ਅਮਿਤ ਸ਼ਾਹ ਨੇ ਦਿੱਤਾ ਬਿਕਰਮ ਕਤਲ ਦੀ ਜਾਂਚ ਸੀ. ਬੀ. ਆਈ. ਵਲੋਂ ਕਰਨ ਦਾ ਭਰੋਸਾ

0
43
Home Minister

ਗੁਰਦਾਸਪੁਰ, 20 ਅਕਤੂਬਰ 2026 : ਗੁਰਦਾਸਪੁਰ ਦੇ ਸ਼ਹਿਰ ਬਟਾਲਾ ਦੇ ਪਿੰਡ ਮਾੜੀ ਪੰਨੂਆਂ (Village Mari Pannuan) ਵਿਖੇ ਪਹੁੰਚ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਬਿਕਰਮਜੀਤ (Bikramjit) ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ।

ਕੀ ਆਖਿਆ ਕੇਂਦਰੀ ਗ੍ਰਹਿ ਮੰਤਰੀ ਨੇ ਮੁਲਾਕਾਤ ਦੌਰਾਨ

ਮਿਲੀ ਜਾਣਕਾਰੀ ਅਨੁਸਾਰ ਮਾੜੀ ਪੰਨੂਆਂ ਵਿਖੇ ਜੋ ਬਿਕਰਮਜੀਤ ਸਿੰਘ ਦੇ ਘਰ ਦੁੱਖ ਸਾਂਝਾ ਕਰਨ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (Central Home Minister Amit Shah) ਨੇ ਪਰਿਵਾਰ ਨੂੰ ਭਰੋਸਾ ਦਿੱਤਾ ਹੈ ਕਿ ਬਿਕਰਮਜੀਤ ਸਿੰਘ ਕਤਲ ਕਾਂਡ ਸਬੰਧੀ ਜਾਂਚ ਕੇਂਦਰੀ ਜਾਂਚ ਏਜੰਸੀ ਸੀ. ਬੀ. ਆਈ. (C.B.I.) ਵਲੋਂ ਹੀ ਕੀਤੀ ਜਾਵੇੇਗੀ ।

ਹੋਰ ਕੀ ਕੀ ਆਖਿਆ ਗਿਆ ਕੇੇਂਦਰੀ ਗ੍ਰਹਿ ਮੰਤਰੀ ਵਲੋਂ

ਪ੍ਰਾਪਤ ਸੂਚਨਾ ਮੁੁਤਾਬਕ ਬਿਕਰਮਜੀਤ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ ਦੌੌਰਾਨ ਕੇਂਦਰੀ ਗ੍ਰਹਿ ਮੰਤਰੀ ਨੇ ਜਿਥੇ ਇਕ ਪਾਸੇ ਕਤਲ ਕਾਂਡ ਦੀ ਜਾਂਚ ਸੀ. ਬੀ. ਆਈ. ਤੋੋਂ ਕਰਵਾਏ ਜਾਣ ਦਾ ਭਰੋਸਾ ਦਿੱਤਾ, ਉਥੇ ਹੀ ਬਿਕਰਮਜੀਤ ਦੀ ਮਾਤਾ ਨੂੰ ਭਰੋਸਾ ਦਿੱਤਾ ਕਿ ਅਤੇ ਪਰਿਵਾਰ ਨੂੰ ਹਰ ਪੱਖੋਂ ਸਹਾਇਤਾ ਦੇਣ ਦਾ ਭਰੋਸਾ ਦੇਣ ਤਹਿਤ ਵਾਅਦਾ ਕੀਤਾ ਕਿ ਬਿਕਰਮਜੀਤ ਸਿੰਘ ਦੀ ਧੀ ਰੋਜ਼ਦੀਪ ਕੌਰ ਨੂੰੂ ਨੌਕਰੀ ਦਿੱਤੀ ਜਾਵੇਗੀ।ਦੱਸਣਯੋਗ ਹੈ ਕਿ ਬਿਕਰਮਜੀਤ ਸਿੰਘ ਦਾ ਕਤਲ ਦੀ ਨਸ਼ੇ ਦਾ ਵਿਰੋਧ ਕਰਨ ਦੌਰਾਨ ਕਰ ਦਿੱਤਾ ਗਿਆ ਸੀ ।

LEAVE A REPLY

Please enter your comment!
Please enter your name here