ਪੰਜਾਬ ‘ਚ ਵੱਡਾ ਸੜਕ ਹਾਦਸਾ, 4 ਲੋਕਾਂ ਦੀ ਹੋਈ ਮੌ.ਤ || Punjab News

0
27

ਪੰਜਾਬ ‘ਚ ਵੱਡਾ ਸੜਕ ਹਾਦਸਾ, 4 ਲੋਕਾਂ ਦੀ ਹੋਈ ਮੌ.ਤ

ਬਟਾਲਾ ਤੋਂ ਇੱਕ ਦੁਖਦਾਇਕ ਖਬਰ ਸਾਹਮਣੇ ਆਈ ਹੈ। ਬਟਾਲਾ ਦੇ ਕਾਦੀਆਂ ਰੋਡ ਨੇੜੇ ਪਿੰਡ ਸ਼ਾਹਬਾਦ ਵਿਖੇ ਵਾਪਰੇ ਇਕ ਭਿਆਨਕ ਹਾਦਸੇ ‘ਚ 4 ਲੋਕਾਂ ਦੀ ਮੌਤ ਹੋ ਗਈ ਹੈ। ਇਸ ਤੋਂ ਇਲਾਵਾ 15 ਤੋਂ ਜ਼ਿਆਦਾ ਲੋਕ ਗੰਭੀਰ ਜ਼ਖ਼ਮੀ ਹੋ ਗਏ ਹਨ। ਕਾਦੀਆਂ ਤੋਂ ਬਟਾਲਾ ਵੱਲ ਨੂੰ ਆ ਰਹੀ ਇਕ ਬੱਸ ਬੇਕਾਬੂ ਹੋ ਕੇ ਸ਼ਾਹਬਾਦ ਮੋੜ ਦੇ ਬਣੇ ਉਡੀਕ ਘਰ ਦੇ ਸ਼ੈੱਡ ਨਾਲ ਜਾ ਟਕਰਾਈ।

ਮੂਸੇਵਾਲਾ ਦਾ ਪਿਤਾ ਬਲਕੌਰ ਸਿੰਘ ਸਰਬਸੰਮਤੀ ਨਾਲ ਬਣੇ ਸਰਪੰਚ || Punjab News

ਜਾਣਕਾਰੀ ਅਨੁਸਾਰ ਬੱਸ ਇਕ ਸਕੂਟਰੀ ਨੂੰ ਬਚਾਉਂਦੀ ਹੋਈ ਸ਼ਾਹਬਾਦ ਪਿੰਡ ਦੇ ਮੋੜ ‘ਤੇ ਬਣੇ ਉਡੀਕ ਘਰ ਦੇ ਸ਼ੈੱਡ ਨਾਲ ਜਾ ਟਕਰਾਈ। ਹਾਦਸਾ ਇੰਨਾ ਭਿਆਨਕ ਸੀ ਕਿ ਸ਼ੈੱਡ ਨੂੰ ਚੀਰਦਿਆਂ ਹੋਇਆਂ ਬੱਸ ਅੱਗੇ ਜਾ ਨਿਕਲੀ। ਹਾਦਸੇ ਚ ਬੱਸ ਚਾਲਕ ਸਮੇਤ ਤਿੰਨ ਜਣਿਆਂ ਦੀ ਮੌਤ ਦੀ ਗੱਲ ਕਹੀ ਜਾ ਰਹੀ ਹੈ।

ਜ਼ਖਮੀਆਂ ਨੂੰ ਹਸਪਤਾਲ ‘ਚ ਕਰਵਾਇਆ ਭਰਤੀ

ਜ਼ਖਮੀਆਂ ਨੂੰ ਐਂਬੂਲੈਂਸ ਦੀ ਦੇ ਨਾਲ ਸਿਵਲ ਹਸਪਤਾਲ ਬਟਾਲਾ ਵਿਖੇ ਲਿਜਾਇਆ ਗਿਆ ਹੈ ਤੇ ਹਾਦਸੇ ‘ਚ ਮਾਰੇ ਗਏ ਲੋਕਾਂ ਦੀਆਂ ਲਾਸ਼ਾਂ ਨੂੰ ਬਟਾਲਾ ਦੇ ਮੋਰਚਰੀ ਵਿਖੇ ਰਖਵਾਇਆ ਜਾ ਰਿਹਾ ਹੈ। ਇਸ ਹਾਦਸੇ ਦੌਰਾਨ ਮਾਰੇ ਗਏ ਲੋਕਾਂ ਦੀ ਅਜੇ ਪਛਾਣ ਨਹੀਂ ਹੋ ਸਕੀ ਤੇ ਚਾਰ ਚੁਫੇਰੇ ਚੀਕ-ਚਿਹਾੜਾ ਪਿਆ ਹੋਇਆ ਹੈ। ਬਟਾਲਾ ਪੁਲਿਸ ਪ੍ਰਸ਼ਾਸਨ ਵੀ ਮੌਕੇ ‘ਤੇ ਪਹੁੰਚ ਗਿਆ ਹੈ ਤੇ ਰਾਹਤ ਕਾਰਜ ਜਾਰੀ ਹਨ।

 

LEAVE A REPLY

Please enter your comment!
Please enter your name here