ਦੋ ਬੱਸਾਂ ਵਿਚਾਲੇ ਹੋਈ ਭਿਆਨਕ ਟੱਕਰ, 40 ਲੋਕਾਂ ਦੀ ਦਰਦਨਾਕ ਮੌਤ

0
53

ਪੱਛਮੀ ਅਫ਼ਰੀਕਾ ਦੇ ਸੇਨੇਗਲ ‘ਚ ਭਿਆਨਕ ਸੜਕ ਹਾਦਸਾ ਵਾਪਰ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਇੱਥੇ ਦੋ ਬੱਸਾਂ ਵਿਚਾਲੇ ਭਿਆਨਕ ਟੱਕਰ ਹੋਈ ਹੈ। ਜਿਸ ਵਿੱਚ 40 ਲੋਕਾਂ ਦੀ ਮੌਤ ਹੋ ਗਈ, ਜਦਕਿ 78 ਦੇ ਕਰੀਬ ਲੋਕ ਜ਼ਖਮੀ ਹੋਏ ਹਨ। ਦੱਸਿਆ ਜ ਰਿਹਾ ਹੈ ਕਿ ਇਹ ਘਟਨਾ ਐਤਵਾਰ ਨੂੰ ਸੈਂਟਰਲ ਸੇਨੇਗਲ ਦੇ ਕੈਫਰੀਨ ਵਿੱਚ ਗਨੀਵੀ ਪਿੰਡ ਦੇ ਨੇੜੇ ਵਾਪਰੀ।

ਸੇਨੇਗਲ ਦੇ ਰਾਸ਼ਟਰਪਤੀ ਮੈਕੀ ਸਾਲ ਨੇ ਸੜਕ ਹਾਦਸੇ ਵਿੱਚ 40 ਲੋਕਾਂ ਦੀ ਮੌਤ ਨੂੰ ਲੈ ਕੇ ਸੋਗ ਜਤਾਇਆ ਹੈ। ਰਾਸ਼ਟਰਪਤੀ ਮੈਕੀ ਸੈਲ ਨੇ ਟਵੀਟ ਕੀਤਾ ਕਿ ਇਹ ਟੱਕਰ ਕੈਫਰੀਨ ਖੇਤਰ ਦੇ ਗਨੀਵੀ ਪਿੰਡ ਵਿੱਚ ਤੜਕੇ 3:30 ਵਜੇ ਹੋਈ। ਰਾਸ਼ਟਰਪਤੀ ਮੈਕੀ ਸਾਲ ਨੇ ਸੈਂਟਰਲ ਸੇਨੇਗਲ ਵਿੱਚ ਵਾਪਰੇ ਸੜਕ ਹਾਦਸੇ ‘ਤੇ ਦੁੱਖ ਜਤਾਉਂਦਿਆਂ ਕਿਹਾ ਕਿ ਮੈਂ ਗਨੀਬੀ ਵਿੱਚ ਵਾਪਰੇ ਦਰਦਨਾਕ ਹਾਦਸੇ ਤੋਂ ਬਹੁਤ ਦੁਖੀ ਹਾਂ, ਜਿੱਥੇ 40 ਲੋਕਾਂ ਦੀ ਮੌਤ ਹੋ ਗਈ ਤੇ ਕਈ ਗੰਭੀਰ ਵਿੱਚ ਜ਼ਖਮੀ ਹੋ ਗਏ। ਮੈਂ ਪੀੜਤਾਂ ਦੇ ਪਰਿਵਾਰਾਂ ਦੇ ਪ੍ਰਤੀ ਆਪਣੀ ਹਮਦਰਦੀ ਜਤਾਉਂਦਾ ਹਾਂ ਤੇ ਜ਼ਖਮੀ ਲੋਕਾਂ ਦੇ ਜਲਦ ਠੀਕ ਹੋਣ ਦੀ ਕਾਮਨਾ ਕਰਦਾ ਹਾਂ। ਦੇਸ਼ ਵਿੱਚ ਤਿੰਨ ਦਿਨਾਂ ਦੇ ਰਾਸ਼ਟਰੀ ਸੋਗ ਦਾ ਐਲਾਨ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਨਸ਼ਾ ਤਸਕਰੀ ਦੇ ਗਿਰੋਹ ਦਾ ਪਰਦਾਫਾਸ਼, ਅਫਰੀਕੀ ਨਾਗਰਿਕ ਸਮੇਤ 16 ਗ੍ਰਿਫਤਾਰ

ਰਾਸ਼ਟਰਪਤੀ ਨੇ ਸੋਮਵਾਰ ਤੋਂ ਤਿੰਨ ਦਿਨਾਂ ਦੇ ਸੋਗ ਦਾ ਐਲਾਨ ਕੀਤਾ ਤੇ ਕਿਹਾ ਕਿ ਉਹ ਸੜਕ ਉਪਾਆਂ ‘ਤੇ ਚਰਚਾ ਕਰਨ ਦੇ ਲਈ ਇੱਕ ਅੰਦਰੂਨੀ ਮੰਤਰਾਲੇ ਪ੍ਰੀਸ਼ਦ ਦਾ ਆਯੋਜਨ ਕਰਨਗੇ। ਰਾਸ਼ਟਰਪਤੀ ਮੈਕੀ ਸਾਲ ਮੁਤਾਬਕ ਸੜਕ ਸੁਰੱਖਿਆ ਯਕੀਨੀ ਬਣਾਉਣ ਲਈ ਠੋਸ ਉਪਾਆਂ ‘ਤੇ ਚਰਚਾ ਕਰਨ ਦੇ ਲਈ ਇੱਕ ਬੈਠਕ ਬੁਲਾਈ ਜਾਵੇਗੀ।

ਦੱਸ ਦੇਈਏ ਕਿ ਇਸ ਘਟਨਾ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਸ ਘਟਨਾ ਦੀ ਸ਼ੁਰੂਆਤੀ ਜਾਂਚ ਵਿੱਚ ਪਤਾ ਲੱਗਿਆ ਹੈ ਕਿ ਇੱਕ ਬੱਸ ਦਾ ਟਾਇਰ ਫਟ ਗਿਆ, ਜਿਸ ਵਿੱਚ ਉਹ ਬੇਕਾਬੂ ਹੋ ਗਈ ਤੇ ਦੂਜੇ ਪਾਸਿਓਂ ਆ ਰਹੀ ਦੂਜੀ ਬੱਸ ਨਾਲ ਜਾ ਕੇ ਟਕਰਾ ਗਈ ਤੇ ਪਲਟ ਗਈ । ਉਨ੍ਹਾਂ ਦੱਸਿਆ ਕਿ ਇਸ ਹਾਦਸੇ ਵਿੱਚ ਜ਼ਖਮੀ ਹੋਏ ਲੋਕਾਂ ਦਾ ਹਸਪਤਾਲ ਵਿੱਚ ਇਲਾਜ ਜਾਰੀ ਹੈ। ਇਨ੍ਹਾਂ ਜ਼ਖਮੀਆਂ ਵਿੱਚੋਂ ਕੁਝ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

LEAVE A REPLY

Please enter your comment!
Please enter your name here