ਲੁਧਿਆਣਾ ਦੇ ਸਤਲੁਜ ਦਰਿਆ ‘ਚ ਨਹਾਉਣ ਗਏ 4 ਨੌਜਵਾਨ ਪਾਣੀ ‘ਚ ਡੁੱਬੇ || News of Punjab

0
94
4 youths drowned in Ludhiana's Sutlej river

ਲੁਧਿਆਣਾ ਦੇ ਸਤਲੁਜ ਦਰਿਆ ‘ਚ ਨਹਾਉਣ ਗਏ 4 ਨੌਜਵਾਨ ਪਾਣੀ ‘ਚ ਡੁੱਬੇ

ਵੱਧਦੀ ਗਰਮੀ ਦੇ ਮੱਦੇਨਜਰ ਜ਼ਿਆਦਾਤਰ ਨੌਜਵਾਨ ਨਹਿਰਾਂ ,ਦਰਿਆ ‘ਚ ਨਹਾਉਣ ਚਲੇ ਜਾਂਦੇ ਹਨ ਅਜਿਹੇ ‘ਚ ਪਾਣੀ ‘ਚ ਡੁੱਬਣ ਵਾਲੀਆਂ ਕਈ ਘਟਨਾਵਾਂ ਵੀ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਅਜਿਹਾ ਇਕ ਹੋਰ ਮਾਮਲਾ ਲੁਧਿਆਣਾ ਦੇ ਸਤਲੁਜ ਦਰਿਆ ਤੋਂ ਆਇਆ ਹੈ ਜਿੱਥੇ ਕਿ ਨਹਾਉਣ ਗਏ ਛੇ ਦੋਸਤ ਪਾਣੀ ਦੇ ਤੇਜ਼ ਵਹਾਅ ਕਾਰਨ ਡੁੱਬ ਗਏ।  ਦੋ ਨੌਜਵਾਨਾਂ ਨੂੰ ਆਸ-ਪਾਸ ਦੇ ਲੋਕਾਂ ਨੇ ਬਚਾ ਲਿਆ ਪਰ ਚਾਰ ਨੌਜਵਾਨ ਪਾਣੀ ਦੇ ਵਹਾਅ ਵਿੱਚ ਰੁੜ੍ਹ ਕੇ ਲਾਪਤਾ ਹੋ ਗਏ। ਐਤਵਾਰ ਦੁਪਹਿਰ 3 ਵਜੇ ਸਾਰੇ ਨੌਜਵਾਨ ਇਕੱਠੇ ਹੋ ਕੇ ਸਤਲੁਜ ਦਰਿਆ ‘ਚ ਨਹਾਉਣ ਕਰਨ ਗਏ ਸਨ।

ਗੋਤਾਖੋਰਾਂ ਦੀ ਮਦਦ ਨਾਲ ਨੌਜਵਾਨਾਂ ਦੀ ਕੀਤੀ ਜਾ ਰਹੀ ਭਾਲ

ਮਿਲੀ ਜਾਣਕਾਰੀ ਅਨੁਸਾਰ ਦੋ ਦੋਸਤਾਂ ਨੇ ਘਰ ਆ ਕੇ ਡੁੱਬੇ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੂੰ ਸਾਰੀ ਗੱਲ ਦੱਸੀ। ਉਨ੍ਹਾਂ ਦੱਸਿਆ ਕਿ ਉਹ ਸਤਲੁਜ ਦਰਿਆ ‘ਤੇ ਨਹਾਉਣ ਗਏ ਸਨ। ਉਹ ਨਦੀ ਦੇ ਕੰਢੇ ਇਸ਼ਨਾਨ ਕਰ ਰਹੇ ਸਨ। ਪਾਣੀ ਦੇ ਤੇਜ਼ ਵਹਾਅ ਕਾਰਨ ਉਸ ਦਾ ਪੈਰ ਤਿਲਕ ਗਿਆ। ਉਨ੍ਹਾਂ ਨੂੰ ਪਤਾ ਹੀ ਨਾ ਲੱਗਾ ਕਿ ਕਦੋਂ ਉਹ ਸਾਰੇ ਪਾਣੀ ‘ਚ ਡੁੱਬਣ ਲੱਗੇ। ਪਰਿਵਾਰ ਨੇ ਪੁਲਿਸ ਨੂੰ ਸੂਚਨਾ ਦਿੱਤੀ।

