ਬੰਗਲਾਦੇਸ਼ ਵਿੱਚ 41 ਪੁਲਿਸ ਕਰਮਚਾਰੀ ਹੋਏ ਗ੍ਰਿਫਤਾਰ, ਪੜ੍ਹੋ ਕੀ ਹੈ ਕਾਰਣ
ਬੰਗਲਾਦੇਸ਼ ਵਿੱਚ ਪਿਛਲੇ ਸਾਲ ਹੋਏ ਹਿੰਸਕ ਵਿਰੋਧ ਪ੍ਰਦਰਸ਼ਨਾਂ ਦੌਰਾਨ ਵਿਦਿਆਰਥੀਆਂ ਵਿਰੁੱਧ ਹਿੰਸਾ ਕਰਨ ਦੇ ਦੋਸ਼ ਵਿੱਚ 41 ਪੁਲਿਸ ਮੁਲਾਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਮੀਡੀਆ ਰਿਪੋਰਟਾਂ ਅਨੁਸਾਰ, ਇਸ ਮਾਮਲੇ ਵਿੱਚ ਹੁਣ ਤੱਕ ਲਗਭਗ 1100 ਪੁਲਿਸ ਮੁਲਾਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ।
ਇਹ ਵੀ ਪੜ੍ਹੋ- ਲੁਧਿਆਣਾ: ਸਾਈਕਲ ਪਾਰਟਸ ਦੀ ਫੈਕਟਰੀ ‘ਚ ਲੱਗੀ ਭਿਆਨਕ ਅੱ+ਗ, 2 ਮਜ਼ਦੂਰਾਂ ਦੀ ਮੌ*ਤ
ਪਿਛਲੇ ਸਾਲ ਬੰਗਲਾਦੇਸ਼ ਵਿੱਚ, ਵਿਦਿਆਰਥੀਆਂ ਨੇ ਤਤਕਾਲੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੂੰ ਗੱਦੀਓਂ ਲਾਹਣ ਲਈ ਵੱਡੇ ਪੱਧਰ ‘ਤੇ ਵਿਰੋਧ ਪ੍ਰਦਰਸ਼ਨ ਕੀਤੇ ਸਨ। ਸੁਰੱਖਿਆ ਬਲਾਂ ਨੇ ਇਸਨੂੰ ਦਬਾਉਣ ਲਈ ਹਿੰਸਾ ਦਾ ਸਹਾਰਾ ਲਿਆ। ਸੰਯੁਕਤ ਰਾਸ਼ਟਰ ਦਾ ਦਾਅਵਾ ਹੈ ਕਿ ਇਸ ਕਾਰਵਾਈ ਵਿੱਚ 1400 ਲੋਕ ਮਾਰੇ ਗਏ ਸਨ। ਇਨ੍ਹਾਂ ਵਿੱਚੋਂ ਜ਼ਿਆਦਾਤਰ ਲੋਕਾਂ ਦੀ ਮੌਤ ਲਈ ਸੁਰੱਖਿਆ ਬਲਾਂ ਵੱਲੋਂ ਕੀਤੀ ਗਈ ਗੋਲੀਬਾਰੀ ਜ਼ਿੰਮੇਵਾਰ ਹੈ।