ਸਟੱਡੀ ਵੀਜ਼ੇ ‘ਤੇ UK ਜਾਣ ਵਾਲੇ ਵਿਦਿਆਰਥੀਆਂ ਨੂੰ ਝਟਕਾ, ਨਵੇਂ ਵੀਜ਼ਾ ਨਿਯਮ ਹੋਏ ਲਾਗੂ

0
85

ਬਰਤਾਨੀਆ ਵੱਲੋਂ ਸਖਤ ਕੌਮਾਂਤਰੀ ਵਿਦਿਆਰਥੀ ਵੀਜ਼ਾ ਨਿਯਮ (Student visa rules) ਲਾਗੂ ਕਰ ਦਿੱਤੇ ਗਏ ਹਨ। ਇਸ ਤਹਿਤ ਹੁਣ ਬਰਤਾਨਵੀ ਯੂਨੀਵਰਸਿਟੀਆਂ ’ਚ ਪੜ੍ਹਾਈ ਸ਼ੁਰੂ ਕਰਨ ਵਾਲੇ ਭਾਰਤੀ ਵਿਦਿਆਰਥੀਆਂ ਸਮੇਤ ਕੌਮਾਂਤਰੀ ਵਿਦਿਆਰਥੀ ਆਪਣੇ ਪਰਿਵਾਰਕ ਮੈਂਬਰਾਂ ਨੂੰ ਨਾਲ ਨਹੀਂ ਲਿਆ ਸਕਣਗੇ।

ਇਸ ਬਾਰੇ ਵਧੇਰੇ ਜਾਣਕਾਰੀ ਦਿੰਦੇ ਹੋਏ ਬਰਤਾਨੀਆ ਦੇ ਗ੍ਰਹਿ ਵਿਭਾਗ ਦੇ ਦਫਤਰ ਨੇ ਕਿਹਾ ਕਿ ਇਨ੍ਹਾਂ ਤਬਦੀਲੀਆਂ ਦਾ ਮਕਸਦ ਬਰਤਾਨੀਆ ਵਿਚ ਕੰਮ ਕਰਨ ਲਈ ਪਿਛਲੇ ਦਰਵਾਜ਼ੇ ਵਜੋਂ ਵਿਦਿਆਰਥੀ ਵੀਜ਼ੇ ਦੀ ਵਰਤੋਂ ਕਰਨ ਵਾਲੇ ਲੋਕਾਂ ਉਤੇ ਰੋਕ ਲਾਉਣੀ ਹੈ। ਅਨੁਮਾਨ ਹੈ ਕਿ ਇਸ ਨਾਲ 1,40,000 ਘੱਟ ਲੋਕ ਬਰਤਾਨੀਆ ਆਉਣਗੇ। ਇਨ੍ਹਾਂ ਨਿਯਮਾਂ ਦਾ ਐਲਾਨ ਸਾਬਕਾ ਗ੍ਰਹਿ ਸਕੱਤਰ ਸੁਏਲਾ ਬਰੇਵਰਮੈਨ ਨੇ ਪਿਛਲੇ ਸਾਲ ਮਈ ’ਚ ਕੀਤਾ ਸੀ, ਜੋ ਹੁਣ ਲਾਗੂ ਹੋ ਗਏ ਹਨ।

ਬਰਤਾਨੀਆ ਦੇ ਕੌਮੀ ਅੰਕੜਾ ਦਫ਼ਤਰ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਸਤੰਬਰ 2023 ਦੇ ਅਖੀਰ ਤੱਕ ਵਿਦਿਆਰਥੀਆਂ ਦੇ ਪਰਿਵਾਰਕ ਮੈਂਬਰਾਂ ਲਈ 1,52,980 ਵੀਜ਼ੇ ਜਾਰੀ ਕੀਤੇ ਗਏ ਹਨ ਜਦਕਿ ਸਤੰਬਰ 2019 ਦੇ ਅਖੀਰ ਤੱਕ ਇਨ੍ਹਾਂ ਵੀਜ਼ਿਆਂ ਦੀ ਗਿਣਤੀ ਸਿਰਫ਼ 14,839 ਸੀ।

ਗ੍ਰਹਿ ਸਕੱਤਰ ਜੇਸਮ ਕਲੈਵਰਲੀ ਨੇ ਦੱਸਿਆ ਕਿ ਵਿਦਿਆਰਥੀ ਵੀਜ਼ਿਆਂ ਦੀ ਵਰਤੋਂ ਆਪਣੇ ਪਰਿਵਾਰਕ ਮੈਂਬਰਾਂ ਨੂੰ ਇੱਥੇ ਲਿਆਉਣ ਲਈ ਕੀਤੀ ਜਾ ਰਹੀ ਹੈ ਜਿਸ ਕਾਰਨ ਇੱਥੇ ਪਰਵਾਸੀਆਂ ਦੀ ਗਿਣਤੀ 2019 ਮਗਰੋਂ 930 ਫੀਸਦ ਤੱਕ ਵਧ ਗਈ ਹੈ।

ਉਨ੍ਹਾਂ ਕਿਹਾ, ‘ਅੱਜ ਇਸ ਯੋਜਨਾ ਦਾ ਵੱਡਾ ਹਿੱਸਾ ਅਮਲ ’ਚ ਲਿਆਂਦਾ ਗਿਆ ਹੈ ਜਿਸ ਨਾਲ ਕੌਮਾਂਤਰੀ ਵਿਦਿਆਰਥੀਆਂ ਵੱਲੋਂ ਆਪਣੇ ਪਰਿਵਾਰਕ ਮੈਂਬਰਾਂ ਨੂੰ ਬਰਤਾਨੀਆ ਲਿਆਉਣ ਦੀ ਪ੍ਰਕਿਰਿਆ ’ਤੇ ਠੱਲ੍ਹ ਪਵੇਗੀ।

LEAVE A REPLY

Please enter your comment!
Please enter your name here