3 ਲਾਪਤਾ ਭਰਾਵਾਂ ’ਚੋਂ ਦੋ ਦੀਆਂ ਮ੍ਰਿ.ਤਕ ਦੇਹਾਂ ਬਰਾਮਦ, ਇੱਕ ਦੀ ਭਾਲ ਜਾਰੀ

0
79

ਫ਼ਿਰੋਜ਼ਪੁਰ-ਫ਼ਰੀਦਕੋਟ ਰੋਡ ‘ਤੇ ਡੀਪੀਐਸ ਸਕੂਲ ਨਹਿਰ ਨੇੜਿਓਂ ਲਾਪਤਾ ਹੋਏ ਫ਼ਰੀਦਕੋਟ ਦੇ ਪਿੰਡ ਝੰਡੀਆਂਵਾਲਾ ਦੇ ਤਿੰਨ ਭਰਾਵਾਂ ਵਿੱਚੋਂ ਦੋ ਦੀਆਂ ਲਾਸ਼ਾਂ ਨਹਿਰ ਵਿੱਚੋਂ ਬਰਾਮਦ ਹੋਈਆਂ ਹਨ। ਤੀਜੇ ਦੀ ਭਾਲ ਜਾਰੀ ਹੈ। ਫ਼ਿਰੋਜ਼ਪੁਰ ਜ਼ਿਲ੍ਹੇ ਦੇ ਥਾਣਾ ਕੁਲਗੜ੍ਹੀ ਦੀ ਪੁਲਿਸ ਪਿਛਲੇ ਚਾਰ ਦਿਨਾਂ ਤੋਂ ਉਸ ਦੀ ਭਾਲ ਕਰ ਰਹੀ ਹੈ ਅਤੇ ਵੱਖ-ਵੱਖ ਥਿਊਰੀਆਂ ‘ਤੇ ਕੰਮ ਕਰ ਰਹੀ ਹੈ।

ਦੋਵਾਂ ਦੀ ਪਛਾਣ ਅਕਾਸ਼ਦੀਪ ਸਿੰਘ, ਅਨਮੋਲਦੀਪ ਸਿੰਘ ਪੁੱਤਰ ਝਿਰਮਲ ਸਿੰਘ ਵਜੋਂ ਹੋਈ ਹੈ। ਫਿਲਹਾਲ ਬਰਾਮਦ ਦੋ ਭਰਾਵਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਦੇ ਚਚੇਰੇ ਭਰਾ ਅਰਸ਼ਦੀਪ ਸਿੰਘ ਪੁੱਤਰ ਨਿਰਮਲ ਸਿੰਘ ਦੀ ਭਾਲ ਜਾਰੀ ਹੈ। ਇਹ ਹਾਦਸਾ ਹੈ ਜਾ ਕਿਸੇ ਦੀ ਸਾਜਿਸ਼ ਪੁਲਿਸ ਇਸ ਦੀ ਜਾਂਚ ਕਰ ਰਹੀ ਹੈ।

ਜ਼ਿਕਰਯੋਗ ਹੈ ਕਿ 18 ਨਵੰਬਰ ਨੂੰ ਫਰੀਦਕੋਟ ਜ਼ਿਲ੍ਹੇ ਦੇ ਪਿੰਡ ਝੰਡੀਵਾਲਾ ਤੋਂ ਦੋ ਭਰਾ ਅਤੇ ਉਨ੍ਹਾਂ ਦਾ ਇੱਕ ਰਿਸ਼ਤੇਦਾਰ ਵਿਆਹ ਲਈ ਕੱਪੜੇ ਖਰੀਦਣ ਆਏ ਸਨ। ਉਹ ਮੋਟਰਸਾਈਕਲ ‘ਤੇ ਸਵਾਰ ਹੋ ਕੇ ਵਾਪਸ ਆਪਣੇ ਪਿੰਡ ਆ ਰਹੇ ਸਨ। ਪਰ ਤਿੰਨੇਂ ਨੌਜਵਾਨ ਸਥਾਨਕ ਡੀਪੀਐਸ ਸਕੂਲ ਦੀ ਨਹਿਰ ਨੇੜਿਓਂ ਸ਼ੱਕੀ ਹਾਲਾਤਾਂ ਵਿੱਚ ਲਾਪਤਾ ਹੋ ਗਏ ਸੀ। ਉਨ੍ਹਾਂ ਦਾ ਨੁਕਸਾਨਿਆ ਮੋਟਰਸਾਈਕਲ ਨਹਿਰ ਦੇ ਪੁਲ ਨੇੜਿਓਂ ਬਰਾਮਦ ਕੀਤਾ ਗਿਆ ਸੀ।

LEAVE A REPLY

Please enter your comment!
Please enter your name here