ਕਿਸਾਨ ਮੋਰਚੇ ਤੋਂ ਪਰਤਦੇ ਸਮੇਂ ਬੱਸ ਹੋਈ ਹਾਦਸਾਗ੍ਰਸਤ, 31 ਕਿਸਾਨ ਤੇ 1 ਔਰਤ ਹੋਏ ਫੱਟੜ
ਕਿਸਾਨ ਮਜ਼ਦੂਰ ਜਥੇਬੰਦੀਆਂ ਵੱਲੋਂ 13 ਫਰਵਰੀ ਤੋਂ ਜਾਰੀ ਅੰਦੋਲਨ ਦੇ 100 ਦਿਨ ਪੂਰੇ ਹੋਣ ਤੇ ਵੱਖ ਵੱਖ ਬਾਡਰਾਂ ਤੇ ਵੱਡੀਆਂ ਰੈਲੀਆਂ ਦੇ ਪ੍ਰੋਗਰਾਮ ਤਹਿਤ ਸ਼ੰਭੂ ਬਾਰਡਰ ਮੋਰਚੇ ਵਿੱਚ ਸ਼ਾਮਿਲ ਹੋਣ ਤੋਂ ਬਾਅਦ ਵਾਪਿਸ ਪਰਤਦੇ ਸਮੇਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜਿਲ੍ਹਾ ਅੰਮ੍ਰਿਤਸਰ ਦੇ ਪਿੰਡ ਤਲਵੰਡੀ ਦੋਸੰਧਾ ਸਿੰਘ ਦੇ ਪਿੰਡ ਦੇ ਕਿਸਾਨਾਂ ਮਜਦੂਰਾਂ ਅਤੇ ਔਰਤਾਂ ਨਾਲ ਭਰੀ ਬੱਸ ਸ਼ਾਮ 8 ਵਜੇ ਦੇ ਕਰੀਬ ਕਸਬਾ ਰਈਆ ਕੋਲ ਪਲਟਣ ਕਾਰਨ ਵੱਡਾ ਹਾਦਸਾ ਵਾਪਰ ਗਿਆ।
ਇਸ ਗੱਲ ਦੀ ਜਾਣਕਾਰੀ ਜਥੇਬੰਦੀ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ ਅਤੇ ਸੂਬਾ ਜਨਰਲ ਸਕੱਤਰ ਰਾਣਾ ਰਣਬੀਰ ਸਿੰਘ ਨੇ ਦਿੱਤੀ। ਇਸ ਮੌਕੇ ਪੱਤਰਕਾਰਾਂ ਨੂੰ ਵਧੇਰੇ ਜਾਣਕਾਰੀ ਦਿੰਦਿਆਂ ਸੂਬਾ ਆਗੂ ਸਰਵਣ ਸਿੰਘ ਪੰਧੇਰ, ਜਿਲ੍ਹਾ ਪ੍ਰਧਾਨ ਰਣਜੀਤ ਸਿੰਘ ਕਲੇਰ ਬਾਲਾ ਅਤੇ ਜਿਲ੍ਹਾ ਸਕੱਤਰ ਗੁਰਲਾਲ ਸਿੰਘ ਮਾਨ ਨੇ ਦੱਸਿਆ ਕਿ 9 ਕਿਸਾਨ ਮਜਦੂਰ ਗੰਭੀਰ ਜ਼ਖ਼ਮੀ 22 ਦੇ ਨਾਰਮਲ ਸੱਟਾਂ ਅਤੇ ਇੱਕ ਔਰਤ ਦੇ ਨਾਰਮਲ ਸੱਟਾਂ ਲੱਗੀਆਂ ਹਨ ਅਤੇ ਕੁੱਲ 32 ਲੋਕ ਜ਼ਖ਼ਮੀ ਹੋਏ ਹਨ।
ਇਹ ਵੀ ਪੜ੍ਹੋ:46 ਡਿਗਰੀ ਤੋਂ ਪਾਰ ਪਹੁੰਚਿਆ ਪਾਰਾ, ਪੰਜਾਬ ‘ਚ 10 ਜ਼ਿਲ੍ਹਿਆਂ ‘ਚ ਹੀਟ ਵੇਵ ਦਾ ਰੈੱਡ ਅਲਰਟ ਜਾਰੀ || Latest News
ਉਹਨਾਂ ਦੱਸਿਆ ਕਿ ਦੇਰ ਰਾਤ ਤੱਕ ਜਖਮੀਆਂ ਨੂੰ ਪ੍ਰਾਈਵੇਟ ਸਾਧਨਾਂ ਅਤੇ ਐਂਬੁਲੈਂਸ ਰਾਹੀਂ ਹਸਪਤਾਲ ਪਹੁੰਚਾਇਆ ਗਿਆ। ਓਹਨਾ ਦੱਸਿਆ ਕਿ ਪਿੰਡ ਤਲਵੰਡੀ ਦੋਸੰਧਾ ਤੋਂ ਬਲਵਿੰਦਰ ਸਿੰਘ ਪੁੱਤਰ ਸੁਬੇਗ ਸਿੰਘ , ਰਣਯੋਧ ਸਿੰਘ ਪੁੱਤਰ ਹਰੀ ਸਿੰਘ, ਹਰਭਜਨ ਸਿੰਘ ਪੁੱਤਰ ਗੁਰਚਰਨ ਸਿੰਘ, ਤਰਸੇਮ ਸਿੰਘ ਪੁੱਤਰ ਅਜੈਬ ਸਿੰਘ, ਨਿਰਵੈਰ ਸਿੰਘ ਪੁੱਤਰ ਜੋਗਿੰਦਰ ਸਿੰਘ , ਗੁਰਮੁਖ ਸਿੰਘ ਪੁੱਤਰ ਗੁਲਜ਼ਾਰ ਸਿੰਘ , ਤਰਲੋਚਨ ਸਿੰਘ ਪੁੱਤਰ ਸੁੱਚਾ ਸਿੰਘ, ਸਮੇਰ ਸਿੰਘ ਪੁੱਤਰ ਤਾਰਾਂ ਸਿੰਘ , ਗੁਰਵਿੰਦਰ ਸਿੰਘ ਪੁੱਤਰ ਸੁਰਜਨ ਸਿੰਘ ਗੰਭੀਰ ਜਖਮੀ ਹੋਏ, ਜ਼ੋ ਗੁਰੂ ਰਾਮ ਦਾਸ ਹਸਪਤਾਲ, ਓਠੀਆ ਵਿੱਚ ਜ਼ੇਰੇ ਇਲਾਜ਼ ਹਨ।
ਓਹਨਾ ਕਿਹਾ ਕਿ ਦੋਨੇ ਫੋਰਮ ਮੰਗ ਕਰਦੇ ਹਨ ਕਿ ਜਖਮੀਆਂ ਦੇ ਪੂਰੇ ਇਲਾਜ਼ ਦਾ ਸਾਰਾ ਖਰਚਾ ਪੰਜਾਬ ਅਤੇ ਭਾਰਤ ਸਰਕਾਰ ਚੱਕੇ, ਗੰਭੀਰ ਰੂਪ ਜਖਮੀਆਂ ਨੂੰ 3-3 ਲੱਖ ਅਤੇ ਸਾਧਾਰਨ ਰੂਪ ਚ ਜਖਮੀਆਂ ਨੂੰ 1 – 1 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਜਾਵੇ।