ਲੁਧਿਆਣਾ ‘ਚ ਦੇਰ ਰਾਤ ਹੋਈ ਫਾਈਰਿੰਗ, 4 ਲੋਕ ਜ਼ਖਮੀ || Punjab News

0
17

ਲੁਧਿਆਣਾ ‘ਚ ਦੇਰ ਰਾਤ ਹੋਈ ਫਾਈਰਿੰਗ, 4 ਲੋਕ ਜ਼ਖਮੀ

ਲੁਧਿਆਣਾ ਦੇ ਢੰਡਾਰੀ ਖੁਰਦ ਇਲਾਕੇ ‘ਚ ਬੀਤੀ ਦੇਰ ਰਾਤ ਦੋ ਧਿਰਾਂ ਵਿਚਾਲੇ ਜ਼ਬਰਦਸਤ ਝਗੜਾ ਹੋ ਗਿਆ। ਝਗੜਾ ਇੰਨਾ ਵੱਧ ਗਿਆ ਕਿ ਦੋਵਾਂ ਧਿਰਾਂ ਨੇ ਇੱਕ ਦੂਜੇ ‘ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਹਮਲੇ ‘ਚ ਕੁੱਲ 4 ਲੋਕ ਜ਼ਖਮੀ ਹੋਏ ਹਨ, ਜਿਨ੍ਹਾਂ ਨੂੰ ਵੱਖ-ਵੱਖ ਹਸਪਤਾਲਾਂ ‘ਚ ਭਰਤੀ ਕਰਵਾਇਆ ਗਿਆ ਹੈ। ਪੁਲਿਸ ਮਾਮਲੇ ਦੀ ਜਾਂਚ ਵਿੱਚ ਜੁੱਟ ਗਈ ਹੈ।

CM ਮਾਨ ਦੇ ਵਿਸ਼ੇਸ਼ ਮੁੱਖ ਸਕੱਤਰ ਵੀਕੇ ਸਿੰਘ ਹੋਏ ਸੇਵਾਮੁਕਤ

ਫਿਲਹਾਲ ਪੁਲਿਸ ਘਟਨਾ ਵਾਲੀ ਥਾਂ ‘ਤੇ ਚੱਲੀਆਂ ਗੋਲੀਆਂ ਦੀ ਜਾਂਚ ਕਰ ਰਹੀ ਹੈ। ਇਲਾਕੇ ਵਿੱਚ ਲੱਗੇ ਸੀਸੀਟੀਵੀ ਫੁਟੇਜ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਝੜਪ ਦਾ ਅਸਲ ਕਾਰਨ ਅਜੇ ਤੱਕ ਸਾਹਮਣੇ ਨਹੀਂ ਆਇਆ ਹੈ। ਮਾਮਲੇ ਦੀ ਸੂਚਨਾ ਥਾਣਾ ਫੋਕਲ ਪੁਆਇੰਟ ਦੀ ਪੁਲੀਸ ਨੂੰ ਦਿੱਤੀ ਗਈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ

ਇੱਕ ਵਿਦਿਆਰਥੀ ਵੀ ਹੋਇਆ ਜ਼ਖਮੀ

ਸਿਵਲ ਹਸਪਤਾਲ ਵਿੱਚ ਦਾਖ਼ਲ ਜ਼ਖ਼ਮੀ ਦੀ ਪਛਾਣ ਮੋਹਿਤ ਕੁਮਾਰ ਵਜੋਂ ਹੋਈ ਹੈ। ਮੋਹਿਤ ਢੰਡਾਰੀ ਖੁਰਦ ਇਲਾਕੇ ਦੇ ਇੱਕ ਸਰਕਾਰੀ ਸਕੂਲ ਦਾ 11ਵੀਂ ਜਮਾਤ ਦਾ ਵਿਦਿਆਰਥੀ ਹੈ। ਉਹ ਗਲੀ ਵਿੱਚ ਖੜ੍ਹਾ ਲੜਾਈ ਦੇਖ ਰਿਹਾ ਸੀ। ਜਿਸ ਦੌਰਾਨ ਇੱਕ ਗੋਲੀ ਉਸ ਦੇ ਪੱਟ ਵਿੱਚ ਲੱਗੀ। ਜਿਸ ਨੂੰ ਇਲਾਕੇ ਦੇ ਲੋਕਾਂ ਨੇ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ।

ਹਸਪਤਾਲ ਵਿੱਚ ਪੁੱਜੇ ਲੋਕਾਂ ਨੇ ਦੱਸਿਆ ਕਿ ਲੜਾਈ ਦਾ ਮੁੱਖ ਕਾਰਨ ਇੱਕ ਧਿਰ ਵੱਲੋਂ ਆਪਣੇ ਕਿਰਾਏਦਾਰਾਂ ਦੀ ਕੁੱਟਮਾਰ ਕਰਕੇ ਉਨ੍ਹਾਂ ਨੂੰ ਘਰੋਂ ਬਾਹਰ ਕੱਢ ਦੇਣਾ ਸੀ। ਇਸੇ ਇਲਾਕੇ ਦੇ ਦੋ ਘਰਾਂ ਵਿੱਚ ਰਹਿੰਦੇ ਲੋਕਾਂ ਵਿੱਚ ਇਸ ਗੱਲ ਨੂੰ ਲੈ ਕੇ ਝਗੜਾ ਹੋ ਗਿਆ ਸੀ। ਜਿਸ ਕਾਰਨ ਦੇਰ ਰਾਤ ਦੋਵਾਂ ਘਰਾਂ ਦੇ ਲੋਕਾਂ ਨੇ ਇੱਕ ਦੂਜੇ ‘ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ।ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਰਹੀ ਹੈ।

LEAVE A REPLY

Please enter your comment!
Please enter your name here