ਪਾਕਿਸਤਾਨ ‘ਚ 23 ਲੋਕਾਂ ਨੂੰ ਬੱਸ ‘ਚ ਉਤਾਰ ਕੇ ਗੋਲੀਆਂ ਮਾਰ ਕੇ ਕੀਤਾ ਕਤ.ਲ
ਪਾਕਿਸਤਾਨ ਦੇ ਬਲੋਚਿਸਤਾਨ ਇਲਾਕੇ ਤੋਂ ਇੱਕ ਦਿਲ ਦਹਿਲਾਉਣ ਵਾਲੀ ਖਬਰ ਸਾਹਮਣੇ ਆਈ ਹੈ । ਮਿਲੀ ਜਾਣਕਾਰੀ ਅਨੁਸਾਰ ਪਾਕਿਸਤਾਨ ਦੇ ਸੂਬੇ ਲੈਂਦੇ ਪੰਜਾਬ ਨਾਲ ਸੰਬੰਧਿਤ ਵਸਨੀਕਾਂ ਦਾ ਬਲੋਚਿਸਤਾਨ ਚ 23 ਲੋਕਾਂ ਦਾ ਬੱਸ ਵਿੱਚੋਂ ਉਤਾਰ ਕੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ।
ਮੀਡੀਆ ਰਿਪੋਰਟਾਂ ਮੁਤਾਬਕ ਕੁਝ ਹਥਿਆਰਬੰਦ ਲੋਕਾਂ ਨੇ ਟਰੱਕਾਂ ਅਤੇ ਬੱਸਾਂ ਨੂੰ ਰੁਕਵਾਇਆ। ਇਸ ਤੋਂ ਬਾਅਦ ਉਨ੍ਹਾਂ ਲੋਕਾਂ ਦੇ ਸ਼ਨਾਖਤੀ ਕਾਰਡ ਚੈਕ ਕਰਨ ਦੇ ਬਹਾਨੇ ਇਕ-ਇਕ ਕਰਕੇ ਹੇਠਾਂ ਉਤਾਰਨੇ ਸ਼ੁਰੂ ਕਰ ਦਿੱਤੇ ਅਤੇ ਗੋਲੀ ਮਾਰ ਦਿੱਤੀਆਂ। ਦੱਸਿਆ ਜਾ ਰਿਹਾ ਹੈ ਕਿ ਬਲੂਚ ਅੱਤਵਾਦੀਆਂ ਨੇ ਪੰਜਾਬੀਆਂ ਨੂੰ ਨਿਸ਼ਾਨਾ ਬਣਾਇਆ ਹੈ।
ਜ਼ਖਮੀਆਂ ਨੂੰ ਹਸਪਤਾਲ ਵਿੱਚ ਕਰਵਾਇਆ ਭਰਤੀ
ਪਾਕਿਸਤਾਨ ਮੀਡੀਆ ਦੀਆਂ ਖਬਰਾਂ ਅਨੁਸਾਰ ਇਹ ਘਟਨਾ ਮੁਸਾਖੈਲ ਕੇ ਰਾਰਾਸ਼ਾਮ ਜ਼ਿਲ੍ਹੇ ਵਿੱਚ ਵਾਪਰੀ। ਜਾਣਬੁੱਝ ਕੇ ਪੰਜਾਬੀਆਂ ਨੂੰ ਹੀ ਨਿਸ਼ਾਨਾ ਬਣਾਇਆ ਗਿਆ ਹੈ। ਬਲੂਚਾਂ ਦਾ ਮੰਨਣਾ ਹੈ ਕਿ ਪੰਜਾਬੀ ਉਨ੍ਹਾਂ ਦੇ ਸਾਧਨਾਂ ਉਤੇ ਕਬਜ਼ਾ ਕਰ ਰਹੇ ਹਨ। ਅਜਿਹੇ ਵਿੱਚ ਬਲੋਚ ਉਗਰਵਾਦੀ ਨਿਸ਼ਾਨਾ ਬਣਾਉਂਦੇ ਰਹਿੰਦੇ ਹਨ। ਇਸ ਘਟਨਾ ਤੋਂ ਬਾਅਦ ਪਾਕਿਸਤਾਨ ਪੁਲਿਸ ਮੌਕੇ ਉਤੇ ਪਹੁੰਚ ਗਈ, ਜ਼ਖਮੀਆਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।
ਬਲੋਚਿਸਤਾਨ ਦੇ ਮੁੱਖ ਮੰਤਰੀ ਸਸਰਫਰਾਜ ਬੁਗਤੀ ਨੇ ਇਸ ਘਟਨਾ ਦੀ ਨਿੰਦਾ ਕੀਤੀ ਹੈ। ਉਨ੍ਹਾਂ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟਾਈ ਹੈ। ਉਨ੍ਹਾਂ ਕਿਹਾ ਕਿ ਬੇਦੋਸ਼ਿਆਂ ਨੂੰ ਮਾਰਨ ਵਾਲਿਆਂ ਨੂੰ ਨਹੀਂ ਛੱਡਿਆ ਜਾਵੇਗਾ।