ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਕੂਲਾਂ ਵਿੱਚ ਹੋ ਰਹੀ ਮੈਗਾ ਮਾਪੇ ਅਧਿਆਪਕ ਮਿਲਣੀ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ ਕਿ ਸਰਕਾਰੀ ਸਕੂਲਾਂ ਵਿੱਚ ਜਿਨ੍ਹਾਂ ਮੁਲਾਜ਼ਮਾਂ ਦੇ ਬੱਚੇ ਪੜ੍ਹਦੇ ਹਨ ਉਨ੍ਹਾਂ ਮੁਲਾਜ਼ਮਾਂ ਨੂੰ 2 ਘੰਟੇ ਦੀ ਛੁੱਟੀ ਹੋਵੇਗੀ।
ਮੁੱਖ ਮੰਤਰੀ ਭਗਵੰਤ ਮਾਨ ਨੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ ਦੇ ਮਾਪਿਆਂ ਨੂੰ 24 ਦਸੰਬਰ ਸ਼ਨੀਵਾਰ ਨੂੰ ਪੀਟੀਐੱਮ ਯਾਨੀ ਪੇਰੇਟਸ ਟੀਚਰ ਮੀਟਿੰਗ ਦੇ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਸ਼ਨੀਵਾਰ ਨੂੰ ਉਹ ਸਾਰੇ ਮਾਪੇ ਆਪਣੇ ਬੱਚਿਆਂ ਦੇ ਸਕੂਲ ਵਿੱਚ ਜਾ ਕੇ ਪੀਟੀਐੱਮ ‘ਚ ਸ਼ਾਮਲ ਹੋ ਕੇ ਆਪਣੇ-ਆਪਣੇ ਬੱਚਿਆਂ ਦੀ ਕਾਰਗੁਜ਼ਾਰੀ ਦੇ ਬਾਰੇ ਅਧਿਆਪਕਾਂ ਦੇ ਨਾਲ ਵਿਚਾਰ ਸਾਂਝੇ ਕਰਨ ਅਤੇ ਉਨ੍ਹਾਂ ਨੂੰ ਪਤਾ ਲੱਗ ਸਕੇ ਕਿ ਉਨ੍ਹਾਂ ਦੇ ਬੱਚੇ ਸਕੂਲ ਦੇ ਵਿੱਚ ਕਿਸ ਤਰ੍ਹਾਂ ਪੜ੍ਹਾਈ ਕਰ ਰਹੇ ਹਨ ਉਹ ਕਿਹੜੇ ਵਿਸ਼ੇ ਦੇ ਵਿੱਚ ਕਮਜ਼ੋਰ ਹਨ ਤਾਂ ਜੋ ਉਸ ਉੱਤੇ ਕੰਮ ਕੀਤਾ ਜਾ ਸਕੇ।ਇੰਨਾ ਹੀ ਨਹੀਂ ਮਾਪੇ ਅਧਿਆਪਕਾਂ ਨੂੰ ਇਹ ਵੀ ਦੱਸਣਗੇ ਕਿ ਸਕੂਲ ਤੋਂ ਬਾਅਦ ਉਨ੍ਹਾਂ ਦੇ ਬੱਚੇ ਘਰ ਵਿੱਚ ਜਾ ਕੇ ਕੀ ਕੁੱਝ ਕਰਦੇ ਹਨ।
ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਇਹ ਵੀ ਐਲਾਨ ਕੀਤਾ ਕਿ ਪੰਜਾਬ ਦੇ ਉਹ ਸਰਕਾਰੀ ਮੁਲਾਜ਼ਮ ਜਿਨ੍ਹਾਂ ਦੇ ਬੱਚੇ ਸਰਕਾਰੀ ਸਕੂਲ ਦੇ ਵਿੱਚ ਪੜ੍ਹਦੇ ਹਨ ਉਨ੍ਹਾਂ ਨੂੰ ਸ਼ਨੀਵਾਰ ਨੂੰ 2 ਘੰਟੇ ਦੇ ਲਈ ਛੁੱਟੀ ਦਿੱਤੀ ਜਾਵੇਗੀ ਤਾਂ ਜੋ ਉਹ ਪੀਟੀਐੱਮ ‘ਚ ਸ਼ਾਮਲ ਹੋ ਸਕਣ ।