ਪਿਛਲੇ ਦਿਨੀਂ ਲੁਧਿਆਣਾ ਵਿੱਚ 4 ਸਾਲਾ ਬੱਚੀ ਨਾਲ ਜਬਰ-ਜਨਾਹ ਕਰਨ ਵਾਲੇ ਦੋਸ਼ੀ, ਜੋ ਕਤਲ ਤੋਂ ਬਾਅਦ ਭਗੌੜਾ ਹੋ ਗਿਆ ਸੀ। ਜਾਣਕਾਰੀ ਅਨੁਸਾਰ ਹੁਣ ਉਸ ਨੂੰ ਪੁਲਿਸ ਨੇ ਨੇਪਾਲ ਬਾਰਡਰ ਤੋਂ ਗ੍ਰਿਫਤਾਰ ਕਰ ਲਿਆ ਹੈ। ਡਾਬਾ ਪੁਲਿਸ ਨੇ ਉੱਤਰ ਪ੍ਰਦੇਸ਼ ਦੇ ਫਤਿਹਪੁਰ ਜ਼ਿਲ੍ਹੇ ਦੇ ਰਹਿਣ ਵਾਲੇ ਸੋਨੂੰ ਦੀ ਫੋਟੋ ਜਾਰੀ ਕਰਕੇ ਉਸ ‘ਤੇ 2 ਲੱਖ ਰੁਪਏ ਦਾ ਇਨਾਮ ਰੱਖਿਆ ਸੀ।
ਉਸ ਦੀ ਫੋਟੋ ਜਨਤਕ ਥਾਂਵਾਂ ‘ਤੇ ਵੀ ਚਿਪਕਾਈ ਗਈ ਸੀ। ਉਹ ਲੜਕੀ ਨਾਲ ਜਬਰ ਜਨਾਹ ਕਰਕੇ ਲੜਕੀ ਦਾ ਕਤਲ ਕਰਨ ਤੋਂ ਬਾਅਦ ਲਾਸ਼ ਘਰ ਦੇ ਬੈੱਡ ਬਾਕਸ ਵਿੱਚ ਛੱਡ ਕੇ ਭੱਜ ਗਿਆ ਸੀ।









