ਸਿੱਧੂ ਮੂਸੇਵਾਲਾ ਕਤਲਕਾਂਡ ‘ਚ ਪੰਜਾਬ ਪੁਲਿਸ ਨੂੰ ਵੱਡੀ ਸਫਲਤਾ ਹਾਸਲ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਪੰਜਾਬ ਪੁਲਿਸ ਵੱਲੋਂ ਸਿੱਧੂ ਮੂਸੇਵਾਲਾ ਕਤਲਕਾਂਡ ‘ਚ ਸ਼ਾਮਿਲ ਛੇਵੇਂ ਸ਼ੂਟਰ ਦੀਪਕ ਮੁੰਡੀ ਨੂੰ ਗ੍ਰਿਫਤਾਰ ਕਰ ਲਿਆ ਹੈ।

ਭਾਰਤ-ਨੇਪਾਲ ਸਰਹੱਦ ਤੋਂ ਦਿੱਲੀ ਪੁਲਿਸ ਸਪੈਸ਼ਲ ਅਤੇ ਪੰਜਾਬ ਪੁਲਿਸ ਐਂਟੀ ਗੈਂਗਸਟਰ ਟਾਸਕ ਫੋਰਸ ਦੀ ਸਾਂਝੀ ਕਾਰਵਾਈ ਦੌਰਾਨ ਤਿੰਨ ਗ੍ਰਿਫਤਾਰੀਆਂ ਹੋਈਆਂ ਹਨ। ਸਿਲੀਗੁੜੀ ਨੇੜੇ ਭਾਨ ਸਾਹਿਬ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਪੁਲਿਸ ਵੱਲੋਂ ਦੀਪਕ ਮੁੰਡੀ ਦੇ ਨਾਲ ਕਪਿਲ ਪੰਡਿਤ ਅਤੇ ਰਾਜਿੰਦਰ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ।

ਦੱਸ ਦਈਏ ਕਿ 29 ਮਈ ਨੂੰ ਜਦੋਂ ਸਿੱਧੂ ਮੂਸੇਵਾਲਾ ਦਾ ਪਿੰਡ ਜਵਾਹਰਕੇ ‘ਚ ਗੋਲੀਆਂ ਮਾਰ ਕੇ ਕਤਲ ਕੀਤਾ ਗਿਆ ਸੀ ਤਾਂ ਉਨ੍ਹਾਂ ‘ਚ ਇੱਕ ਸ਼ੂਟਰ ਦੀਪਕ ਮੁੰਡੀ ਸੀ ਜਿਸਦੀ ਪੰਜਾਬ ਪੁਲਿਸ ਲੰਬੇ ਸਮੇਂ ਤੋਂ ਭਾਲ ਕਰ ਰਹੀ ਸੀ।ਜਾਣਕਾਰੀ ਅਨੁਸਾਰ ਹੁਣ ਇਸ ਸ਼ੂਟਰ ਨੂੰ ਵੀ ਗ੍ਰਿਫਤਾਰ ਕਰ ਲਿਆ ਗਿਆ ਹੈ।

 

LEAVE A REPLY

Please enter your comment!
Please enter your name here