ਹੈਰੋਇਨ ਸਮੇਤ 3 ਮੁਲਜ਼ਮ ਗ੍ਰਿਫ਼ਤਾਰ
ਲੁਧਿਆਣਾ ਦੇ ਥਾਣਾ ਡਿਵੀਜ਼ਨ ਨੰਬਰ ਪੰਜ ਦੀ ਪੁਲਿਸ ਨੇ ਤਿੰਨ ਅਜਿਹੇ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਜੋ ਬਿਨਾਂ ਨੰਬਰੀ ਮੋਟਰਸਾਈਕਲ ਤੇ ਸਵਾਰ ਹੋ ਕੇ 200 ਗ੍ਰਾਮ ਹੈਰੋਈਨ ਲੈ ਕੇ ਆ ਰਹੇ ਸਨ। ਪੁਲਿਸ ਦੇ ਮੁਤਾਬਕ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਹਜ਼ੂਰੀ ਬਾਗ ਕਲੋਨੀ ਦੇ ਵਾਸੀ ਲਖਵਿੰਦਰ ਸਿੰਘ ਉਰਫ ਗਾਂਧੀ , ਪਿੰਡ ਭੱਟੀਆਂ ਦੇ ਰਹਿਣ ਵਾਲੇ ਅਜੇ ਕੁਮਾਰ ਅਤੇ ਉਸਦੇ ਭਰਾ ਵਿਜੇ ਕੁਮਾਰ ਵਜੋਂ ਹੋਈ ਹੈ। ਥਾਣਾ ਡਿਵੀਜ਼ਨ ਨੰਬਰ ਪੰਜ ਦੀ ਪੁਲਿਸ ਨੇ ਤਿੰਨਾਂ ਮੁਲਜ਼ਮਾਂ ਦੇ ਖਿਲਾਫ ਐਨਡੀਪੀਐਸ ਐਕਟ ਦੀਆਂ ਧਾਰਾਵਾਂ ਤਹਿਤ ਮੁਕਦਮਾ ਦਰਜ ਕਰਕੇ ਅਗਲੇਰੀ ਪੜਤਾਲ ਸ਼ੁਰੂ ਕਰ ਦਿੱਤੀ ਹੈ।
ਦਿੱਲੀ ਚੋਣਾਂ ਨੂੰ ਲੈ ਕੇ ਸਰਗਰਮੀਆਂ ਤੇਜ; ਸੁਖਜਿੰਦਰ ਸਿੰਘ ਰੰਧਾਵਾ ਨੂੰ ਸੌਪੀ ਗਈ ਵੱਡੀ ਜ਼ਿੰਮੇਵਾਰੀ
200 ਗ੍ਰਾਮ ਹੈਰੋਈਨ ਬਰਾਮਦ
ਜਾਣਕਾਰੀ ਦਿੰਦਿਆਂ ਏਐਸਆਈ ਜਸਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਧਿਆਨ ਸਿੰਘ ਕੰਪਲੈਕਸ ਦੇ ਲਾਗੇ ਮੌਜੂਦ ਸੀ । ਇਸੇ ਦੌਰਾਨ ਪੁਲਿਸ ਨੂੰ ਜਾਣਕਾਰੀ ਮਿਲੀ ਕਿ ਤਿੰਨੋ ਮੁਲਜਮ ਹੈਰੋਇਨ ਵੇਚਣ ਦਾ ਗੈਰ ਕਾਨੂੰਨੀ ਧੰਦਾ ਕਰਦੇ ਹਨ। ਸੂਚਨਾ ਤੋਂ ਬਾਅਦ ਪੁਲਿਸ ਪਾਰਟੀ ਨੇ ਬਿਨਾਂ ਨੰਬਰ ਹੀ ਮੋਟਰਸਾਈਕਲ ਸਵਾਰ ਮੁਲਜਮਾਂ ਨੂੰ ਨਾਕਾਬੰਦੀ ਦੇ ਦੌਰਾਨ ਗ੍ਰਿਫਤਾਰ ਕੀਤਾ । ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਚੋਂ 200 ਗ੍ਰਾਮ ਹੈਰੋਈਨ ਬਰਾਮਦ ਕਰਕੇ ਉਹਨਾਂ ਦੇ ਖ਼ਿਲਾਫ਼ ਐਨਡੀਪੀਐਸ ਐਕਟ ਦੀਆਂ ਧਰਾਵਾਂ ਤਹਿਤ ਕੇਸ ਦਰਜ ਕਰ ਰਿਹਾ ਹੈ। ਪੁਲਿਸ ਦਾ ਕਹਿਣਾ ਹੈ ਕਿ ਪੁੱਛਗਿੱਛ ਦੇ ਦੌਰਾਨ ਮੁਲਜ਼ਮਾਂ ਕੋਲੋਂ ਕਈ ਖੁਲਾਸੇ ਹੋਣ ਦੀ ਉਮੀਦ ਹੈ।









