ਜੰਮੂ-ਕਸ਼ਮੀਰ ਦੇ ਕੁਪਵਾੜਾ ‘ਚ 2 ਅੱਤਵਾਦੀ ਢੇਰ, ਹਥਿਆਰ ਤੇ ਗੋਲਾ ਬਾਰੂਦ ਬਰਾਮਦ
ਸੁਰੱਖਿਆ ਬਲਾਂ ਨੇ ਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲੇ ਦੇ ਗੁਗਲਧਰ ‘ਚ ਕੰਟਰੋਲ ਰੇਖਾ ‘ਤੇ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ। ਫੌਜ ਅਤੇ ਪੁਲਿਸ ਨੇ ਦੋ ਅੱਤਵਾਦੀਆਂ ਨੂੰ ਮਾਰ ਦਿੱਤਾ ਹੈ। ਭਾਰਤੀ ਫੌਜ ਦੀ ਚਿਨਾਰ ਕੋਰ ਨੇ ਦੱਸਿਆ ਕਿ ਸ਼ੁੱਕਰਵਾਰ 4 ਅਕਤੂਬਰ ਨੂੰ ਫੌਜ ਅਤੇ ਪੁਲਸ ਨੇ ਇਕ ਸ਼ੱਕੀ ਗਤੀਵਿਧੀ ਦੇਖੀ। ਇਸ ਤੋਂ ਬਾਅਦ ਸਾਂਝਾ ਆਪ੍ਰੇਸ਼ਨ ਸ਼ੁਰੂ ਕੀਤਾ ਗਿਆ।
ਇਹ ਵੀ ਪੜ੍ਹੋ- ਲੁਧਿਆਣਾ ਸਕੂਲ ਨੂੰ ਆਈ ਧਮਕੀ ਭਰੀ ਈ-ਮੇਲ, ਸਕੂਲ ਨੂੰ ਬੰਬ ਨਾਲ ਉਡਾਉਣ ਦੀ ਕਹੀ ਗੱਲ
ਇਸ ਦੌਰਾਨ ਅੱਤਵਾਦੀਆਂ ਨੇ ਗੋਲੀਬਾਰੀ ਕੀਤੀ। ਸੁਰੱਖਿਆ ਬਲਾਂ ਦੀ ਜਵਾਬੀ ਕਾਰਵਾਈ ‘ਚ ਦੋ ਅੱਤਵਾਦੀ ਮਾਰੇ ਗਏ। ਉਨ੍ਹਾਂ ਕੋਲੋਂ ਵੱਡੀ ਗਿਣਤੀ ‘ਚ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ ਹੋਇਆ ਹੈ। ਫਿਲਹਾਲ ਆਪਰੇਸ਼ਨ ਚੱਲ ਰਿਹਾ ਹੈ।
ਗੋਲੀਬਾਰੀ ਦੀ ਖਬਰ
ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਜ਼ਿਲੇ ‘ਚ ਸ਼ੁੱਕਰਵਾਰ ਨੂੰ ਵੀ ਗੋਲੀਬਾਰੀ ਦੀ ਖਬਰ ਹੈ। ਸੁਰੱਖਿਆ ਬਲਾਂ ਨੇ ਅੱਤਵਾਦੀਆਂ ਦੀ ਸੂਚਨਾ ਮਿਲਣ ਤੋਂ ਬਾਅਦ ਕਿਸ਼ਤਵਾੜ ਦੇ ਚਤਰੂ ਪਿੰਡ ‘ਚ ਆਪਰੇਸ਼ਨ ਸ਼ੁਰੂ ਕੀਤਾ ਸੀ।