ਚੀਨ ‘ਚ ਫੈਲੀ ਬਿਮਾਰੀ, ਪੰਜਾਬ ਵਾਸੀਆਂ ਨੂੰ ਵੀ ਸਿਹਤ ਮੰਤਰੀ ਵੱਲੋਂ ਸੁਚੇਤ ਰਹਿਣ ਦੀ ਸਲਾਹ

0
68

ਮੌਸਮ ਬਦਲਣ ਕਾਰਨ ਆਉਣ ਵਾਲੇ ਦਿਨਾਂ ‘ਚ ਹੋਣ ਵਾਲੀ ਸਾਹ ਸਬੰਧੀ ਬੀਮਾਰੀਆਂ ਦੇ ਮੱਦੇਨਜ਼ਰ ਪੰਜਾਬ ਦੇ ਸਿਹਤ ਤੇ ਪਰਿਵਾਰ ਕਲਿਆਣ ਮੰਤਰੀ ਡਾ. ਬਲਵੀਰ ਸਿੰਘ ਨੇ ਸੂਬੇ ਦੀ ਸਥਿਤੀ ਦਾ ਜਾਇਜ਼ਾ ਲਿਆ। ਨਾਲ ਹੀ ਬੀਮਾਰੀਆਂ ਦੀ ਰੋਕਥਾਮ ਤੇ ਕੰਟਰੋਲ ਲਈ ਚੁੱਕੇ ਜਾਣ ਵਾਲੇ ਕਦਮਾਂ ਦੀ ਇਕ ਸੂਚੀ ਦਾ ਸੁਝਾਅ ਦਿੱਤਾ।

ਹਰ ਜ਼ਿਲ੍ਹੇ ਦੇ ਸਿਵਲ ਸਰਜਨ ਸਣੇ ਹੋਰ ਮੈਡੀਕਲ ਕਾਲਜਾਂ ਨੂੰ ਵੀ ਸਰਕਾਰ ਨੇ ਹੁਕਮ ਜਾਰੀ ਕੀਤੇ ਹਨ। ਦੱਸ ਦੇਈਏ ਕੀ ਚੀਨ ਵਿਚ ਫੈਲ ਰਹੀ ਬੀਮਾਰੀ ਨੂੰ ਲੈ ਕੇ ਸੂਬਾ ਸਰਕਾਰ ਨੇ ਵੀ ਸਿਹਤ ਵਿਭਾਗ ਨੂੰ ਅਲਰਟ ਰਹਿਣ ਦੇ ਹੁਕਮ ਦਿੱਤੇ ਹਨ।

ਮੰਤਰੀ ਬਲਬੀਰ ਸਿੰਘ ਨੇ ਕਿਹਾ ਕਿ ਸਾਰੇ ਸਿਵਲ ਸਰਜਨਾਂ ਨੂੰ ਹੁਕਮ ਦਿੱਤੇ ਗਏ ਹਨ ਕਿ ਓਪੀਡੀ ਵਿਚ ਫਲੂ ਕਾਰਜਨ ਵੱਖ ਤੋਂ ਸਥਾਪਤ ਕੀਤਾ ਜਾਵੇ ਜਿਸ ਵਿਚ ਤਜਰਬੇਕਾਰ ਪੈਰਾ-ਮੈਡੀਕਲ ਸਟਾਫ ਨੂੰ ਤਿਆਰ ਕੀਤਾ ਜਾਵੇ। ਇਸ ਨੂੰ ਜਲਦ ਤੋਂ ਜਲਦ ਸੁਚਾਰੂ ਕਰਨ ਦੇ ਹੁਕਮ ਦਿੱਤੇ ਗਏ ਹਨ।ਇਸ ਨਾਲ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ।

ਦੱਸ ਦੇਈਏ ਕਿ ਫਲੂ ਕਾਰਨਰ ਦੇ ਨਾਲ ਹਸਪਤਾਲ ਵਿਚ ਆਕਸੀਜਨ ਸਪਲਾਈ, ਆਈਸੋਲੇਸ਼ਨ ਵਾਰਡ ਵੀ ਸਥਾਪਤ ਕਰਨ ਦਾ ਨਿਰਦੇਸ਼ ਦਿੱਤਾ ਗਿਆ ਹੈ। ਮੰਤਰੀ ਨੇ ਕਿਹਾ ਕਿ ਇੰਫਲੂਏਜਾ ਏ, ਐੱਚ1, ਐੱਨ1 ਅਤੇ ਐੱਚ3-ਐੱਨ2 ਪੰਜਾਬ ਵਿਚ ਮਹਾਮਾਰੀ ਰੋਗ ਅਧਿਨਿਯਮ ਤਹਿਤ ਇਕ ਅਧਿਸੂਚਿਤ ਬੀਮਾਰੀ ਹੈ ਤੇ ਇਸ ਸਬੰਧੀ ਪਹਿਲਾਂ ਹੀ ਇਕ ਨੋਟੀਫਿਕੇਸ਼ਨ ਜਾਰੀ ਕੀਤਾ ਜਾ ਚੁੱਕੇ ਹਨ।

ਉਨ੍ਹਾਂ ਇਹ ਵੀ ਨਿਰਦੇਸ਼ ਦਿੱਤਾ ਕਿ ਇਹ ਅਧਿਸੂਚਨਾ ਸੂਬੇ ਦੇ ਸਾਰੇ ਸਰਕਾਰੀ ਤੇ ਨਿੱਜੀ ਹਸਪਤਾਲਾਂ ਨੂੰ ਸ਼ੱਕੀ ਤੇ ਪੁਸ਼ਟੀ ਕੀਤੇਗਏ ਮਾਮਲਿਆਂ ਦੀ ਰਿਪੋਰਟ ਕਰਨ ਲਈ ਭੇਜੀ ਜਾਣੀ ਚਾਹੀਦੀ ਹੈ।

ਸਰਕਾਰੀ ਵੱਲੋਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ILI ਦੇ ਮਰੀਜ਼ਾਂ ਦੇ ਨਾਲ ਕੰਮ ਕਰਨ ਵਾਲੇ ਸਿਹਤ ਮੁਲਾਜ਼ਮਾਂ, ਅਜਿਹੇ ਮਰੀਜ਼ਾਂ ਦੇ ਸੰਪਰਕ ਵਿਚ ਆਉਣ ਵਾਲੇ ਲੋਕਾਂ ਜਾਂ ਰਿਸ਼ਤੇਦਾਰਾਂ, ਬੱਚਿਆਂ, ਬਜ਼ੁਰਗਾਂ ਤੇ ਗਰਭਵਤੀ ਔਰਤਾਂ ਨੂੰ ਮਾਸਕ ਪਹਿਨਣਾ ਚਾਹੀਦਾ ਹੈ। ਆਪਣੇ ਹੱਥ ਰੈਗੂਲਰ ਸਾਬੁਣ ਨਾਲ ਧੋਵੋ, ਭੀੜ-ਭਾੜ ਵਾਲੀਆਂ ਥਾਵਾਂ ਤੋਂ ਦੂਰ ਰਹਿਣਾ ਚਾਹੀਦਾ ਤੇ ਲੱਛਣ ਵਾਲੇ ਲੋਕਾਂ ਨੂੰ ਨੇੜਲੇ ਚਕਿਤਸਾ ਸਹੂਲਤ ਨਾਲ ਸੰਪਰਕ ਕਰਨਾ ਚਾਹੀਦਾ ਹੈ।

LEAVE A REPLY

Please enter your comment!
Please enter your name here