ਐਲੋਨ ਮਸਕ ਜਲਦੀ ਹੀ ਭਾਰਤ ਵਿੱਚ ਆਪਣੀ ਸੈਟੇਲਾਈਟ ਇੰਟਰਨੈਟ ਸੇਵਾਵਾਂ ਪ੍ਰਦਾਨ ਕਰਨਾ ਸ਼ੁਰੂ ਕਰ ਸਕਦੇ ਹਨ। ਉਨ੍ਹਾਂ ਦੀ ਕੰਪਨੀ ਸਟਾਰਲਿੰਕ ਨੂੰ ਜਲਦ ਹੀ ਭਾਰਤ ਸਰਕਾਰ ਤੋਂ ਮਨਜ਼ੂਰੀ ਮਿਲ ਸਕਦੀ ਹੈ। ਦਰਅਸਲ, ਮਨੀ ਕੰਟਰੋਲ ਰਿਪੋਰਟ ‘ਚ ਕਿਹਾ ਗਿਆ ਹੈ ਕਿ ਡਿਪਾਰਟਮੈਂਟ ਫਾਰ ਪ੍ਰਮੋਸ਼ਨ ਆਫ ਇੰਡਸਟਰੀ ਐਂਡ ਇੰਟਰਨਲ ਟ੍ਰੇਡ (DPIIT) ਮਸਕ ਦੀ ਕੰਪਨੀ ਦੇ ਸ਼ੇਅਰਹੋਲਡਿੰਗ ਪੈਟਰਨ ਦੇ ਸਪੱਸ਼ਟੀਕਰਨ ਤੋਂ ਸੰਤੁਸ਼ਟ ਹੈ ਅਤੇ ਉਨ੍ਹਾਂ ਨੂੰ ਜਲਦ ਹੀ ਰੈਗੂਲੇਟਰੀ ਮਨਜ਼ੂਰੀ ਮਿਲ ਸਕਦੀ ਹੈ।
ਜੇਕਰ ਕੰਪਨੀ ਨੂੰ ਸਰਕਾਰ ਤੋਂ ਮਨਜ਼ੂਰੀ ਮਿਲ ਜਾਂਦੀ ਹੈ ਤਾਂ ਸਟਾਰਲਿੰਕ ਭਾਰਤ ਦੀ ਤੀਜੀ ਸੈਟੇਲਾਈਟ ਇੰਟਰਨੈੱਟ ਸੇਵਾ ਪ੍ਰਦਾਨ ਕਰਨ ਵਾਲੀ ਕੰਪਨੀ ਬਣ ਜਾਵੇਗੀ। ਇਸ ਤੋਂ ਪਹਿਲਾਂ ਰਿਲਾਇੰਸ ਦੇ ਜੀਓ ਕਮਿਊਨੀਕੇਸ਼ਨ ਸੈਟੇਲਾਈਟ ਅਤੇ ਭਾਰਤੀ ਏਅਰਟੈੱਲ ਦੇ ਵਨਵੈਬ ਨੂੰ ਦੇਸ਼ ‘ਚ ਸੈਟੇਲਾਈਟ ਇੰਟਰਨੈੱਟ ਸੇਵਾ ਪ੍ਰਦਾਨ ਕਰਨ ਲਈ ਸਾਰੀਆਂ ਜ਼ਰੂਰੀ ਮਨਜ਼ੂਰੀਆਂ ਮਿਲ ਚੁੱਕੀਆਂ ਹਨ। ਰਿਪੋਰਟ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਦੂਰਸੰਚਾਰ ਵਿਭਾਗ ਅਗਲੇ ਬੁੱਧਵਾਰ ਤੱਕ ਮਸਕ ਦੀ ਕੰਪਨੀ ਸਟਾਰਲਿੰਕ ਨੂੰ ਇਰਾਦੇ ਦਾ ਪੱਤਰ (LOI) ਦੇ ਸਕਦਾ ਹੈ।