ਫਿਲਹਾਲ ਥਾਣਾ ਸਲੇਮ ਟਾਬਰੀ ਦੀ ਪੁਲਿਸ ਗੋਤਾਖੋਰਾਂ ਦੀ ਮਦਦ ਨਾਲ ਨੌਜਵਾਨਾਂ ਦੀ ਭਾਲ ਕਰ ਰਹੀ ਹੈ। ਡੁੱਬਣ ਵਾਲੇ ਦੋ ਨੌਜਵਾਨਾਂ ਦੀ ਪਛਾਣ ਸਮੀਰ ਖਾਨ ਅਤੇ ਸ਼ਾਹਬਾਜ਼ ਅੰਸਾਰੀ ਵਜੋਂ ਹੋਈ ਹੈ। ਜਾਣਕਾਰੀ ਦਿੰਦਿਆਂ ਐੱਸਐੱਚਓ ਜਗਜੀਪ ਸਿੰਘ ਜਾਖੜ ਨੇ ਦੱਸਿਆ ਕਿ ਭਾਲ ਜਾਰੀ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਮਾਪਿਆਂ ਦੇ ਇਕਲੌਤੇ ਪੁੱਤ ਦਾ ਕੈਨੇਡਾ ‘ਚ ਕਤਲ

ਪੁਲਿਸ ਇਸ ਮਾਮਲੇ ਦੀ ਹਰ ਪਹਿਲੂ ਤੋਂ ਕਰ ਰਹੀ ਜਾਂਚ

ਘਟਨਾ ਵਾਲੀ ਥਾਂ ਦਾ ਜਾਇਜ਼ਾ ਲੈਣ ਪਹੁੰਚੇ ਏਸੀਪੀ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਇਹ ਘਟਨਾ ਬਹੁਤ ਹੀ ਦੁਖਦਾਈ ਹੈ। ਸਾਰਿਆਂ ਦੀ ਹਮਦਰਦੀ ਪਰਿਵਾਰਾਂ ਨਾਲ ਹੈ। ਡੁੱਬੇ ਨੌਜਵਾਨਾਂ ਨੂੰ ਲੱਭਣ ਦੇ ਯਤਨ ਕੀਤੇ ਜਾ ਰਹੇ ਹਨ। ਖਾਸ ਕਰਕੇ ਟੀਮਾਂ ਲਗਾਤਾਰ ਖੋਜ ਕਰ ਰਹੀਆਂ ਹਨ। ਆਉਣ ਵਾਲੇ ਸਮੇਂ ਵਿੱਚ ਦਰਿਆ ਦੇ ਕੰਢਿਆਂ ’ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ। ਪੁਲਿਸ ਮੁਲਾਜ਼ਮਾਂ ਨੂੰ ਲਗਾਤਾਰ ਗਸ਼ਤ ਕਰਨ ਦੇ ਆਦੇਸ਼ ਦਿੱਤੇ ਜਾਣਗੇ ਤਾਂ ਜੋ ਲੋਕ ਨਹਿਰਾਂ ਅਤੇ ਦਰਿਆਵਾਂ ਵਿੱਚ ਨਹਾਉਣ ਕਰਕੇ ਆਪਣੀ ਜਾਨ ਖਤਰੇ ਵਿੱਚ ਨਾ ਪਾਉਣ। ਫਿਲਹਾਲ ਪੁਲਿਸ ਇਸ ਮਾਮਲੇ ਦੀ ਹਰ ਪਹਿਲੂ ਤੋਂ ਜਾਂਚ ਕਰ ਰਹੀ ਹੈ।

 

 

 

LEAVE A REPLY

Please enter your comment!
Please enter your name here