇਆ ਹੈ ਅਤੇ 3 ਫਰਜ਼ੀ ਕਾਲ ਸੈਂਟਰਾਂ ਦਾ ਵੀ ਪਰਦਾਫਾਸ਼ ਕੀਤਾ ਹੈ।